ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ, ਕੀਤੀ ਜਲ ਦੀ ਸੇਵਾ

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ, ਕੀਤੀ ਜਲ ਦੀ ਸੇਵਾ

ਵੀਓਪੀ ਬਿਊਰੋ- ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ 20 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਸੋਮਵਾਰ ਰਾਤ ਅੰਮ੍ਰਿਤਸਰ ਪੁੱਜੇ। ਦੇਰ ਰਾਤ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਮੱਥਾ ਟੇਕਣ ਉਪਰੰਤ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸੰਗਤਾਂ ਨੂੰ ਜਲ ਛਕਾਉਣ ਦੀ ਸੇਵਾ ਨਿਭਾਈ |

ਰਾਹੁਲ ਨਿੱਜੀ ਜਹਾਜ਼ ‘ਚ ਝਾਰਖੰਡ ਤੋਂ ਸਿੱਧੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ। ਉਥੇ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਸਾਬਕਾ ਵਿਧਾਇਕ ਸੁਨੀਲ ਦੱਤੀ ਅਤੇ ਵੱਖ-ਵੱਖ ਕਾਂਗਰਸੀ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਰਾਹੁਲ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।

ਜ਼ਿਮਨੀ ਚੋਣ ਦੀ ਵੋਟਿੰਗ ਤੋਂ ਪਹਿਲਾਂ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਰਾਹੁਲ ਗਾਂਧੀ ਨੇ ਪੰਜਾਬ ਦੇ ਵੋਟਰਾਂ ਨੂੰ ਸੰਦੇਸ਼ ਦਿੱਤਾ ਕਿ ਕਾਂਗਰਸ ਪੰਜਾਬ, ਪੰਜਾਬੀਆਂ ਅਤੇ ਸਿੱਖਾਂ ਦੇ ਨਾਲ ਹੈ। ਕਾਂਗਰਸ ਹਮੇਸ਼ਾ ਹੀ ਪੰਜਾਬ ਦੀ ਭਲਾਈ ਅਤੇ ਵਿਕਾਸ ਲਈ ਕੰਮ ਕਰਦੀ ਰਹੀ ਹੈ। ਅੱਜ ਵੀ ਇਹ ਪੂਰੀ ਤਰ੍ਹਾਂ ਪੰਜਾਬ ਅਤੇ ਪੰਜਾਬੀਆਂ ਨੂੰ ਸਮਰਪਿਤ ਹੈ। ਉਨ੍ਹਾਂ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਵੀ ਕੀਤੀ ਕਿ ਕਾਂਗਰਸ ਪਾਰਟੀ ਸਿੱਖਾਂ ਦੀ ਦੁਸ਼ਮਣ ਪਾਰਟੀ ਨਹੀਂ ਹੈ। ਵਿਰੋਧੀ ਪਾਰਟੀਆਂ ਕਾਂਗਰਸ ਨੂੰ ਸਿੱਖ ਵਿਰੋਧੀ ਪਾਰਟੀ ਦੱਸ ਰਹੀਆਂ ਹਨ। ਰਾਹੁਲ ਵੀ ਵਾਰ-ਵਾਰ ਸ੍ਰੀ ਹਰਿਮੰਦਰ ਸਾਹਿਬ ਜਾ ਕੇ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕਰਦੇ ਹਨ ਕਿ ਗਾਂਧੀ ਪਰਿਵਾਰ ਸਿੱਖਾਂ ਦਾ ਵਿਰੋਧੀ ਨਹੀਂ ਹੈ।

ਰਾਹੁਲ ਗਾਂਧੀ ਵੀ 2 ਅਕਤੂਬਰ 2023 ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਸਨ। ਇਸ ਦੌਰਾਨ ਰਾਹੁਲ ਨੇ ਤਿੰਨ ਦਿਨ ਹਰਿਮੰਦਰ ਸਾਹਿਬ ਵਿਖੇ ਰਹਿੰਦਿਆਂ ਬਰਤਨਾਂ, ਜੁੱਤੀਆਂ ਦੀ ਸਫ਼ਾਈ, ਲੰਗਰ ਤਿਆਰ ਕਰਨ ਅਤੇ ਲੰਗਰ ਵਰਤਾਉਣ ਆਦਿ ਦੀ ਸੇਵਾ ਨਿਭਾਈ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ਦੌਰਾਨ ਵੀ ਰਾਹੁਲ ਗਾਂਧੀ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਪ੍ਰਚਾਰ ਲਈ ਅੰਮ੍ਰਿਤਸਰ ਆਏ ਸਨ। ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਨ ਤੋਂ ਬਾਅਦ ਰਾਹੁਲ ਨੇ ਅਰਦਾਸ ਵੀ ਕੀਤੀ।Punjab, amritsar, golden Temple, rahul gandhi, congress, latest news

error: Content is protected !!