ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਬਣੇ SGPC ਦੇ ਪ੍ਰਧਾਨ, ਬੀਬੀ ਜਗੀਰ ਕੌਰ ਨੂੰ ਦਿੱਤੀ ਕਰਾਰੀ ਮਾਤ

ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਬਣੇ SGPC ਦੇ ਪ੍ਰਧਾਨ, ਬੀਬੀ ਜਗੀਰ ਕੌਰ ਨੂੰ ਦਿੱਤੀ ਕਰਾਰੀ ਮਾਤ

ਅੰਮ੍ਰਿਤਸਰ (ਵੀਓਪੀ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਸ਼੍ਰੋਮਣੀ ਕਮੇਟੀ ਹੈੱਡਕੁਆਰਟਰ ਵਿਖੇ ਹੋਈ। ਵੋਟਿੰਗ ਤੋਂ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਹੋਈ, ਜਿਸ ਵਿੱਚ ਹਰਜਿੰਦਰ ਸਿੰਘ ਧਾਮੀ ਜੇਤੂ ਰਹੇ। ਸ਼੍ਰੋਮਣੀ ਅਕਾਲੀ ਦਲ ਬਾਦਲ ਸਮਰਥਕ ਉਮੀਦਵਾਰ ਅਤੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ ਨਾਲ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਨਵੰਬਰ 2021 ਤੋਂ ਲਗਾਤਾਰ ਚੌਥੀ ਵਾਰ ਜਿੱਤ ਕੇ ਹੈਟ੍ਰਿਕ ਬਣਾਈ ਹੈ।ਉਨ੍ਹਾਂ ਨੇ 2022 ਦੀਆਂ ਚੋਣਾਂ ਵਿੱਚ ਬੀਬੀ ਜਗੀਰ ਕੌਰ ਨੂੰ ਵੀ ਹਰਾਇਆ ਸੀ।

ਸ਼੍ਰੋਮਣੀ ਕਮੇਟੀ ਦੇ ਕੁੱਲ 185 ਮੈਂਬਰਾਂ ਵਿਚੋਂ 31 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ ਜਦਕਿ 6 ਮੈਂਬਰਾਂ ਨੇ ਕੁਝ ਕਾਰਨਾਂ ਕਰਕੇ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਬਾਕੀ ਰਹਿੰਦੇ 148 ਵਿੱਚੋਂ 142 ਮੈਂਬਰਾਂ ਨੇ ਅੱਜ ਚੋਣ ਪ੍ਰਕਿਰਿਆ ਵਿੱਚ ਹਿੱਸਾ ਲਿਆ। ਜਿਸ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਨੂੰ ਸਿਰਫ਼ 33 ਵੋਟਾਂ ਮਿਲੀਆਂ। ਦੋ ਵੋਟਾਂ ਰੱਦ ਕਰ ਦਿੱਤੀਆਂ ਗਈਆਂ।

ਪ੍ਰਧਾਨ ਤੋਂ ਇਲਾਵਾ ਤਿੰਨ ਹੋਰ ਅਧਿਕਾਰੀ ਅਤੇ 11 ਕਾਰਜਕਾਰੀ ਮੈਂਬਰਾਂ ਦੀ ਵੀ ਅੱਜ ਚੋਣ ਕੀਤੀ ਜਾਣੀ ਹੈ। ਪ੍ਰਧਾਨ, ਜਨਰਲ ਸਕੱਤਰ, ਜੂਨੀਅਰ ਮੀਤ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਤੋਂ ਇਲਾਵਾ 11 ਕਾਰਜਕਾਰਨੀ ਮੈਂਬਰਾਂ ਦੀ ਚੋਣ ਕੀਤੀ ਜਾਣੀ ਹੈ।

error: Content is protected !!