ਅੰਮ੍ਰਿਤਪਾਲ ਦਾ ਇੱਕ ਹੋਰ ਸਾਥੀ ਗ੍ਰਿਫ਼ਤਾਰ, ਨਸ਼ਾ ਤੇ ਹਥਿਆਰ ਵੇਚਣ ਦੇ ਨਾਲ-ਨਾਲ ਕਰਦੇ ਸੀ ਜਬਰੀ ਵਸੂਲੀ

ਅੰਮ੍ਰਿਤਪਾਲ ਦਾ ਇੱਕ ਹੋਰ ਸਾਥੀ ਗ੍ਰਿਫ਼ਤਾਰ, ਨਸ਼ਾ ਤੇ ਹਥਿਆਰ ਵੇਚਣ ਦੇ ਨਾਲ-ਨਾਲ ਕਰਦੇ ਸੀ ਜਬਰੀ ਵਸੂਲੀ
ਵੀਓਪੀ ਬਿਊਰੋ- ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਨੇ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਹਿਯੋਗੀ ਅਤੇ ਚਾਰ ਹੋਰਾਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਲੋਕ ਹਥਿਆਰਾਂ ਦੀ ਤਸਕਰੀ, ਨਸ਼ੇ, ਜਬਰੀ ਵਸੂਲੀ ਆਦਿ ਕਈ ਹੋਰ ਜੁਰਮਾਂ ਵਿੱਚ ਸ਼ਾਮਲ ਸਨ।
ਪੁਲਿਸ ਨੇ 12 ਬੋਰ ਦੇ 10 ਕਾਰਤੂਸ, 315 ਬੋਰ ਦੇ ਅੱਠ ਕਾਰਤੂਸ ਅਤੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਇਹ ਰੈਕੇਟ ਸੂਬੇ ਵਿੱਚ ਸਰਗਰਮ ਹੈ ਅਤੇ ਅਮਨ-ਕਾਨੂੰਨ ਨੂੰ ਭੰਗ ਕਰਨ ਲਈ ਵੱਡੀ ਕਾਰਵਾਈ ਦੀ ਯੋਜਨਾ ਬਣਾ ਰਿਹਾ ਸੀ। ਮੁਲਜ਼ਮਾਂ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਿੰਡ ਹੈਬੋਵਾਲ (ਗੜ੍ਹਸ਼ੰਕਰ), ਗੁਰਭੇਜ ਸਿੰਘ ਵਾਸੀ ਪਿੰਡ ਗੁਦਾਰਾ (ਫਿਰੋਜ਼ਪੁਰ), ਸਤਿੰਦਰ ਸਿੰਘ ਉਰਫ਼ ਕਾਲਾ, ਹਰਦੇਵ ਸਿੰਘ ਵਾਸੀ ਪਿੰਡ ਪਲਾਹੀ (ਹੁਸ਼ਿਆਰਪੁਰ) ਅਤੇ ਭਰਤ ਉਰਫ਼ ਭਾਊ ਪੱਟੀ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।
ਪੁਲਿਸ ਨੇ ਗੁਰਭੇਜ ਨੂੰ ਜੇਲ੍ਹ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਬਾਕੀਆਂ ਨੂੰ ਵੀ ਜਲਦੀ ਹੀ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਲਖਵਿੰਦਰ ਸਿੰਘ ਅਤੇ ਹਰਸ਼ਦੀਪ ਸਿੰਘ ਨਸ਼ਿਆਂ ਅਤੇ ਹਥਿਆਰਾਂ ਦਾ ਵੱਡਾ ਨੈੱਟਵਰਕ ਚਲਾਉਂਦੇ ਹਨ। ਉਹ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਗੁਰਬੇਜ ਸਿੰਘ ਨੂੰ ਮਿਲਦਾ ਰਹਿੰਦਾ ਸੀ। ਗੁਰਬੇਜ ਸਿੰਘ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਕੇਸ ਅਤੇ ਅਜਨਾਲਾ ਥਾਣੇ ਹਮਲੇ ਦੇ ਕੇਸ ਵਿੱਚ ਕਪੂਰਥਲਾ ਜੇਲ੍ਹ ਵਿੱਚ ਸੀ। ਜਿੱਥੇ ਉਸਦੀ ਮੁਲਾਕਾਤ ਲਖਵਿੰਦਰ ਸਿੰਘ ਉਰਫ ਲੱਖੀ ਨਾਲ ਹੋਈ। ਜੋ ਪਹਿਲਾਂ ਹੀ ਇੱਕ ਕਤਲ ਕੇਸ ਵਿੱਚ ਜੇਲ੍ਹ ਵਿੱਚ ਸੀ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਆਰਮਜ਼ ਐਕਟ ਅਤੇ ਐਨਡੀਸੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

 

error: Content is protected !!