Skip to content
Friday, November 22, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
October
22
ਰਾਮ ਰਹੀਮ ਨੂੰ ਪੰਜਾਬ ਲਿਆਉਣ ਦੀ ਤਿਆਰੀ, ਸਰਕਾਰ ਨੇ ਬੇਅਦਬੀ ਦੇ ਕੇਸ ਦੁਬਾਰਾ ਖੋਲ੍ਹਣ ਦੀ ਦਿੱਤੀ ਇਜਾਜ਼ਤ
Crime
Haryana
Latest News
National
Politics
Punjab
ਰਾਮ ਰਹੀਮ ਨੂੰ ਪੰਜਾਬ ਲਿਆਉਣ ਦੀ ਤਿਆਰੀ, ਸਰਕਾਰ ਨੇ ਬੇਅਦਬੀ ਦੇ ਕੇਸ ਦੁਬਾਰਾ ਖੋਲ੍ਹਣ ਦੀ ਦਿੱਤੀ ਇਜਾਜ਼ਤ
October 22, 2024
Voice of Punjab
ਰਾਮ ਰਹੀਮ ਨੂੰ ਪੰਜਾਬ ਲਿਆਉਣ ਦੀ ਤਿਆਰੀ, ਸਰਕਾਰ ਨੇ ਬੇਅਦਬੀ ਦੇ ਕੇਸ ਦੁਬਾਰਾ ਖੋਲ੍ਹਣ ਦੀ ਦਿੱਤੀ ਇਜਾਜ਼ਤ
ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ‘ਤੇ ਤਿੰਨ ਮਾਮਲਿਆਂ ‘ਚ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਧਾਰਾ 295ਏ ਤਹਿਤ ਮੁਕੱਦਮਾ ਚਲਾਉਣ ਲਈ ਸਰਕਾਰ ਤੋਂ ਮਨਜ਼ੂਰੀ ਲੈਣੀ ਜ਼ਰੂਰੀ ਸੀ। ਇਸ ਨਾਲ ਹੁਣ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਨੂੰ ਪੰਜਾਬ ਲਿਆਉਣ ਦਾ ਰਸਤਾ ਸਾਫ਼ ਹੋ ਗਿਆ ਹੈ।
ਗੁਰਮੀਤ ‘ਤੇ ਜੁਲਾਈ 2015 ‘ਚ ਬੁਰਜ ਜਵਾਹਰ ਸਿੰਘ ਵਾਲਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ, ਕੁਝ ਦਿਨਾਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਗਲੀਆਂ ‘ਚ ਸੁੱਟਣ ਅਤੇ ਅਕਤੂਬਰ 2015 ‘ਚ ਬੇਅਦਬੀ ਦੇ ਦੋਸ਼ ਲੱਗੇ ਸਨ। ਬਹਿਬਲ ਕਲਾਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ, ਬਰਗਾੜੀ ‘ਚ ਗੋਲੀ ਚਲਾਉਣ ਵਾਲਿਆਂ ‘ਤੇ ਕੇਸ ਦਰਜ ਹਨ।
ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ। ਮਾਨ ਨੇ ਇਹ ਫੈਸਲਾ ਉਸ ਸਮੇਂ ਲਿਆ ਹੈ ਜਦੋਂ ਤਿੰਨ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਸਿਰਸਾ ਡੇਰਾ ਮੁਖੀ ਖ਼ਿਲਾਫ਼ ਕੇਸ ਚਲਾਉਣ ਦੀ ਇਜਾਜ਼ਤ ਦਿੱਤੀ ਸੀ। ਕਰੀਬ ਢਾਈ ਸਾਲ ਪਹਿਲਾਂ ਪੁਲਿਸ ਨੇ ਸਿਰਸਾ ਡੇਰਾ ਮੁਖੀ ਖ਼ਿਲਾਫ਼ ਕੇਸ ਦਰਜ ਕਰਨ ਦੀ ਇਜਾਜ਼ਤ ਮੰਗੀ ਸੀ ਪਰ ਹਾਈ ਕੋਰਟ ਨੇ ਤਿੰਨੋਂ ਕੇਸਾਂ ’ਤੇ ਰੋਕ ਲਾ ਦਿੱਤੀ ਸੀ।
