Skip to content
Wednesday, November 27, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
November
27
68ਵੀਆਂ ਪੰਜਾਬ ਸਕੂਲ ਖੇਡਾਂ ਜੂਡੋ ਅੰਡਰ-19 ਦੇ ਮੁਕਾਬਲਿਆਂ ਦਾ ਹੋਇਆ ਸ਼ਾਨਦਾਰ ਆਗਾਜ਼
jalandhar
Latest News
Punjab
68ਵੀਆਂ ਪੰਜਾਬ ਸਕੂਲ ਖੇਡਾਂ ਜੂਡੋ ਅੰਡਰ-19 ਦੇ ਮੁਕਾਬਲਿਆਂ ਦਾ ਹੋਇਆ ਸ਼ਾਨਦਾਰ ਆਗਾਜ਼
November 27, 2024
Voice of Punjab
ਸੂਬੇ ਦੇ ਖਿਡਾਰੀਆਂ ਨੂੰ ਖੇਡਣ ਲਈ ਉੱਤਮ ਮਾਹੌਲ ਮਿਲਿਆ : ਵਿਧਾਇਕ ਰਮਨ ਅਰੋੜਾ
ਜਿੱਤ-ਹਾਰ ਤੋੰ ਉੱਪਰ ਉੱਠ ਕੇ ਖੇਡ ਭਾਵਨਾ ਦਾ ਸਤਿਕਾਰ ਕਰਨ ਖਿਡਾਰੀ : ਜ਼ਿਲ੍ਹਾ ਸਿੱਖਿਆ ਅਫ਼ਸਰ
ਜਲੰਧਰ (ਵੀਓਪੀ ਬਿਊਰੋ ) ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਨੈਸ਼ਨਲ ਅਵਾਰਡੀ ਡਾ.ਗੁਰਿੰਦਰਜੀਤ ਕੌਰ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਸਟੇਟ ਅਵਾਰਡੀ ਰਾਜੀਵ ਜੋਸ਼ੀ ਦੀ ਅਗਵਾਈ ਹੇਠ 68ਵੀਆਂ ਰਾਜ ਪੱਧਰੀ ਸਕੂਲ ਖੇਡਾਂ ਜੂਡੋ (ਲੜਕੇ ਅਤੇ ਲੜਕੀਆਂ) ਅੰਡਰ-19 ਦੇ ਮੁਕਾਬਲਿਆਂ ਦਾ ਉਦਘਾਟਨ ਮੁੱਖ ਮਹਿਮਾਨ ਵਿਧਾਇਕ ਰਮਨ ਅਰੋੜਾ ਵਲੋੰ ਸਕੂਲ ਆਫ ਐਮੀਨੈਂਸ ਲਾਡੋਵਾਲੀ ਰੋਡ ਵਿਖੇ ਕੀਤਾ ਗਿਆ। ਉਹਨਾਂ ਵੱਲੋਂ ਰਸਮੀ ਤੌਰ ਤੇ ਗੁਬਾਰੇ ਛੱਡ ਕੇ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਉਹਨਾਂ ਵੱਲੋਂ ਸਮੂਹ ਖਿਡਾਰੀਆਂ ਨੂੰ ਖੇਡਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਵੱਖ-ਵੱਖ ਜਿਲ੍ਹਿਆਂ ਤੋਂ ਪਹੁੰਚੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਟੂਰਨਾਮੈਂਟ ਦੇ ਮੈਚਾਂ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਡਾ.ਗੁਰਿੰਦਰਜੀਤ ਕੌਰ ਨੇ ਸਮੂਹ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ ਅਤੇ ਕੌਮਾਂਤਰੀ ਪੱਧਰ ‘ਤੇ ਦੇਸ਼ ਦਾ ਨਾਂ ਚਮਕਾਉਣ ਲਈ ਵਚਨਬੱਧ ਕੀਤਾ। ਇਸ ਮੌਕੇ ਸੁਰਿੰਦਰ ਕੁਮਾਰ ਅੰਤਰਰਾਸ਼ਟਰੀ ਰੈਫਰੀ ਅਤੇ ਜੂਡੋ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਟੂਰਨਾਮੈਂਟ ਦੇ ਜੇਤੂ ਵਿੱਦਿਆਰਥੀਆਂ ਨੂੰ ਲੁਧਿਆਣਾ ਵਿਖੇ ਹੋਣ ਜਾ ਰਹੀਆਂ 68ਵੀਆਂ ਨੈਸ਼ਨਲ ਸਕੂਲ ਖੇਡਾਂ ਜੂਡੋ ਵਿੱਚ ਸੂਬੇ ਦਾ ਨਾਂ ਚਮਕਾਉਣ ਦਾ ਮੌਕਾ ਮਿਲੇਗਾ।
