ਦੱ. ਅਫਰੀਕਾ ਨੇ ਭਾਰਤ ਨੂੰ T-20 ‘ਚ ਹਰਾ ਕੇ ਲਿਆ ਬਦਲਾ
ਨਵੀਂ ਦਿੱਲੀ (ਵੀਓਪੀ ਬਿਊਰੋ) ਦੱਖਣੀ ਅਫ਼ਰੀਕਾ ਨੇ ਦੂਜੇ ਟੀ-20 ਕ੍ਰਿਕਟ ਮੈਚ ਵਿੱਚ ਜਿੱਤ ਪ੍ਰਾਪਤ ਕਰ ਕੇ ਸੀਰੀਜ਼ ਫਿਲਹਾਲ ਲਈ 1-1 ਨਾਲ ਬਰਾਬਰ ਕਰ ਲਈ ਹੈ। ਟ੍ਰਿਸਟਨ ਸਟੱਬਸ ਅਤੇ ਗੇਰਾਲਡ ਕੋਏਟਜ਼ੀ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਤੋਂ ਮੈਚ ਖੋਹ ਲਿਆ। ਸੇਂਟ ਜਾਰਜ ਪਾਰਕ ‘ਚ ਖੇਡੇ ਗਏ ਇਸ ਮੈਚ ‘ਚ ਦੱਖਣੀ ਅਫਰੀਕਾ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਨ ਆਈ ਭਾਰਤੀ ਟੀਮ ਨੇ 20 ਓਵਰਾਂ ਵਿੱਚ 6 ਵਿਕਟਾਂ ਗੁਆ ਕੇ 124 ਦੌੜਾਂ ਬਣਾਈਆਂ।





