AP ਢਿੱਲੋਂ ਦੇ ਘਰ ‘ਤੇ ਫਾਇਰਿੰਗ ਕਰਨ ਵਾਲਾ ਗ੍ਰਿਫ਼ਤਾਰ, ਵਿਕਰਮ ਸ਼ਰਮਾ ਨਾਂਅ ਦਾ ਸਾਥੀ ਸ਼ੂਟਰ ਫਰਾਰ

AP ਢਿੱਲੋਂ ਦੇ ਘਰ ‘ਤੇ ਫਾਇਰਿੰਗ ਕਰਨ ਵਾਲਾ ਗ੍ਰਿਫ਼ਤਾਰ, ਵਿਕਰਮ ਸ਼ਰਮਾ ਨਾਂਅ ਦਾ ਸਾਥੀ ਸ਼ੂਟਰ ਫਰਾਰ


ਵੀਓਪੀ ਬਿਊਰੋ- ਕੈਨੇਡਾ ‘ਚ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਮਾਮਲੇ ‘ਚ ਕੈਨੇਡੀਅਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਕੈਨੇਡੀਅਨ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਗ੍ਰਿਫਤਾਰ ਵਿਅਕਤੀ ਭਾਰਤੀ ਹੈ। ਮੁਲਜ਼ਮ ਦੀ ਪਛਾਣ ਅਭਿਜੀਤ ਕਿੰਗਰਾ ਵਜੋਂ ਹੋਈ ਹੈ।

ਪੁਲਿਸ ਨੇ ਅਭਿਜੀਤ ਕਿੰਗਰਾ ਨੂੰ ਓਨਟਾਰੀਓ ਤੋਂ ਗ੍ਰਿਫਤਾਰ ਕੀਤਾ ਹੈ। ਕੈਨੇਡੀਅਨ ਪੁਲਿਸ ਇਸ ਮਾਮਲੇ ਵਿੱਚ ਇੱਕ ਹੋਰ ਵਿਅਕਤੀ ਦੀ ਭਾਲ ਕਰ ਰਹੀ ਹੈ, ਜਿਸਦਾ ਨਾਮ ਵਿਕਰਮ ਸ਼ਰਮਾ ਹੈ, ਜੋ ਇਸ ਸਮੇਂ ਭਾਰਤ ਵਿੱਚ ਹੈ। ਏਪੀ ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ।


ਤੁਹਾਨੂੰ ਦੱਸ ਦੇਈਏ ਕਿ 2 ਸਤੰਬਰ 2024 ਨੂੰ ਕੋਲਵੁੱਡ ਇਲਾਕੇ ‘ਚ ਗੋਲੀਬਾਰੀ ਹੋਈ ਸੀ। ਗੋਲੀਬਾਰੀ ਦੀ ਜ਼ਿੰਮੇਵਾਰੀ ਲਾਰੈਂਸ, ਗੋਲਡੀ ਅਤੇ ਰੋਹਿਤ ਗੋਦਾਰਾ ਗੈਂਗ ਨੇ ਲਈ ਸੀ। ਇਸ ਘਟਨਾ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ‘ਤੇ ਇਕ ਪੋਸਟ ਰਾਹੀਂ ਲਈ ਗਈ ਹੈ। ਇਸ ਦੇ ਨਾਲ ਹੀ ਕੈਨੇਡਾ ‘ਚ ਇਕ ਜੌਹਰੀ ਦੇ ਘਰ ‘ਤੇ ਗੋਲੀਬਾਰੀ ਹੋਈ ਸੀ, ਜਿਸ ਦੀ ਜ਼ਿੰਮੇਵਾਰੀ ਵੀ ਇਸੇ ਗੈਂਗ ਨੇ ਲਈ ਸੀ।

error: Content is protected !!