ਡੱਲੇਵਾਲ ਨੂੰ ਮਿਲਣ ਆਏ ਦੋ ਕਿਸਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ, ਲੁਧਿਆਣਾ ਦੇ ਡੀਐਮਸੀ ਹਸਪਤਾਲ ਦੇ ਬਾਹਰ ਹੰਗਾਮਾ

ਲੁਧਿਆਣਾ (ਵੀਓਪੀ ਬਿਊਰੋ) ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਮਾਹੌਲ ਗਰਮ ਹੋ ਗਿਆ ਹੈ। ਵੀਰਵਾਰ ਨੂੰ ਡੱਲੇਵਾਲ ਨੂੰ ਮਿਲਣ ਆਏ ਦੋ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਲੁਧਿਆਣਾ ਦੇ ਡੀਐਮਸੀ ਹਸਪਤਾਲ ਦੇ ਬਾਹਰ ਕਿਸਾਨ ਹੰਗਾਮਾ ਕਰਦੇ ਹੋਏ ਨਜ਼ਰ ਆਏ।

ਕਈ ਕਿਸਾਨ ਅਜੇ ਵੀ ਡੀਐਮਸੀ ਵਿੱਚ ਹੀ ਹਨ। ਹਰਿਆਣਾ ਅਤੇ ਪੰਜਾਬ ਦੀ ਖਨੌਰੀ ਸਰਹੱਦ ਤੋਂ ਹਿਰਾਸਤ ਵਿੱਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਆਏ ਕਿਸਾਨਾਂ ਨੇ ਲੁਧਿਆਣਾ ਡੀਐਮਸੀ ਵਿੱਚ ਹੰਗਾਮਾ ਕਰ ਦਿੱਤਾ। ਪੁਲੀਸ ਉਹਨਾਂ ਨੂੰ ਡੱਲੇਵਾਲ ਨਾਲ ਮਿਲਣ ਤੋਂ ਰੋਕ ਰਹੀ ਸੀ।

ਇਸ ਨਾਲ ਕਿਸਾਨ ਗੁੱਸੇ ‘ਚ ਆ ਗਏ ਅਤੇ ਉਨ੍ਹਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ।ਇਸ ਮਗਰੋਂ ਮਾਹੌਲ ਨੂੰ ਸ਼ਾਂਤ ਕਰਨ ਲਈ ਪੁਲੀਸ ਨੇ ਦੋ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਆਪਣੇ ਨਾਲ ਥਾਣੇ ਲੈ ਗਈ ਹੈ।

ਇਸ ਦੇ ਨਾਲ ਹੀ ਕਈ ਕਿਸਾਨ ਡੀ.ਐਮ.ਸੀ. ਹਸਪਤਾਲ ਦੇ ਬਾਹਰ ਖਾਂਦੇ ਹਨ ਅਤੇ ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ‘ਤੇ ਅੜੇ ਹੋਏ ਹਨ।

ਦੱਸ ਦੇਈਏ ਕੀ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ‘ਤੇ ਜਾਣ ਤੋਂ ਠੀਕ ਪਹਿਲਾਂ ਮੰਗਲਵਾਰ ਤੜਕੇ 3.30 ਵਜੇ ਖਨੌਰੀ ਸਰਹੱਦ ਤੋਂ ਹਿਰਾਸਤ ‘ਚ ਲੈ ਲਿਆ ਗਿਆ ਸੀ|

error: Content is protected !!