Skip to content
Tuesday, January 7, 2025
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
October
26
ਲਾਰੈਂਸ ਬਿਸ਼ਨੋਈ ਦੇ ਮਾਮਲੇ ‘ਚ ਡੀਐੱਸਪੀ ਗੁਰਸ਼ੇਰ ਸੰਧੂ ਤੇ 6 ਹੋਰ ਪੁਲਿਸ ਮੁਲਾਜ਼ਮ ਮੁਅੱਤਲ, ਇੰਟਰਵਿਊ ਕਰਵਾਉਣ ‘ਚ ਦਿੱਤਾ ਸੀ ਸਾਥ
Crime
Latest News
National
Politics
Punjab
ਲਾਰੈਂਸ ਬਿਸ਼ਨੋਈ ਦੇ ਮਾਮਲੇ ‘ਚ ਡੀਐੱਸਪੀ ਗੁਰਸ਼ੇਰ ਸੰਧੂ ਤੇ 6 ਹੋਰ ਪੁਲਿਸ ਮੁਲਾਜ਼ਮ ਮੁਅੱਤਲ, ਇੰਟਰਵਿਊ ਕਰਵਾਉਣ ‘ਚ ਦਿੱਤਾ ਸੀ ਸਾਥ
October 26, 2024
Voice of Punjab
ਲਾਰੈਂਸ ਬਿਸ਼ਨੋਈ ਦੇ ਮਾਮਲੇ ‘ਚ ਡੀਐੱਸਪੀ ਗੁਰਸ਼ੇਰ ਸੰਧੂ ਤੇ 6 ਹੋਰ ਪੁਲਿਸ ਮੁਲਾਜ਼ਮ ਮੁਅੱਤਲ, ਇੰਟਰਵਿਊ ਕਰਵਾਉਣ ‘ਚ ਦਿੱਤਾ ਸੀ ਸਾਥ
ਚੰਡੀਗੜ੍ਹ (ਵੀਓਪੀ ਬਿਊਰੋ) ਗੁਰਸ਼ੇਰ ਸਿੰਘ ਸੰਧੂ, ਸਾਬਕਾ ਡੀਐੱਸਪੀ (ਇਨਵੈਸਟੀਗੇਸ਼ਨ ਮੁਹਾਲੀ) ਅਤੇ ਬਾਅਦ ਵਿੱਚ ਡੀਐੱਸਪੀ, ਸਪੈਸ਼ਲ ਆਪ੍ਰੇਸ਼ਨ ਸੈੱਲ, ਮੁਹਾਲੀ, ਨੂੰ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਲਈ ਦੋਸ਼ੀ ਪਾਏ ਗਏ ਛੇ ਹੋਰ ਪੁਲਿਸ ਅਧਿਕਾਰੀਆਂ ਸਮੇਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਬਿਸ਼ਨੋਈ ਨੇ 3 ਅਪ੍ਰੈਲ 2022 ਨੂੰ ਸੀਆਈਏ ਪੁਲਿਸ ਸਟੇਸ਼ਨ ਖਰੜ ਦੀ ਹਿਰਾਸਤ ਵਿੱਚ ਹੁੰਦੇ ਹੋਏ ਇੱਕ ਟੀਵੀ ਚੈਨਲ ਨੂੰ ਇੰਟਰਵਿਊ ਦਿੱਤੀ ਸੀ।
ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਡੀਜੀਪੀ ਪਰਬੋਧ ਕੁਮਾਰ ਆਈਪੀਐੱਸ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਵੱਲੋਂ ਆਪਣੀ ਰਿਪੋਰਟ ਵਿੱਚ ਕੁੱਝ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਗੁਰਕੀਰਤ ਕਿਰਪਾਲ ਸਿੰਘ ਆਈਏਐਸ, ਸਕੱਤਰ, ਗ੍ਰਹਿ ਮਾਮਲੇ, ਪੰਜਾਬ ਵੱਲੋਂ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਆਈਪੀਸੀ ਦੀਆਂ ਧਾਰਾਵਾਂ 384, 201, 202, 506, 116 ਅਤੇ 120-ਬੀ ਅਤੇ ਜੇਲ੍ਹ ਐਕਟ 1894 