ਜੇ ਚੰਡੀਗੜ੍ਹ ‘ਚ ਹਰਿਆਣਾ ਨੂੰ ਹਿੱਸਾ ਦਿੱਤਾ ਤਾਂ ਖੂ×××ਨ- ਖਰਾਬਾ ਹੋ ਜਾਊ : ਮਜੀਠੀਆ

ਜੇ ਚੰਡੀਗੜ੍ਹ ‘ਚ ਹਰਿਆਣਾ ਨੂੰ ਹਿੱਸਾ ਦਿੱਤਾ ਤਾਂ ਖੂ×××ਨ- ਖਰਾਬਾ ਹੋ ਜਾਊ : ਮਜੀਠੀਆ

Punjab, chandigarh, haryana, political news, bikram singh majithia, akali dal

ਚੰਡੀਗੜ੍ਹ (ਵੀਓਪੀ ਬਿਊਰੋ) ਚੰਡੀਗੜ੍ਹ ਜੋ ਕਿ ਪੰਜਾਬ ਦੇ ਕਰੀਬ 2 ਦਰਜਨ ਪਿੰਡਾਂ ਨੂੰ ਉਜਾੜ ਕੋ ਬਣਾਇਆ ਗਿਆ ਹੈ ਅੱਜ ਦੇ ਸਮੇਂ ਵਿੱਚ ਪੰਜਾਬ ਹੀ ਚੰਡੀਗੜ੍ਹ ‘ਤੇ ਆਪਣਾ ਹੱਕ ਖੋਹ ਰਿਹਾ ਹੈ। ਲਗਾਤਾਰ ਕੇਂਦਰ ਸਰਕਾਰ ਕੋਸ਼ਿਸ਼ ਕਰ ਰਹੀ ਹੈ ਕਿ ਚੰਡੀਗੜ੍ਹ ਪੰਜਾਬ ਦਾ ਨਾ ਹੋ ਤੇ ਹਰਿਆਣਾ ਦਾ ਹੋ ਜਾਵੇ। ਇਸ ਨੂੰ ਲੈ ਕੇ ਪੰਜਾਬ ਦੀਆਂ ਜੱਥੇਬੰਦੀਆਂ ਲਗਾਤਾਰ ਵਿਰੋਧ ਕਰ ਰਹੀਆਂ ਹਨ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਵੀ ਇਸ ਮਾਮਲੇ ‘ਤੇ ਕੇਂਦਰ ਸਰਕਾਰ ਨੂੰ ਚੇਤਾਵਨੀ ਦੇ ਦਿੱਤੀ ਹੈ।

ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿਖੇ ਜ਼ਮੀਨ ਦੇਣ ਦੀਆਂ ਚੱਲ ਰਹੀਆਂ ਕੋਸ਼ਿਸ਼ਾਂ ’ਤੇ ਟਿੱਪਣੀ ਕਰਦਿਆਂ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੇਕਰ ਅਜਿਹਾ ਕੀਤਾ ਗਿਆ ਤਾਂ ਕਤਲੋਗਾਰਤ ਹੋ ਜਾਵੇਗੀ। ਮਜੀਠੀਆ ਨੇ ਕਿਹਾ ਕਿ ਐੱਸਵਾਈਐੱਲ (ਸਤਲੁਜ ਯਮਨਾ ਲਿੰਕ ਨਹਿਰ) ਵੇਲੇ ਹਾਲਾਤ ਮਾੜੇ ਹੋ ਗਏ ਸਨ, ਜਿਸਦਾ ਪੰਜਾਬੀਆਂ, ਪੰਜਾਬ ਤੇ ਦੇਸ਼ ਨੂੰ ਵੱਡਾ ਨੁਕਸਾਨ ਹੋਇਆ।

ਮਜੀਠੀਆ ਨੇ ਸਖ਼ਤ ਲਹਿਜ਼ੇ ਵਿਚ ਰਾਜਪਾਲ ਪੰਜਾਬ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਉਨ੍ਹਾਂ (ਰਾਜਪਾਲ) ਕੋਲ ਜ਼ਮੀਨ ਦੇਣ ਦਾ ਕੋਈ ਅਧਿਕਾਰ ਨਹੀਂ ਹੈ। ਪੰਜਾਬ ਦੇ ਪਿੰਡ ਉਜਾੜ ਕੇ ਚੰਡੀਗੜ੍ਹ ਵਸਾਇਆ ਗਿਆ ਸੀ, ਪੰਜਾਬੀਆਂ ਨੂੰ ਚੰਡੀਗੜ੍ਹ ਨਾਲ ਭਾਵਨਾਤਮਕ ਮੋਹ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਮੁਤਾਬਿਕ ਕਿਸੇ ਸੂਬੇ ਦੀ ਹੱਦਬੰਦੀ ਬਦਲਣ ਦਾ ਅਧਿਕਾਰ ਸੰਸਦ ਕੋਲ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਦਬਾਅ ਹੇਠ ਸੰਵਿਧਾਨ ਮੁਤਾਬਿਕ ਕੇਂਦਰੀ ਗ੍ਰਹਿ ਮੰਤਰੀ ਨਾਲ ਸਮਝੌਤਾ ਕੀਤਾ ਹੈ। ਉਨ੍ਹਾਂ ਕਿਹਾ ਕਿ 1966 ਵਿਚ ਹੋਏ ਫੈਸਲਿਆਂ ਨੂੰ ਬਦਲਣ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

error: Content is protected !!