ਜ਼ਿਮਨੀ ਚੋਣਾਂ ਲਈ ਭਾਜਪਾ ਨੇ ਵੀ ਖੋਲ੍ਹੇ ਆਪਣੇ ਪੱਤੇ, ਮਨਪ੍ਰੀਤ ਬਾਦਲ ਨੂੰ ਵੀ ਬਣਾਇਆ ਉਮੀਦਵਾਰ

ਜ਼ਿਮਨੀ ਚੋਣਾਂ ਲਈ ਭਾਜਪਾ ਨੇ ਵੀ ਖੋਲ੍ਹੇ ਆਪਣੇ ਪੱਤੇ, ਮਨਪ੍ਰੀਤ ਬਾਦਲ ਨੂੰ ਵੀ ਬਣਾਇਆ ਉਮੀਦਵਾਰ

 

ਵੀਓਪੀ ਬਿਊਰੋ – ਪੰਜਾਬ ਵਿੱਚ ਵਿਧਾਨ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਚੋਣਾਂ ਨੂੰ ਲੈ ਕੇ ਭਾਜਪਾ ਨੇ ਤਿੰਨ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।

ਡੇਰਾ ਬਾਬਾ ਨਾਨਕ ਸੀਟ ਤੋਂ ਸਰਦਾਰ ਰਵੀਕਰਨ ਕਾਹਲੋਂ, ਗਿੱਦੜਬਾਹਾ ਤੋਂ ਸਰਦਾਰ ਮਨਪ੍ਰੀਤ ਬਾਦਲ ਅਤੇ ਬਰਨਾਲਾ ਤੋਂ ਸਰਦਾਰ ਕੇਵਲ ਸਿੰਘ ਢਿੱਲੋਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਦੱਸ ਦੇਈਏ ਕਿ ਮਨਪ੍ਰੀਤ ਬਾਦਲ ਇਸ ਤੋਂ ਪਹਿਲਾਂ ਅਕਾਲੀ ਦਲ ਵਿੱਚ ਸਨ। ਉਹ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦੀਆਂ ਸਰਕਾਰਾਂ ਵਿੱਚ ਵਿੱਤ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਬਾਅਦ ਉਹ ਭਾਜਪਾ ‘ਚ ਸ਼ਾਮਲ ਹੋ ਗਏ। ਰਵੀਕਰਨ ਕਾਹਲੋਂ ਵੀ ਅਕਾਲੀ ਦਲ ਤੋਂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਬਰਨਾਲਾ ਤੋਂ ਉਮੀਦਵਾਰ ਕੇਵਲ ਢਿੱਲੋਂ ਹੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

error: Content is protected !!