Skip to content
Sunday, December 22, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
October
21
ਅੱਜ ਦਾ ਹੁਕਮਨਾਮਾ… ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ॥
Delhi
jalandhar
Latest News
National
Punjab
ਅੱਜ ਦਾ ਹੁਕਮਨਾਮਾ… ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ॥
October 21, 2024
Voice of Punjab
ਅੱਜ ਦਾ ਹੁਕਮਨਾਮਾ… ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ॥
ਵਿਆਖਿਆ: ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੧॥ ਜਿਸ ਦੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ ਤੇ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ, ਮੈਂ ਆਪਣੇ ਉਸ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ ਇਕ ਪਰਮਾਤਮਾ ਵਿਚ ਸੁਰਤ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, ਤੇ ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੨॥ ਸ਼ਬਦ ਦੀ ਬਰਕਤ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, ਤੇ ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ॥੩॥ ਨਾਨਕ ਜੀ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤ ਜਾਗਦੀ ਹੈ, ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ ਜਿਸ ਨਾਲ ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ॥੪॥੭॥
Post navigation
ਭਾਰਤ ਦੇ ਅਰਬਪਤੀ ਵਪਾਰੀ ਦੀ ਧੀ ਨੂੰ ਯੁਗਾਂਡਾ ‘ਚ ਬਣਾਇਆ ਬੰਦੀ, ਸਿੱਧਾ UN ਪਹੁੰਚਿਆ ਵਪਾਰੀ
ਨਵ-ਜਨਮਿਆਂ ਬੱਚਾ ਦੇਖਣ ਜਾ ਰਹੇ ਪਿਓ-ਪੁੱਤ ‘ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਦੋਵਾਂ ਦੀ ਮੌ××ਤ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us