ਕਿਸਾਨਾਂ ਨੇ ਕੀਤਾ ਮਰਨ ਵਰਤ ਦਾ ਐਲਾਨ, ਕਿਹਾ- ਉਦੋਂ ਤੱਕ ਸਸਕਾਰ ਨਾ ਕਰੀਓ ਜਦ ਤੱਕ ਸਰਕਾਰ ਨਹੀਂ ਮੰਨਦੀ

ਕਿਸਾਨਾਂ ਨੇ ਕੀਤਾ ਮਰਨ ਵਰਤ ਦਾ ਐਲਾਨ, ਕਿਹਾ- ਉਦੋਂ ਤੱਕ ਸਸਕਾਰ ਨਾ ਕਰੀਓ ਜਦ ਤੱਕ ਸਰਕਾਰ ਨਹੀਂ ਮੰਨਦੀ

ਚੰਡੀਗੜ੍ਹ (ਵੀਓਪੀ ਬਿਊਰੋ) ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਫਰਵਰੀ ਮਹੀਨੇ ਤੋਂ ਲਗਾਤਾਰ ਧਰਨੇ ਉੱਤੇ ਬੈਠੇ ਹੋਏ ਕਿਸਾਨਾਂ ਨੂੰ ਅੱਜ 277 ਦਿਨ ਪੂਰੇ ਹੋ ਗਏ ਹਨ ਪਰ ਇਸਦੇ ਬਾਵਜੂਦ ਵੀ ਕਿਸਾਨਾਂ ਦਾ ਇਲਜ਼ਾਮ ਹੈ ਕਿ ਕੇਂਦਰ ਸਰਕਾਰ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਇਸ ਸਬੰਧੀ ਸਰਵਨ ਸਿੰਘ ਪੰਧੇਰ ਲਗਾਤਾਰ ਵੀਡੀਓ ਜਾਰੀ ਕਰਕੇ ਕੇਂਦਰ ਸਰਕਾਰ ਉੱਤੇ ਇਲਜ਼ਾਮ ਲਗਾਉਂਦੇ ਰਹਿੰਦੇ ਹਨ। ਉੱਥੇ ਹੀ ਅੱਜ ਕਿਸਾਨ ਜਥੇਬੰਦੀਆਂ ਨੇ ਮੁਹਾਲੀ ਵਿਖੇ ਇੱਕ ਵਿਸ਼ਾਲ ਪ੍ਰੈਸ ਕਾਨਫਰੰਸ ਕੀਤੀ ਅਤੇ ਐਲਾਨ ਕੀਤਾ ਕਿ ਜੇਕਰ ਕੇਂਦਰ ਸਰਕਾਰ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਹੁੰਦੀ ਉਹ ਆਉਣ ਵਾਲੀ ਵੱਡਾ ਸੰਘਰਸ਼ ਉਹ ਉਲੀਕਣਗੇ।

 

 


ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਅੱਜ ਪ੍ਰੈੱਸ ਕਾਨਫਰੰਸ ਵਿੱਚ ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਹੈ ਕਿ ਉਹ ਕੇਂਦਰ ਸਰਕਾਰ ਦੇ ਖਿਲਾਫ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਮਰਨ ਵਰਤ ਸ਼ੁਰੂ ਕਰਨ ਜਾ ਰਹੇ ਹਨ। ਜਗਜੀਤ ਸਿੰਘ ਡੱਲੇਵਾਲ ਦਾ ਕਹਿਣਾ ਹੈ ਕਿ 26 ਨਵੰਬਰ ਤੋਂ ਉਹ ਖਨੌਰ ਬਾਰਡਰ ‘ਤੇ ਮਰਨ ਵਰਤ ਸ਼ੁਰੂ ਕਰਨਗੇ ਇਸ ਦੌਰਾਨ ਉਨਾਂ ਨੇ ਐਲਾਨ ਕੀਤਾ ਕਿ ਜੇਕਰ ਕੇਂਦਰ ਸਰਕਾਰ ਫਿਰ ਵੀ ਉਹਨਾਂ ਦੀਆਂ ਮੰਗਾਂ ਨਹੀਂ ਮੰਨਦੀਆਂ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ। ਇਸ ਦੌਰਾਨ ਜੇਕਰ ਉਨ੍ਹਾਂ ਦੀ ਮੌਤ ਵੀ ਹੋ ਜਾਂਦੀ ਹੈ ਤਾਂ ਮ੍ਰਿਤਕ ਦੇਹ ਦਾ ਉਨਾਂ ਸਮੇਂ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ, ਜਿਸ ਸਮੇਂ ਤੱਕ ਕੇਂਦਰ ਸਰਕਾਰ ਉਹਨਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ।

error: Content is protected !!