Skip to content
Thursday, November 28, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
November
28
ਅੰਨਦਾਤਾ ਤੋਂ ਜ਼ਮੀਨ ਦੀ ਰਜਿਸਟਰੀ ਲਈ ਰਿਸ਼ਵਤ ਮੰਗਦਾ ਤਹਿਸੀਲਦਾਰ ਰੰਗੇ ਹੱਥੀ ਕਾਬੂ
Crime
Latest News
National
Politics
Punjab
ਅੰਨਦਾਤਾ ਤੋਂ ਜ਼ਮੀਨ ਦੀ ਰਜਿਸਟਰੀ ਲਈ ਰਿਸ਼ਵਤ ਮੰਗਦਾ ਤਹਿਸੀਲਦਾਰ ਰੰਗੇ ਹੱਥੀ ਕਾਬੂ
November 28, 2024
Voice of Punjab
ਅੰਨਦਾਤਾ ਤੋਂ ਜ਼ਮੀਨ ਦੀ ਰਜਿਸਟਰੀ ਲਈ ਰਿਸ਼ਵਤ ਮੰਗਦਾ ਤਹਿਸੀਲਦਾਰ ਰੰਗੇ ਹੱਥੀ ਕਾਬੂ
ਬਰਨਾਲਾ (ਵੀਓਪੀ ਬਿਊਰੋ) – ਇੱਥੇ ਇੱਕ ਭ੍ਰਿਸ਼ਟ ਤਹਿਸੀਲਦਾਰ ਵਲੋਂ ਇੱਕ ਕਿਸਾਨ ਤੋਂ ਰਿਸ਼ਵਤ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਰਿਸ਼ਵਤ ਜ਼ਮੀਨ ਦੀ ਰਜਿਸਟਰੀ ਦੇ ਬਦਲੇ ਲਈ ਜਾ ਰਹੀ ਸੀ। ਪਰ ਵਿਜੀਲੈਂਸ ਨੇ ਦੋਸ਼ੀ ਤਹਿਸੀਲਦਾਰ ਸੁਖਚਰਨ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਹੈ।
ਵਿਜੀਲੈਂਸ ਨੇ ਬਰਨਾਲਾ ‘ਚ ਤਹਿਸੀਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਤਹਿਸੀਲਦਾਰ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ ਕਿਸਾਨ ਤੋਂ 20 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਕਿਸਾਨ ਨੇ ਮਾਮਲੇ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਨੂੰ ਕੀਤੀ। ਇਸ ਤੋਂ ਬਾਅਦ ਰਿਸ਼ਵਤ ਲੈਂਦਿਆਂ ਤਹਿਸੀਲਦਾਰ ਨੂੰ ਫੜਨ ਲਈ ਜਾਲ ਵਿਛਾਇਆ ਗਿਆ। ਬੁੱਧਵਾਰ ਨੂੰ ਵਿਜੀਲੈਂਸ ਟੀਮ ਨੇ ਕਥਿਤ ਦੋਸ਼ੀ ਤਹਿਸੀਲਦਾਰ ਸੁਖਚਰਨ ਸਿੰਘ ਨੂੰ ਤਹਿਸੀਲ ਕੰਪਲੈਕਸ ਤਪਾ ਮੰਡੀ ਤੋਂ ਗ੍ਰਿਫਤਾਰ ਕਰ ਲਿਆ। ਮੁਲਜ਼ਮ ਤਹਿਸੀਲਦਾਰ ਐਸੋਸੀਏਸ਼ਨ ਦਾ ਸੂਬਾ ਪ੍ਰਧਾਨ ਵੀ ਦੱਸਿਆ ਜਾਂਦਾ ਹੈ।
ਵਿਜੀਲੈਂਸ ਦੇ ਡੀਐੱਸਪੀ ਲਵਪ੍ਰੀਤ ਨੇ ਦੱਸਿਆ ਕਿ ਵਿਜੀਲੈਂਸ ਵਿਭਾਗ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਤਪਾ ਮੰਡੀ ਵਿੱਚ ਇੱਕ ਤਹਿਸੀਲਦਾਰ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਤਪਾ ਦੇ ਤਹਿਸੀਲਦਾਰ ਸੁਖਚਰਨ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਕਿਸਾਨ ਅਮਰੀਕ ਸਿੰਘ ਨੇ ਆਪਣੇ ਦੋਸਤ ਦੀ ਮਦਦ ਨਾਲ ਵਿਜੀਲੈਂਸ ਨਾਲ ਸੰਪਰਕ ਕੀਤਾ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।
ਸ਼ਿਕਾਇਤਕਰਤਾ ਅਮਰੀਕ ਸਿੰਘ ਪਿੰਡ ਬੀਹਲਾ ਦਾ ਰਹਿਣ ਵਾਲਾ ਹੈ। ਮੁਲਜ਼ਮ ਤਹਿਸੀਲਦਾਰ ਨੇ ਜ਼ਮੀਨ ਦੀ ਰਜਿਸਟਰੀ ਦੇ ਬਦਲੇ ਉਸ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾ ਕੇ ਇਸ ਮਾਮਲੇ ਵਿੱਚ ਤਹਿਸੀਲਦਾਰ ਨੂੰ ਰਿਸ਼ਵਤ ਦੀ ਰਕਮ ਸਮੇਤ ਕਾਬੂ ਕਰ ਲਿਆ। ਉਸ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਦੋਸ਼ੀ ਤਹਿਸੀਲਦਾਰ ਐਸੋਸੀਏਸ਼ਨ ਦਾ ਪ੍ਰਧਾਨ ਹੈ ਜਾਂ ਨਹੀਂ। ਮੁਲਜ਼ਮ ਨੂੰ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Post navigation
ਵਾਹੀ ਕਰਦੇ ਨੌਜਵਾਨ ਕਿਸਾਨ ਦੀ ਸੁਪਰਸੀਡਰ ਹੇਠਾਂ ਆਉਣ ਕਾਰਨ ਮੌ××ਤ
ਪੋ+ਰ+ਨ ਫਿਲਮਾਂ ਦੇਖ-ਦੇਖ ਬੱਚੀਆਂ ਨਾਲ ਅਸ਼ਲੀਲ ਹਰਕਤਾਂ ਕਰ ਰਿਹਾ ਸੀ ਅਧਿਆਪਕ, ਪੰਜਾਬ ਤੋਂ ਸਾਹਮਣੇ ਆਇਆ ਮਾਮਲਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us