ਦੀ ਧਾਰਾ 46 ਦੇ ਤਹਿਤ 5 ਜਨਵਰੀ 2024 ਨੂੰ ਐਫਆਈਆਰ ਨੰਬਰ 1 ਪੁਲਿਸ ਸਟੇਸ਼ਨ ਸਟੇਟ ਕਰਾਈਮ, ਫੇਜ਼ 4, ਮੋਹਾਲੀ ਵਿਖੇ ਵਖ ਵਖ ਧਾਰਾਵਾਂ ਤਹਿਤ ਦਰਜ ਕੀਤੀ ਗਈ। ਇੰਟਰਵਿਊ ਵੀਡੀਓ ਕਾਨਫਰੰਸ ਰਾਹੀਂ ਕਰਵਾਈ ਗਈ ਸੀ ਅਤੇ ਇੱਕ ਨਿੱਜੀ ਟੀਵੀ ਚੈਨਲ ਦੁਆਰਾ ਪ੍ਰਸਾਰਿਤ ਕੀਤੀ ਗਈ ਸੀ, ਜਿਸ ਦੇ ਨਤੀਜੇ ਵਜੋਂ ਦੇਸ਼ ਵਿੱਚ ਫਿਰੌਤੀ ਦੀਆਂ ਕਾਲਾਂ ਵਿੱਚ ਵਾਧਾ ਹੋਇਆ ਸੀ ਅਤੇ ਨੌਜਵਾਨਾਂ ਵਿੱਚ ਬੰਦੂਕ ਸੱਭਿਆਚਾਰ ਉਤਸ਼ਾਹਿਤ ਹੋਇਆ ਸੀ।
ਗ੍ਰਹਿ ਸਕੱਤਰ ਨੇ ਆਪਣੇ ਹੁਕਮਾਂ ਵਿੱਚ ਨੋਟ ਕੀਤਾ, ਦੇਰ ਸ਼ਾਮ ਪਾਸ ਕੀਤੇ ਗਏ ਆਦੇਸ਼ਾਂ ਰਹੀ ਸਾਰੇ ਸੱਤ ਪੁਲਸ ਅਫ਼ਸਰ ਅਤੇ ਮੁਲਾਜ਼ਮ ਮੁਅੱਤਲ ਕਰ ਦਿੱਤੇ ਗਏ ਹਨ ਅਤੇ ਚੰਡੀਗੜ੍ਹ ਸਥਿਤ ਡੀਜੀਪੀ ਦਫ਼ਤਰ ਵਿੱਚ ਤਾਇਨਾਤ ਰਹਿਣਗੇ ਅਤੇ ਸਮਰੱਥ ਅਧਿਕਾਰੀ ਦੀ ਆਗਿਆ ਤੋਂ ਬਿਨਾਂ ਸਟੇਸ਼ਨ ਤੋਂ ਬਾਹਰ ਨਹੀਂ ਜਾਣਗੇ। ਉਨ੍ਹਾਂ ਨੂੰ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 21 ਦਸੰਬਰ 2023 ਦੀ ਇੱਕ ਸਓ-ਮੋਟੂ ਕਾਰਵਾਈ ਵਿੱਚ, ਪਰਬੋਧ ਕੁਮਾਰ ਆਈਪੀਐਸ ਦੀ ਅਗਵਾਈ ਵਿੱਚ ਇੱਕ ਐਸਆਈਟੀ ਦਾ ਗਠਨ ਕੀਤਾ ਸੀ, ਜੋ ਆਪਣੀ ਇਮਾਨਦਾਰੀ ਅਤੇ ਅਨੁਸ਼ਾਸਨ ਲਈ ਮਸ਼ਹੂਰ ਹੈ, ਨੇ ਜਨਵਰੀ 2024 ਵਿੱਚ ਸੀਲਬੰਦ ਲਿਫ਼ਾਫ਼ੇ ਵਿੱਚ ਹਾਈ ਕੋਰਟ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਸੀ। .
ਮੁਲਜ਼ਮਾਂ ਵਿੱਚੋਂ ਇੱਕ ਪੁਲਿਸ ਮੁਲਾਜ਼ਮ ਨੇ ਇਸ ਪੱਤਰਕਾਰ ਨੂੰ ਬੜੇ ਭਰੋਸੇ ਵਿੱਚ ਦੱਸਿਆ ਕਿ ਬਿਸ਼ਨੋਈ ਨੂੰ ਸੀਆਈਏ ਥਾਣੇ ਵਿੱਚ ਰੱਖਣ ਦੀ ਸਾਰੀ ਜ਼ਿੰਮੇਵਾਰੀ ਏਜੀਟੀਐੱਫ ਦੀ ਹੈ ਅਤੇ ਮੁਹਾਲੀ ਪੁਲਿਸ ਨੂੰ ਉਸ ਨਾਲ ਗੱਲ ਕਰਨ ਦੀ ਇਜਾਜ਼ਤ ਵੀ ਨਹੀਂ ਸੀ। ਹਾਈ ਕੋਰਟ ਨੇ ਨੋਟ ਕੀਤਾ ਕਿ ਇਸ ਤੋਂ ਪਹਿਲਾਂ, ਅਰੁਣ ਪਾਲ ਸਿੰਘ ਆਈਪੀਐਸ ਦੀ ਅਗਵਾਈ ਵਾਲੀ ਇੱਕ ਐਸਆਈਟੀ, ਮੌਜੂਦਾ ਏਡੀਜੀਪੀ ਜੇਲ੍ਹਾਂ ਨੇ ਲਗ ਭਗ ਅੱਠ ਮਹੀਨਿਆਂ ਤੱਕ ਚੱਲੀ ਜਾਂਚ ਤੋਂ ਬਾਅਦ ਇੱਕ “ਬਿਨਾ ਸਿੱਟਾ ਕੱਢੇ ਜਾਣ ਵਾਲੀ ਰਿਪੋਰਟ” ਪੇਸ਼ ਕੀਤੀ ਸੀ।
