ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਣਵਾਈ ਟਲੀ, ਕੋਰਟ ਨੇ ਕਿਹਾ- ਮਾਮਲਾ ਸੰਵੇਦਨਾਸ਼ੀਲ, ਕੇਂਦਰ ਸਰਕਾਰ ਨੇ ਮੰਗਿਆ ਸਮਾਂ

ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਣਵਾਈ ਟਲੀ, ਕੋਰਟ ਨੇ ਕਿਹਾ- ਮਾਮਲਾ ਸੰਵੇਦਨਾਸ਼ੀਲ, ਕੇਂਦਰ ਸਰਕਾਰ ਨੇ ਮੰਗਿਆ ਸਮਾਂ

ਵੀਓਪੀ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ਤੇ ਅੱਜ, 25 ਨਵੰਬਰ ਨੂੰ ਹੋਣ ਵਾਲੀ ਸੁਣਵਾਈ ਟਲ ਗਈ ਹੈ। ਜਸਟਿਸ ਬੀਆਰ ਗਵਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਦੇ ਸਾਹਮਣੇ ਕੇਂਦਰ ਸਰਕਾਰ ਦੇ ਤਰਫ਼ੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਪੇਸ਼ ਹੋਏ ਸਨ।

ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਇਸ ਮਾਮਲੇ ‘ਤੇ ਫੈਸਲਾ ਲੈਣ ਤੋਂ ਪਹਿਲਾਂ ਕਈ ਏਜੰਸੀਆਂ ਦੀ ਸਲਾਹ ਲੈਣ ਦੀ ਜ਼ਰੂਰਤ ਹੈ। ਇਸ ਤੋਂ ਬਾਅਦ ਸੀਬੀਆਈ ਦੇ ਵਧੀਕ ਸਾਲਿਸਟਰ ਜਨਰਲ ਕੇਐਮ ਨਟਰਾਜ ਨੇ ਵੀ ਕੋਰਟ ਨੂੰ ਕਿਹਾ ਕਿ ਅਜੇ ਕੋਈ ਵੀ ਫੈਸਲਾ ਲੈਣ ਲਈ ਸਥਿਤੀ ਅਨੁਕੂਲ ਨਹੀਂ ਹੈ। ਕੋਰਟ ਨੇ ਕੇਂਦਰ ਦਾ ਪੱਖ ਸੁਣਨ ਤੋਂ ਬਾਅਦ 4 ਹਫ਼ਤਿਆਂ ਦੇ ਲਈ ਸੁਣਵਾਈ ਟਾਲ ਦਿੱਤੀ ਹੈ। ਕੋਰਟ ਨੇ ਕਿਹਾ ਕਿ ਮਾਮਲਾ ਸੰਵੇਦਨਾਸ਼ੀਲ ਹੈ, ਕੇਂਦਰ ਸਰਕਾਰ ਨੇ ਫੈਸਲਾ ਲੈਣ ਲਈ ਸਮੇਂ ਦੀ ਮੰਗ ਕੀਤੀ ਹੈ।

ਦੱਸ ਦੇਈਏ ਕਿ ਬਲਵੰਤ ਸਿੰਘ ਰਾਜੋਆਣਾ ਦੇ ਵਕੀਲਾਂ ਨੇ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇੰਨੇ ਲੰਬੇ ਸਮੇਂ ਤੱਕ ਮੌਤ ਦੀ ਸਜ਼ਾ ਦਾ ਇੰਤਜ਼ਾਰ ਕਰਨਾ ਮਾਨਸਿਕ ਤਸ਼ੱਦਦ ਦੇ ਵਾਂਗ ਹੈ। 18 ਨਵੰਬਰ ਨੂੰ ਸੁਪਰੀਮ ਕੋਰਟ ਨੇ ਸੁਣਵਾਈ ਕਰਦੇ ਹੋਏ ਰਾਜੋਆਣਾ ਦੀ ਰਹਿਮ ਪਟੀਸ਼ਨ ਨੂੰ ਰਾਸ਼ਟਰਪਤੀ ਕੋਲ ਭੇਜਿਆ ਸੀ। ਕੋਰਟ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਹੁਕਮ ਦਿੱਤੇ ਸਨ ਕਿ ਇਸ ਨੂੰ ਰਾਸ਼ਟਰਪਤੀ ਅੱਗੇ ਰੱਖਿਆ ਜਾਵੇ, ਨਾਲ ਹੀ 2 ਹਫ਼ਤੇ ਹਨ ਰਹਿਮ ਪਟੀਸ਼ਨ ‘ਤੇ ਫੈਸਲਾ ਲੈਣ ਲਈ ਕਿਹਾ ਸੀ।

ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ 31 ਅਗਸਤ 1995 ਨੂੰ ਕਤਲ ਕਰ ਦਿੱਤਾ ਗਿਆ ਸੀ। ਬਲਵੰਤ ਸਿੰਘ ਰਾਜੋਆਣਾ ਦੇ ਬਿਆਨ ਅਨੁਸਾਰ ਉਸ ਨੇ ਅਤੇ ਉਸ ਦੇ ਸਾਥੀ ਪੰਜਾਬ ਪੁਲਿਸ ਦੇ ਮੁਲਾਜ਼ਮ ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਨਾਲ ਉਡਾਉਣ ਦੀ ਪਲਾਨਿੰਗ ਕੀਤੀ ਸੀ। ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਉਡਾ ਦਿੱਤਾ ਸੀ। ਸਾਜ਼ਿਸ਼ ਇਸ ਤਰ੍ਹਾਂ ਰਚੀ ਗਈ ਸੀ ਕਿ ਜੇਕਰ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਹਮਲਾ ਰਾਜੋਆਣਾ ਨੇ ਕਰਨਾ ਸੀ। ਅਦਾਲਤ ਨੇ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

error: Content is protected !!