AAP ਲਈ ਜ਼ਿਮਨੀ ਚੋਣ ਪ੍ਰਚਾਰ ਦੀ ਕਮਾਨ ਸੰਭਾਲਣਗੇ ਕੇਜਰੀਵਾਲ, ਮੁੱਖ ਮੰਤਰੀ ਮਾਨ ਰਹਿਣਗੇ ਨਾਲ, BJP ਪ੍ਰਧਾਨ ਹਾਲੇ ਤੱਕ ਦੂਰ

ਵੀਓਪੀ ਬਿਊਰੋ – ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 20 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ‘ਚ ਮੁੱਖ ਮੰਤਰੀ ਭਗਵੰਤ ਮਾਨ ਪ੍ਰਚਾਰ ਕਰ ਰਹੇ ਹਨ। ਉਹ ਇਨ੍ਹਾਂ ਹਲਕਿਆਂ ‘ਚ ਰੋਡ ਸ਼ੋਅ ‘ਤੇ ਰੈਲੀਆਂ ਕਰ ਰਹੇ ਹਨ। ਹੁਣ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ 9 ਨਵੰਬਰ ਤੋਂ ਸੂਬੇ ‘ਚ ਪ੍ਰਚਾਰ ਸ਼ੁਰੂ ਕਰ ਰਹੇ ਹਨ। ਇਸ ਦੌਰਾਨ ਉਹ ਚੱਬੇਵਾਲ ਤੇ ਡੇਰਾ ਬਾਬਾ ਨਾਨਕ ਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਬਾਅਦ 10 ਨਵੰਬਰ ਨੂੰ ਗਿੱਦੜਬਾਹਾ ਤੇ ਬਰਨਾਲਾ ਵਿੱਚ ਸਰਗਰਮ ਹੋਣ ਦੀ ਤਿਆਰੀ ਕਰ ਰਹੇ ਹਨ। ਇਸ ਮੌਕੇ ਸੀਐਮ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਚੋਣ ਪ੍ਰਚਾਰ ‘ਚ ਹਿੱਸਾ ਲੈਣਗੇ।