‘ਆਪ’ ਸਰਕਾਰ ਇਸ ਦਿਸ਼ਾ ‘ਚ ਕੋਈ ਕਦਮ ਨਹੀਂ ਚੁੱਕ ਰਹੀ ਸੀ ਅਤੇ ਇਸ ਗੱਲ ਨੂੰ ਲੈ ਕੇ ਉਹ ਬਹੁਤ ਸ਼ਰਮਿੰਦਾ ਮਹਿਸੂਸ ਕਰ ਰਿਹਾ ਸੀ। ‘ਆਪ’ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਸਰਕਾਰ ਦੇ ਇਸ ਸਟੈਂਡ ਦੀ ਆਲੋਚਨਾ ਕੀਤੀ ਸੀ। ਵਿਰੋਧੀ ਧਿਰ ਦੋਸ਼ ਲਾ ਰਹੀ ਸੀ ਕਿ ‘ਆਪ’ ਸਰਕਾਰ ਇਨ੍ਹਾਂ ਮਾਮਲਿਆਂ ‘ਚ ਕੋਈ ਕਾਰਵਾਈ ਨਹੀਂ ਕਰ ਰਹੀ। ਲੋਕ ਸਭਾ ਚੋਣਾਂ ਵਿੱਚ ਵੀ ‘ਆਪ’ ਸਰਕਾਰ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ ਅਤੇ ‘ਆਪ’ ਨੂੰ ਸਿਰਫ਼ ਤਿੰਨ ਸੀਟਾਂ ਮਿਲੀਆਂ ਸਨ।
ਰਾਮ ਰਹੀਮ ਦੋ ਸਾਧਵੀਆਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਇਸ ਤੋਂ ਇਲਾਵਾ ਸਿਰਸਾ ਦੇ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਕੇਸ ਵਿੱਚ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। 25 ਅਗਸਤ 2017 ਨੂੰ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਰਾਮ ਰਹੀਮ ਨੂੰ ਸਜ਼ਾ ਸੁਣਾਈ ਗਈ ਸੀ। ਅਦਾਲਤ ਦੇ ਹੁਕਮਾਂ ਤੋਂ ਬਾਅਦ ਹਰਿਆਣਾ ਦੇ ਪੰਚਕੂਲਾ ਵਿੱਚ ਵਿਆਪਕ ਹਿੰਸਾ ਹੋਈ। ਇਸ ਵਿੱਚ ਕਰੀਬ 40 ਲੋਕਾਂ ਦੀ ਜਾਨ ਚਲੀ ਗਈ। ਹਾਲਾਂਕਿ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਰਾਮ ਰਹੀਮ ਕਈ ਵਾਰ ਪੈਰੋਲ ‘ਤੇ ਬਾਹਰ ਆ ਚੁੱਕਾ ਹੈ। ਹਾਲ ਹੀ ‘ਚ ਉਸ ਨੂੰ 20 ਦਿਨਾਂ ਦੀ ਪੈਰੋਲ ਮਿਲੀ ਹੈ।
Post navigation
ਰੀਲ ਬਣਾਉਣ ਦੇ ਚੱਕਰ 13 ਸਾਲ ਦੇ ਬੱਚੇ ਨੂੰ ਲੱਗੀ ਅੱਗ, ਪਟਾਕਿਆਂ ‘ਤੇ ਪਾ ਰਿਹਾ ਸੀ ਪੈਟਰੋਲ
ਕਰਵਾਚੌਥ ਦੀ ਰਾਤ ਪਤਨੀ ਨੂੰ ਗੁਆਂਢੀ ਨਾਲ ਸਰੀਰਕ ਸੰਬੰਧ ਬਣਾਉਂਦੀ ਦੇਖ ਪਤੀ ਦੇ ਪੈਰਾਂ ਹੈਠੋ ਨਿਕਲੀ ਜ਼ਮੀਨ, ਕਹਿੰਦਾ- ਵਰਤ ਤਾਂ ਮੇਰੇ ਲਈ ਰੱਖਿਆ ਸੀ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us