Skip to content
Friday, January 10, 2025
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
December
2
ਸੁਖਬੀਰ ਬਾਦਲ ਨੇ ਗੋਲੀਕਾਂਡ, ਡੇਰਾ ਮੁਖੀ ਨੂੰ ਮੁਆਫੀ ਸਣੇ ਸਾਰੇ ਕਬੂਲੇ ‘ਗੁਨਾਹ’ , ਚੰਦੂਮਾਜਰਾ ਨੇ ਨਹੀਂ ਮੰਨੇ ਗੁਨਾਹ, ਜਥੇਦਾਰ ਸਹਿਬਾਨ ਦੀ ਚੇਤਾਵਨੀ,,
Crime
Latest News
National
Politics
Punjab
ਸੁਖਬੀਰ ਬਾਦਲ ਨੇ ਗੋਲੀਕਾਂਡ, ਡੇਰਾ ਮੁਖੀ ਨੂੰ ਮੁਆਫੀ ਸਣੇ ਸਾਰੇ ਕਬੂਲੇ ‘ਗੁਨਾਹ’ , ਚੰਦੂਮਾਜਰਾ ਨੇ ਨਹੀਂ ਮੰਨੇ ਗੁਨਾਹ, ਜਥੇਦਾਰ ਸਹਿਬਾਨ ਦੀ ਚੇਤਾਵਨੀ,,
December 2, 2024
Voice of Punjab 1
ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਵਿਖੇ ਹੋਈ, ਜਿਸ ਵਿਚ ਸੁਖਬੀਰ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖਤ ਤੋਂ ਫੈਸਲਾ ਸੁਣਾਇਆ ਜਾ ਰਿਹਾ ਹੈ।
ਇਸ ਦੌਰਾਨ ਸੁਖਬੀਰ ਬਾਦਲ ਨੇ ਆਪਣੇ ਉਤੇ ਲੱਗੇ ਤਕਰੀਬਨ ਸਾਰੇ ਦੋਸ਼ ਕਬੂਲ ਲਏ। ਸਿੰਘ ਸਾਹਿਬਾਨ ਨੇ ਉਨ੍ਹਾਂ ਨੂੰ ‘ਹਾਂ’ ਜਾਂ ‘ਨਾਂਹ ਵਿਚ ਜਵਾਬ ਦੇਣ ਲਈ ਆਖਿਆ ਸੀ। ਇਸ ਮੌਕੇ ਸੁਖਬੀਰ ਬਾਦਲ ਨੇ ਸਾਰੇ ਸਵਾਲਾਂ ਦੇ ਜਵਾਬ ‘ਹਾਂ’ ਵਿਚ ਦਿੱਤੇ।
ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਦੇ ਮਾਮਲੇ ਨੂੰ ਵਿਚਾਰਿਆ ਗਿਆ ਅਤੇ ਅਗਲੇਰੀ ਕਾਰਵਾਈ ਕੀਤੀ ਗਈ ਹੈ।
ਇਸ ਸਬੰਧ ’ਚ ਸੁਖਬੀਰ ਸਿੰਘ ਬਾਦਲ ਸਣੇ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵੇਲੇ ਕੈਬਨਿਟ ਮੰਤਰੀ ਰਹੇ 17 ਅਕਾਲੀ ਆਗੂਆਂ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਤੇ ਅੰਤਰਿੰਗ ਕਮੇਟੀ ਦੇ ਮੈਂਬਰਾਂ ਆਦਿ ਨੂੰ ਅਕਾਲ ਤਖਤ ਵਿਖੇ ਤਲਬ ਕੀਤਾ ਗਿਆ ਸੀ।
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਇਸੇ ਸੰਦਰਭ ਵਿੱਚ ਸੱਦਿਆ ਗਿਆ। ਮਿਲੇ ਵੇਰਵਿਆਂ ਮੁਤਾਬਕ ਲਗਭਗ 50 ਅਕਾਲੀ ਆਗੂਆਂ ਨੂੰ ਸਵੇਰੇ ਸ੍ਰੀ ਅਕਾਲ ਤਖਤ ਵਿਖੇ ਤਲਬ ਕੀਤਾ ਹੋਇਆ ਹੈ, ਜਿਨ੍ਹਾਂ ਖ਼ਿਲਾਫ਼ ਅਗਲੇਰੀ ਕਾਰਵਾਈ ਹੋਣ ਦੀ ਸੰਭਾਵਨਾ ਹੈ।
Post navigation
ਦਿੱਲੀ ‘ਚ ਅੱਜ 45 ਹਜ਼ਾਰ ਕਿਸਾਨ ਕਰਨਗੇ ਸੰਸਦ ਦਾ ਘਿਰਾਓ, ਮੀਟਿੰਗ ‘ਚ ਮਾਮਲਾ ਹੱਲ ਨਾ ਹੋਣ ‘ਤੇ ਸਾਂਝੇ ਮੋਰਚੇ ਦਾ ਐਲਾਨ
ਗਲੇ ਚ ਤਖ਼ਤੀ ਪਾਕੇ ਦਰਬਾਰ ਸਾਹਿਬ ਬੈਠਣਗੇ ਸੁਖਬੀਰ ਬਾਦਲ,ਵੱਡੇ ਬਾਦਲ ਸਾਹਿਬ ਤੋਂ ਲਿਆ ਫ਼ਖ਼ਰ ਏ ਕੌਮ ਵਾਪਿਸ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us