ਮੁੰਡਨ ਕਰਵਾ ਕੇ ਆਉਂਦਆਂ ਦੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 5 ਲੋਕਾਂ ਦੀ ਮੌਕੇ ‘ਤੇ ਹੀ ਮੌ×××ਤ, 20 ਜ਼ਖਮੀ

ਮੁੰਡਨ ਕਰਵਾ ਕੇ ਆਉਂਦਆਂ ਦੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 5 ਲੋਕਾਂ ਦੀ ਮੌਕੇ ‘ਤੇ ਹੀ ਮੌ×××ਤ, 20 ਜ਼ਖਮੀ

 


ਯੂਪੀ (ਵੀਓਪੀ ਬਿਊਰੋ) ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਚ 5 ਲੋਕਾਂ ਦੀ ਮੌਤ ਹੋਣ ਦੀ ਦਰਦਨਾਕ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ 20 ਹੋਰ ਲੋਕ ਜ਼ਖਮੀ ਹੋ ਗਏ। ਇਹ ਘਟਨਾ ਫਿਰੋਜ਼ਾਬਾਦ ਦੇ ਨਸੀਰਪੁਰ ਥਾਣਾ ਖੇਤਰ ਦੇ ਮਾਈਲਸਟੋਨ 49 ‘ਤੇ ਉਸ ਸਮੇਂ ਵਾਪਰੀ, ਜਦੋਂ ਮਥੁਰਾ ਤੋਂ ਲਖਨਊ ਪਰਤ ਰਹੀ ਟੂਰਿਸਟ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ।

ਬੱਸ ‘ਚ ਸਵਾਰ ਸਾਰੇ ਲੋਕ ਮੁੰਡਨ ਕਰਵਾਉਣ ਤੋਂ ਬਾਅਦ ਘਰ ਪਰਤ ਰਹੇ ਸਨ। ਬੱਸ ਵਿੱਚ ਸਵਾਰ ਜ਼ਿਆਦਾਤਰ ਲੋਕਾਂ ਵਿੱਚ ਪਰਿਵਾਰਕ ਮੈਂਬਰ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਸ਼ਾਮਲ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ‘ਚ ਸਵਾਰ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਕਈ ਗੰਭੀਰ ਜ਼ਖਮੀ ਹੋ ਗਏ। ਸਥਾਨਕ ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਜ਼ਖਮੀਆਂ ਨੂੰ ਸ਼ਿਕੋਹਾਬਾਦ ਦੇ ਹਸਪਤਾਲ ‘ਚ ਦਾਖਲ ਕਰਵਾਇਆ। ਹਾਲਤ ਗੰਭੀਰ ਹੋਣ ਕਾਰਨ ਕੁਝ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਹੋਰ ਹਸਪਤਾਲਾਂ ‘ਚ ਰੈਫਰ ਕਰ ਦਿੱਤਾ ਗਿਆ।


ਘਟਨਾ ਦੀ ਸੂਚਨਾ ਮਿਲਦੇ ਹੀ ਸੀਐੱਮਓ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਸ਼ਿਕੋਹਾਬਾਦ ਜ਼ਿਲ੍ਹਾ ਹਸਪਤਾਲ ਪੁੱਜੇ ਅਤੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਬੱਸ ਡਰਾਈਵਰ ਵੱਲੋਂ ਝਪਕੀ ਲੈਣ ਕਾਰਨ ਬੱਸ ਦਾ ਕੰਟਰੋਲ ਗੁਆ ਦੇਣ ਕਾਰਨ ਵਾਪਰਿਆ। ਸ਼ੁਰੂਆਤੀ ਤੌਰ ‘ਤੇ ਹਾਦਸੇ ਦਾ ਕਾਰਨ ਬੱਸ ਡਰਾਈਵਰ ਦੀ ਪੂਰੀ ਲਾਪ੍ਰਵਾਹੀ ਜਾਪਦੀ ਹੈ।


ਜਾਣਕਾਰੀ ਅਨੁਸਾਰ ਜਿਸ ਡੰਪਰ ਨਾਲ ਬੱਸ ਦੀ ਟੱਕਰ ਹੋਈ ਹੈ, ਉਹ ਸੜਕ ‘ਤੇ ਖੜ੍ਹਾ ਸੀ ਅਤੇ ਅਥਾਰਟੀ ਨੇ ਇਸ ਦੀ ਸਹੀ ਮਾਰਕਿੰਗ ਵੀ ਕੀਤੀ ਹੋਈ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀਆਂ ਵਿੱਚ ਔਰਤਾਂ ਦੀ ਗਿਣਤੀ ਜ਼ਿਆਦਾ ਹੈ ਅਤੇ ਬੱਚੇ ਵੀ ਸ਼ਾਮਲ ਹਨ।

error: Content is protected !!