ਕਾਂਗਰਸ ਦੀ ਸਾਬਕਾ ਵਿਧਾਇਕਾ ਨਸ਼ੇ ਸਮੇਤ ਪੁਲਿਸ ਨੇ ਕੀਤੀ ਗ੍ਰਿਫ਼ਤਾਰ

ਕਾਂਗਰਸ ਦੀ ਸਾਬਕਾ ਵਿਧਾਇਕਾ ਨਸ਼ੇ ਸਮੇਤ ਪੁਲਿਸ ਨੇ ਕੀਤੀ ਗ੍ਰਿਫ਼ਤਾਰ


ਮੁਹਾਲੀ (ਵੀਓਪੀ ਬਿਊਰੋ) ਫ਼ਿਰੋਜ਼ਪੁਰ ਦਿਹਾਤੀ ਤੋ ਕਾਂਗਰਸ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਅਤੇ ਉਨ੍ਹਾਂ ਦੇ ਡਰਾਈਵਰ ਵਰਿੰਦਰ ਕੁਮਾਰ ਨੂੰ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੌਕੇ ‘ਤੇ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਦਕਿ ਘਰ ‘ਚੋਂ 28 ਗ੍ਰਾਮ ਭੁੱਕੀ ਅਤੇ 1 ਲੱਖ 56 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ।

 

 

 

ਦੱਸਿਆ ਜਾ ਰਿਹਾ ਹੈ ਕਿ ਛਾਪੇਮਾਰੀ ਦੌਰਾਨ ਸਾਬਕਾ ਵਿਧਾਇਕ ਸਤਕਾਰ ਕੌਰ ਦੇ ਡਰਾਈਵਰ ਨੇ ਪੁਲਿਸ ਮੁਲਾਜ਼ਮ ਨੂੰ ਟੱਕਰ ਮਾਰ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਪੁਲਿਸ ਨੇ ਦੋਸ਼ੀ ਡਰਾਈਵਰ ਨੂੰ ਫੜ ਲਿਆ। ਇਹ ਜਾਣਕਾਰੀ ਆਈਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਦੀ ਜਾਂਚ ਅਜੇ ਜਾਰੀ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਪੰਜਾਬ ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਜਾਂਚ ‘ਚ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਆਈਜੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸਾਡੇ ਮੁਹਾਲੀ ਦੇ ਐਸਐਚਓ ਕੋਲੋਂ ਇੱਕ ਨਸ਼ੇੜੀ ਬਰਾਮਦ ਹੋਇਆ ਹੈ। ਉਸ ਨੇ ਐਸਐਚਓ ਨੂੰ ਦੱਸਿਆ ਕਿ ਉਸ ਨੂੰ ਨਸ਼ਾ ਵੇਚਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਸ ਨੇ ਕੁਝ ਨੰਬਰ ਐਸਐਚਓ ਨੂੰ ਦਿੱਤੇ। ਨੰਬਰ ਚੈੱਕ ਕਰਨ ‘ਤੇ ਪਤਾ ਲੱਗਾ ਕਿ ਇਹ ਨੰਬਰ ਫ਼ਿਰੋਜ਼ਪੁਰ ਦਿਹਾਤੀ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਦਾ ਹੈ। ਉਸ ਨੇ ਕੁਝ ਕਾਲ ਰਿਕਾਰਡਿੰਗ ਵੀ ਦਿੱਤੀ ਸੀ, ਜਿਸ ਤੋਂ ਲੱਗਦਾ ਸੀ ਕਿ ਨਸ਼ੇ ਦੀ ਖਰੀਦੋ-ਫਰੋਖਤ ਦੀ ਗੱਲ ਚੱਲ ਰਹੀ ਹੈ।

ਆਈਜੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਅਸੀਂ ਆਪਣੇ ਸੋਰਸ ਨੂੰ ਐਕਟੀਵੇਟ ਕਰ ਲਿਆ ਹੈ। ਸੂਤਰ ਨੇ ਸਾਬਕਾ ਵਿਧਾਇਕ ਸਤਕਾਰ ਕੌਰ ਨਾਲ ਨਸ਼ੇ ਦਾ ਸੌਦਾ ਕੀਤਾ ਸੀ। ਸਾਬਕਾ ਵਿਧਾਇਕ ਸਤਕਾਰ ਕੌਰ ਖੁਦ ਸੌਦਾ ਕਰਨ ਲਈ ਆਈ ਸੀ ਪਰ ਸਾਡੀ ਟੀਮ ਨੂੰ ਦੇਖ ਕੇ ਸਾਬਕਾ ਵਿਧਾਇਕ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ। ਇਸ ‘ਚ ਇਕ ਅਧਿਕਾਰੀ ਜ਼ਖਮੀ ਹੋ ਗਿਆ। ਮੌਕੇ ਤੋਂ 100 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ।


ਸਾਬਕਾ ਵਿਧਾਇਕ ਸਤਕਾਰ ਕੌਰ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੁਲਿਸ ਨੇ ਖਰੜ ਸੰਨੀ ਇਨਕਲੇਵ ਸਥਿਤ ਉਸ ਦੇ ਘਰ ਦੀ ਤਲਾਸ਼ੀ ਲਈ। ਪੁਲਿਸ ਨੇ ਉਥੋਂ 28 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ। ਇਸ ਤੋਂ ਇਲਾਵਾ 1 ਲੱਖ 56 ਹਜ਼ਾਰ ਰੁਪਏ ਦੀ ਨਕਦੀ ਵੀ ਬਰਾਮਦ ਹੋਈ ਹੈ। ਇਹ ਪੈਸੇ ਛੋਟੇ ਪੈਕਟਾਂ ਵਿੱਚ ਰੱਖੇ ਹੋਏ ਸਨ। ਇਸ ਨੂੰ ਦੇਖ ਕੇ ਸਾਫ ਪਤਾ ਚੱਲਿਆ ਕਿ ਇਹ ਡਰੱਗ ਮਨੀ ਸੀ, ਕਿਉਂਕਿ 1000 ਅਤੇ 500 ਰੁਪਏ ਦੇ ਪੈਕੇਟ ਸਨ। ਕੁਝ ਸੋਨਾ ਵੀ ਬਰਾਮਦ ਹੋਇਆ ਹੈ। ਫਿਲਹਾਲ ਸਾਬਕਾ ਵਿਧਾਇਕ ਸਤਕਾਰ ਕੌਰ ਅਤੇ ਉਸ ਦੇ ਡਰਾਈਵਰ ਖਿਲਾਫ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਥਾਣਾ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਸਤਕਾਰ ਕੌਰ 2022 ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਈ ਸੀ।

error: Content is protected !!