ਦੋਸਤਾਂ ਨਾਲ ਘਰੋਂ ਗਏ ਨੌਜਵਾਨ ਪੁੱਤ ਦੀ ਪਿੰਡ ਦੇ ਬਾਹਰੋਂ ਮਿਲੀ ਲਾ×ਸ਼, ਮਾਪਿਆਂ ਦਾ ਰੋ-ਰੋ ਬੁਰਾ ਹਾਲ

ਦੋਸਤਾਂ ਨਾਲ ਘਰੋਂ ਗਏ ਨੌਜਵਾਨ ਪੁੱਤ ਦੀ ਪਿੰਡ ਦੇ ਬਾਹਰੋਂ ਮਿਲੀ ਲਾ×ਸ਼, ਮਾਪਿਆਂ ਦਾ ਰੋ-ਰੋ ਬੁਰਾ ਹਾਲ

PAN RIGHT TO LEFT OF FIVE DEAD BODIES COVERED WITH SHEETS IN MORGUE. COULD BE IN HOSPITAL. MAN, DOCTOR OR ATTENDANT.

ਲੁਧਿਆਣਾ (ਵੀਓਪੀ ਬਿਊਰੋ) ਹਲਵਾਰਾ ਵਿੱਚ ਇਕ ਦੋਸਤ ਨਾਲ ਸਾਈਕਲ ‘ਤੇ ਘਰੋਂ ਨਿਕਲੇ ਜੋਹਲਾਂ ਰੋਡ ਰਾਏਕੋਟ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਉਰਫ ਮੋਨੂੰ (22) ਦੀ ਲਾਸ਼ ਸਹਿਬਾਜਪੁਰਾ ਰੋਡ ‘ਤੇ ਡਰੇਨ ਦੇ ਕਿਨਾਰੇ ਤੋਂ ਮਿਲਣ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਸੀ। ਇਸ ਤੋਂ ਬਾਅਦ ਥਾਣਾ ਸਿਟੀ ਰਾਏਕੋਟ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਦੇਰ ਸ਼ਾਮ ਕਤਲ ਦੀ ਧਾਰਾ ਤਹਿਤ ਮਾਮਲਾ ਦਰਜ ਕੀਤਾ ਹੈ।

ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਧਰਮਸ਼ਾਲਾ ‘ਚ ਰੱਖ ਦਿੱਤਾ ਸੀ ਅਤੇ ਕਿਹਾ ਸੀ ਕਿ ਉਹ ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਕਰਨਗੇ, ਜਦੋਂ ਤੱਕ ਉਨ੍ਹਾਂ ਦੇ ਲੜਕੇ ਨੂੰ ਨਾਲ ਲੈ ਕੇ ਜਾਣ ਵਾਲੇ ਦੋਸਤ ‘ਤੇ ਮਾਮਲਾ ਦਰਜ ਨਹੀਂ ਕੀਤਾ ਜਾਂਦਾ। ਮਾਹੌਲ ਤਣਾਅਪੂਰਨ ਹੁੰਦਾ ਦੇਖ ਕੇ ਪੁਲਿਸ ਨੇ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੇ ਪਿਤਾ ਸਰਬਜੀਤ ਸਿੰਘ ਦੇ ਬਿਆਨਾਂ ‘ਤੇ ਜਗਦੀਪ ਸਿੰਘ ਉਰਫ ਜੱਗੀ ਵਾਸੀ ਮੰਡੀ ਕਲਾਂ, ਬਠਿੰਡਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਐਤਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਪਿਛਲੇ ਦਿਨੀਂ ਜੱਗੀ ਰਾਏਕੋਟ ਦੇ ਪਿੰਡ ਕਲਸਣ ਵਿਖੇ ਆਪਣੇ ਨਾਨਕੇ ਘਰ ਰਹਿ ਰਿਹਾ ਸੀ। ਸਰਬਜੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ 16 ਅਕਤੂਬਰ ਨੂੰ ਜਗਦੀਪ ਉਸ ਦੇ ਲੜਕੇ ਅੰਮ੍ਰਿਤਪਾਲ ਨੂੰ ਸਾਈਕਲ ’ਤੇ ਬਿਠਾ ਕੇ ਲੈ ਗਿਆ ਸੀ, ਜਿਸ ਤੋਂ ਬਾਅਦ ਉਹ ਵਾਪਸ ਨਹੀਂ ਆਇਆ।

ਜਦੋਂ ਉਸ ਨੇ ਭਾਲ ਸ਼ੁਰੂ ਕੀਤੀ ਤਾਂ ਅਗਲੇ ਦਿਨ 17 ਅਕਤੂਬਰ ਨੂੰ ਉਸ ਦੇ ਲੜਕੇ ਅੰਮ੍ਰਿਤਪਾਲ ਦੀ ਲਾਸ਼ ਸਹਿਬਾਜਪੁਰਾ ਰੋਡ ’ਤੇ ਡਰੇਨ ਦੇ ਕੰਢੇ ਪਈ ਮਿਲੀ। ਸਰੀਰ ‘ਤੇ ਕਈ ਥਾਵਾਂ ‘ਤੇ ਸੱਟਾਂ ਦੇ ਨਿਸ਼ਾਨ ਸਨ।

error: Content is protected !!