ਪੁਲਿਸ ਮੁਖੀ ਨੇ ਜਨਤਕ ਤੌਰ ‘ਤੇ ਇਹ ਦਾਅਵਾ ਕੀਤਾ ਸੀ ਕਿ ਬਿਸ਼ਨੋਈ ਦੀ ਟੀਵੀ ਚੈਨਲ ‘ਤੇ ਦੋ-ਦੋ ਇੰਟਰਵਿਊਆਂ ਵਿੱਚੋਂ ਕੋਈ ਵੀ ਪੰਜਾਬ ਵਿੱਚ ਨਹੀਂ ਹੋਈ। ਪਰਬੋਧ ਕੁਮਾਰ ਦੀ ਐੱਸਆਈਟੀ ਦੇ ਅਨੁਸਾਰ, ਦੂਜੀ ਇੰਟਰਵਿਊ ਰਾਜਸਥਾਨ ਦੀ ਇੱਕ ਜੇਲ੍ਹ ਚੋ ਕਰਵਾਈ ਗਈ ਸੀ। ਜ਼ਿਕਰਯੋਗ ਹੈ ਕਿ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਖ਼ਿਲਾਫ਼ ਹਾਲ ਹੀ ਵਿੱਚ ਜਾਅਲਸਾਜ਼ੀ, ਨਕਲੀ ਦਸਤਾਵੇਜ਼ਾਂ ਦੀ ਦੁਰਵਰਤੋਂ ਅਤੇ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਲਜਿੰਦਰ ਸਿੰਘ ਟਾਹਲਾ ਦੀ ਸ਼ਿਕਾਇਤ ‘ਤੇ ਵਿਜੀਲੈਂਸ ਬਿਊਰੋ ਵੱਲੋਂ ਉਸ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ (ਡੀਏ) ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਟਾਹਲਾ ਵੱਲੋਂ ਹਾਈਕੋਰਟ ਵਿੱਚ ਦਾਇਰ ਕੀਤੀ ਆਪਣੀ ਪਟੀਸ਼ਨ ਵਿੱਚ ਦਲੀਲ ਅਨੁਸਾਰ ਡੀਐੱਸਪੀ ਗੁਰਸ਼ੇਰ ਸੰਧੂ ਨੇ ਉਨ੍ਹਾਂ ਦੇ ਦੋਸਤ ਹੋਣ ਕਾਰਨ ਨੇਕੀ ਨਾਲ ਖਾਲੀ ਕਾਗਜ਼ਾਂ ’ਤੇ ਦਸਤਖ਼ਤ ਕਰਵਾ ਲਏ ਪਰ ਬਾਅਦ ਵਿੱਚ ਉਸ ਨੇ ਇਨ੍ਹਾਂ ਦੀ ਵਰਤੋਂ ਕਰਕੇ ਝੂਠੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਅਤੇ ਉਨ੍ਹਾਂ ਨੂੰ ਆਪਣੇ ਆਪ ਨੂੰ ਹੀ ਐਸਐਸਪੀ ਸੰਦੀਪ ਗਰਗ ਰਾਹੀਂ ਮਾਰਕ ਕਰਵਾ ਲੈਂਦਾ ਸੀ। ਡੀਆਈਜੀ ਰੋਪੜ ਰੇਂਜ ਨੀਲਾਂਬਰੀ ਜਗਦਲੇ ਨੇ ਟਾਹਲਾ ਦੀਆਂ ਸ਼ਿਕਾਇਤਾਂ ਨੂੰ ਸੱਚ ਮੰਨਿਆ ਜਿਸ ਦੇ ਨਤੀਜੇ ਵਜੋਂ ਗੁਰਸ਼ੇਰ ਸੰਧੂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ।
Post navigation
ਰਿਸ਼ਵਤ ਲੈਣ ਦੇ ਦੋਸ਼ ‘ਚ ਘਿਰੀ SHO ਨੇ ਲਾਏ DSP ‘ਤੇ ਗੰਭੀਰ ਇਲਜ਼ਾਮ, ਕਿਹਾ- ਮੇਰੇ ਨਾਲ ਕਰਨਾ ਚਾਹੁੰਦਾ ਸੀ ਜ਼ਬਰਦਸਤੀ
ਭਾਰਤ ਨੂੰ ਅੱਖਾਂ ਦਿਖਾ ਰਹੇ ਕੈਨੇਡਾ ਨੇ ਦਿੱਤਾ ਇੱਕ ਹੋਰ ਝਟਕਾ… ਬਾਹਰੋ ਆ ਕੇ ਕੰਮ ਕਰਨ ਵਾਲਿਆਂ ਨੂੰ ਹੁਣ ਨਹੀਂ ਮਿਲੇਗੀ JOB
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us