ਅਮਰੀਕਾ ਨੇ ਭਾਰਤ ਨੂੰ ਦਿੱਤੀ ਲਾਰੈਂਸ ਬਿਸ਼ਨੋਈ ਦੇ ਭਰਾ ਦੀ ਸੂਹ, ਜਲਦੀ ਦਬੋਚਗੀ ਪੁਲਿਸ
ਵੀਓਪੀ ਬਿਊਰੋ – ਅਮਰੀਕਾ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਬਾਰੇ ਭਾਰਤ ਨਾਲ ਜਾਣਕਾਰੀ ਸਾਂਝੀ ਕੀਤੀ ਹੈ। ਇਸ ਮੁਤਾਬਕ ਅਨਮੋਲ ਬਿਸ਼ਨੋਈ ਅਮਰੀਕਾ ‘ਚ ਲੁਕਿਆ ਹੋਇਆ ਹੈ। ਇਹ ਜਾਣਕਾਰੀ ਮੁੰਬਈ ਪੁਲਿਸ ਨਾਲ ਸਾਂਝੀ ਕੀਤੀ ਗਈ ਹੈ। ਸੂਚਨਾ ਮਿਲਦੇ ਹੀ ਮੁੰਬਈ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ ਅਤੇ ਅਨਮੋਲ ਬਿਸ਼ਨੋਈ ਦੀ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਅਨਮੋਲ ਨੇ ਸ਼ੂਟਰ ਨਾਲ ਗੱਲ ਕੀਤੀ ਸੀ, ਜਿਸ ਨੇ ਐੱਨਸੀਪੀ ਨੇਤਾ ਬਾਬਾ ਸਿੱਦੀਕੀ ਦਾ ਕਤਲ ਕੀਤਾ ਸੀ। ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਪਹਿਲਾਂ ਹੀ ਅਨਮੋਲ ਖਿਲਾਫ ਕਾਰਵਾਈ ਕਰ ਰਹੀ ਸੀ। ਉਨ੍ਹਾਂ ਦਾ ਨਾਂ ਸਲਮਾਨ ਖਾਨ ਨੂੰ ਧਮਕੀਆਂ ਦੇਣ ‘ਚ ਵੀ ਆਇਆ ਹੈ।
NIA ਨੇ ਅਨਮੋਲ ਬਿਸ਼ਨੋਈ ਦੀ ਜਾਣਕਾਰੀ ਦੇਣ ਵਾਲੇ ਲਈ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਕ ਉਸ ਦੇ ਖਿਲਾਫ 18 ਤੋਂ ਵੱਧ ਮਾਮਲੇ ਦਰਜ ਹਨ, ਪਿਛਲੇ ਮਹੀਨੇ 16 ਅਕਤੂਬਰ ਨੂੰ ਮੁੰਬਈ ਪੁਲਿਸ ਨੇ ਆਪਣਾ ਕੇਸ ਅਦਾਲਤ ਵਿੱਚ ਪੇਸ਼ ਕੀਤਾ ਸੀ। ਇਸ ਵਿੱਚ ਪੁਲਿਸ ਨੇ ਅਪੀਲ ਕੀਤੀ ਸੀ ਕਿ ਉਹ ਅਨਮੋਲ ਬਿਸ਼ਨੋਈ ਦੀ ਹਵਾਲਗੀ ਦੀ ਪ੍ਰਕਿਰਿਆ ਨੂੰ ਲੈ ਕੇ ਪਹਿਲ ਕਰਨਾ ਚਾਹੁੰਦੀ ਹੈ।