ਬਦਮਾਸ਼ ਸੁਨੀਲ ਬਾਬਾ ਦਾ ਮੋਗਾ ਪੁਲਿਸ ਨੇ ਕੀਤਾ Encounter

 

ਬਦਮਾਸ਼ ਸੁਨੀਲ ਬਾਬਾ ਦਾ ਮੋਗਾ ਪੁਲਿਸ ਨੇ ਕੀਤਾ Encounter


ਮੋਗਾ (ਵੀਓਪੀ ਬਿਊਰੋ) – ਮੋਗਾ ‘ਚ ਵੀਰਵਾਰ ਦੀ ਸਵੇਰ ਨੂੰ ਮੋਗਾ ਪੁਲਿਸ ਬੁੱਧਵਾਰ ਨੂੰ ਉੱਤਰਾਖੰਡ ਤੋਂ ਫੜੇ ਗਏ ਦੋਸ਼ੀ ਸੁਨੀਲ ਬਾਬਾ ਦੇ ਨਾਲ ਐੱਮ.ਪੀ ਬਸਤੀ ਦੇ ਜੰਗਲ ‘ਚ ਹਥਿਆਰ ਬਰਾਮਦ ਕਰਨ ਗਈ ਸੀ। ਉਥੇ ਮੁਲਜ਼ਮਾਂ ਨੇ ਲੁਕੇ ਹਥਿਆਰ ਤੋਂ ਪੁਲਿਸ ‘ਤੇ ਦੋ ਗੋਲੀਆਂ ਚਲਾਈਆਂ। ਪੁਲਿਸ ਨੇ ਵੀ ਜਵਾਬੀ ਕਾਰਵਾਈ ਵਿੱਚ ਦੋ ਗੋਲੀਆਂ ਚਲਾਈਆਂ। ਇਸ ਵਿੱਚ ਇੱਕ ਗੋਲੀ ਮੁਲਜ਼ਮ ਦੀ ਲੱਤ ਵਿੱਚ ਲੱਗੀ। ਉਸ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ ਹੈ।

ਪੁਲਿਸ ਨੇ ਮੌਕੇ ਤੋਂ ਦੋ ਪਿਸਤੌਲ ਅਤੇ 20 ਕਾਰਤੂਸ ਬਰਾਮਦ ਕੀਤੇ ਹਨ। ਸੁਨੀਲ ਬਾਬਾ ਖਿਲਾਫ 17 ਅਪਰਾਧਿਕ ਮਾਮਲੇ ਦਰਜ ਹਨ। ਮੋਗਾ ਦੇ ਐੱਸਐੱਸਪੀ ਅਜੇ ਗਾਂਧੀ ਨੇ ਦੱਸਿਆ ਕਿ ਮੁਲਜ਼ਮ ਸੁਨੀਲ ਕੁਮਾਰ ਉਰਫ਼ ਬਾਬਾ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਸੁਨੀਲ ਕੁਮਾਰ ਨੂੰ ਮੋਗਾ ਪੁਲਿਸ ਨੇ ਬੁੱਧਵਾਰ ਨੂੰ ਉਤਰਾਖੰਡ ਦੇ ਦੇਹਰਾਦੂਨ ਤੋਂ ਗ੍ਰਿਫਤਾਰ ਕੀਤਾ ਸੀ।

ਸੁਨੀਲ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਐੱਮਪੀ ਬਸਤੀ ਦੇ ਇੱਕ ਜੰਗਲ ਵਿੱਚ ਇੱਕ ਪੁਰਾਣੀ ਇਮਾਰਤ ਵਿੱਚ ਕੁਝ ਹਥਿਆਰ ਛੁਪਾਏ ਹੋਏ ਸਨ। ਵੀਰਵਾਰ ਸਵੇਰੇ ਜਦੋਂ ਪੁਲਿਸ ਮੁਲਜ਼ਮ ਸੁਨੀਲ ਦੇ ਨਾਲ ਐੱਮਪੀ ਬਸਤੀ ਵਿੱਚ ਹਥਿਆਰ ਬਰਾਮਦ ਕਰਨ ਗਈ ਤਾਂ ਮੁਲਜ਼ਮ ਨੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ‘ਤੇ ਵੀ ਗੋਲੀਆਂ ਚਲਾਈਆਂ। ਇਸ ‘ਤੇ ਪੁਲੱਸ ਨੇ ਵੀ ਜਵਾਬੀ ਕਾਰਵਾਈ ‘ਚ ਗੋਲੀਬਾਰੀ ਕੀਤੀ। ਮੁਲਜ਼ਮ ਦੀ ਇੱਕ ਲੱਤ ਵਿੱਚ ਗੋਲੀ ਲੱਗੀ ਸੀ। ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਮੁਲਜ਼ਮ ਸੁਨੀਲ ਕੋਲੋਂ ਦੋ ਪਿਸਤੌਲ ਅਤੇ 20 ਕਾਰਤੂਸ ਵੀ ਬਰਾਮਦ ਹੋਏ ਹਨ। ਉਸ ਨੇ 15 ਤਰੀਕ ਨੂੰ ਮੋਗਾ ‘ਚ ਦੋ ਭਰਾਵਾਂ ‘ਤੇ ਗੋਲੀਆਂ ਚਲਾਈਆਂ ਸਨ ਅਤੇ ਪੁਲਿਸ ਨੇ ਉਸ ਦੀ ਭਾਲ ਕਰਦੇ ਹੋਏ ਬੁੱਧਵਾਰ ਨੂੰ ਉੱਤਰਾਖੰਡ ਤੋਂ ਉਸ ਨੂੰ ਫੜਨ ‘ਚ ਸਫਲਤਾ ਹਾਸਲ ਕੀਤੀ ਸੀ।

error: Content is protected !!