ਅਮਨਦੀਪ ਕੌਂਡਲ ਜਿਲ੍ਹਾ ਸਪੋਰਟਸ ਕੋਆਰਡੀਨੇਟਰ/ ਡੀ.ਐਮ ਸਪੋਰਟਸ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਟੂਰਨਾਮੈਂਟ ਵਿਖੇ ਪਹੁੰਚੀਆਂ ਸਮੂਹ ਟੀਮਾਂ ਦੇ ਖਿਡਾਰੀਆਂ ਅਤੇ ਆਫੀਸ਼ਲਜ ਦੀ ਰਿਹਾਇਸ਼ ਅਤੇ ਖਾਣ-ਪੀਣ ਦੇ ਪੁਖਤਾ ਪ੍ਰਬੰਧ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਹੇਠ ਕੀਤੇ ਗਏ ਹਨ। ਇਸ ਮੌਕੇ ਕਨਵੀਨਰ ਪ੍ਰਿੰਸੀਪਲ ਯੋਗੇਸ਼ ਕੁਮਾਰ ਅਤੇ ਪ੍ਰਿੰਸੀਪਲ ਸੁਖਦੇਵ ਲਾਲ ਬੱਬਰ ਵੱਲੋਂ ਟੂਰਨਾਮੈਂਟ ਦੇ ਸਮੂਹ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਅੱਜ ਟੂਰਨਾਮੈਂਟ ਦੇ ਪਹਿਲੇ ਦਿਨ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ। 36 ਕਿਲੋਗ੍ਰਾਮ ਭਾਰ ਵਰਗ ਵਿੱਚ ਜਲੰਧਰ ਦੀ ਅੰਜਲੀ ਨੇ ਪਹਿਲਾ, ਲੁਧਿਆਣਾ ਦੀ ਸਲੋਨੀ ਨੇ ਦੂਸਰਾ, ਫਾਜ਼ਿਲਕਾ ਦੀ ਮੋਨਿਕਾ ਅਤੇ ਤਰਨਤਾਰਨ ਦੀ ਸਨੇਹਾ ਨੇ ਸਾਂਝੇ ਰੂਪ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। 40 ਕਿਲੋਗ੍ਰਾਮ ਭਾਰ ਵਰਗ ਵਿੱਚ ਜਲੰਧਰ ਦੀ ਖਨਕ ਨੇ ਪਹਿਲਾ, ਫਰੀਦਕੋਟ ਦੀ ਖੁਸ਼ਦੀਪ ਕੌਰ ਨੇ ਦੂਸਰਾ, ਹੁਸ਼ਿਆਰਪੁਰ ਦੀ ਖੁਸ਼ਪ੍ਰੀਤ ਕੌਰ ਅਤੇ ਲੁਧਿਆਣਾ ਦੀ ਰਿਧਿਮਾ ਨੇ ਸਾਂਝੇ ਰੂਪ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ।
ਅੱਜ ਦੇ ਮੈਚਾਂ ਦੌਰਾਨ ਜਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਪ੍ਰਿੰਸੀਪਲ ਹਰਮੇਸ਼ ਲਾਲ ਘੇੜਾ, ਮੁੱਖ ਅਧਿਆਪਕ ਰਾਕੇਸ਼ ਭੱਟੀ, ਪਰਮਜੀਤ ਸਿੰਘ, ਮਨੀਸ਼ ਕੁਮਾਰ, ਲੈਕਚਰਾਰ ਪਵਨ, ਸਲਿੰਦਰ ਸਿੰਘ, ਨਰੇਸ਼ ਕੁਮਾਰ, ਸੋਨੀਆ ਭਾਰਤੀ, ਸੁਧੀਰ ਕੁਮਾਰ, ਅੰਜੂ ਬਾਲਾ ਅਤੇ ਮੀਡੀਆ ਇੰਚਾਰਜ ਹਰਜੀਤ ਸਿੰਘ ਮੌਜੂਦ ਸਨ।
Post navigation
ਕਾਂਗਰਸੀ ਆਗੂ ਪਹਿਲਵਾਨ ਬਜਰੰਗ ਪੂਨੀਆ ਖਨੌਰੀ ਸਰਹੱਦ ‘ਤੇ ਪੁੱਜੇ
ਇਲੈਕਟ੍ਰਾਨਿਕ ਮੀਡੀਆ ਐਸੋਸੀਏਸ਼ਨ (ਏਮਾ) ਦੀ ਕਾਰਜਕਾਰਨੀ ਦੀ ਹੋਈ ਪਹਿਲੀ ਮੀਟਿੰਗ, ਇਨ੍ਹਾਂ ਮੁੱਦਿਆਂ ‘ਤੇ ਹੋਈ ਸਹਿਮਤੀ, ਅੱਜ ਤੋਂ ਮੈਂਬਰਸ਼ਿਪ ਖੁੱਲ੍ਹ ਗਈ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us