ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਚੋਣ ਕਮਿਸ਼ਨ ਨੇ ਵੋਟਰ ਸੂਚੀ ਵਿੱਚ ਸੋਧ ਲਈ ਪ੍ਰੋਗਰਾਮ ਕੀਤਾ ਜਾਰੀ

ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਚੋਣ ਕਮਿਸ਼ਨ ਨੇ ਵੋਟਰ ਸੂਚੀ ਵਿੱਚ ਸੋਧ ਲਈ ਪ੍ਰੋਗਰਾਮ ਕੀਤਾ ਜਾਰੀ

ਵੀਓਪੀ ਬਿਊਰੋ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਚੋਣ ਕਮਿਸ਼ਨ ਨੇ 5 ਨਗਰ ਨਿਗਮਾਂ, 43 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਲਈ ਹੁਣ ਵੋਟਰ ਸੂਚੀਆਂ ਵਿੱਚ ਸੋਧ ਕੀਤੀ ਜਾਵੇਗੀ। ਚੋਣ ਕਮਿਸ਼ਨ ਨੇ ਅੱਜ (13 ਨਵੰਬਰ) ਆਪਣਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ।

ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਵੋਟਰ ਰਜਿਸਟ੍ਰੇਸ਼ਨ ਅਤੇ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 14 ਨਵੰਬਰ, 2024 ਨੂੰ ਕੀਤੀ ਜਾਵੇਗੀ। ਇਸ ਤੋਂ ਬਾਅਦ 18 ਨਵੰਬਰ ਤੋਂ 25 ਨਵੰਬਰ 2024 ਤੱਕ ਲੋਕਾਂ ਦੇ ਦਾਅਵੇ ਅਤੇ ਇਤਰਾਜ਼ ਲਏ ਜਾਣਗੇ। ਇਨ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 3 ਦਸੰਬਰ 2024 ਤੱਕ ਕੀਤਾ ਜਾਵੇਗਾ, ਜਦਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 7 ਦਸੰਬਰ 2024 ਨੂੰ ਕੀਤੀ ਜਾਵੇਗੀ।

ਸਮੂਹ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੌਜੂਦਾ ਵੋਟਰ ਸੂਚੀਆਂ 14.11.2024 ਨੂੰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਦੇ ਨਾਲ-ਨਾਲ ਸਬੰਧਿਤ ਨਗਰ ਪਾਲਿਕਾ ਵਿੱਚ ਪ੍ਰਕਾਸ਼ਿਤ ਕੀਤੀਆਂ ਜਾਣ।

ਵੋਟਰ ਵਜੋਂ ਰਜਿਸਟਰ ਹੋਣ ਲਈ, ਬਿਨੈਕਾਰ ਦੀ ਨਿਰਧਾਰਤ ਮਿਤੀ ਤੱਕ 18 ਸਾਲ ਦੀ ਉਮਰ ਹੋਣੀ ਚਾਹੀਦੀ ਹੈ। ਉਹ ਉਸ ਇਲਾਕੇ ਦਾ ਸਾਧਾਰਨ ਵਸਨੀਕ ਹੋਣਾ ਚਾਹੀਦਾ ਹੈ। ਜਿਸ ਵਿੱਚ ਉਹ ਰਹਿੰਦਾ ਹੈ।

error: Content is protected !!