ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਸਹਿਜ ਅਰੋੜਾ ਦੀ ਪਤਨੀ ਗੁਰਪ੍ਰੀਤ ਕੌਰ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਹੋਣ ਦੀ ਜਾਣਕਾਰੀ ਇਸ ਜੋੜੇ ਵੱਲੋਂ ਸਾਂਝੀ ਕੀਤੀ ਗਈ ਸੀ। ਪਰ ਬਾਅਦ ’ਚ ਖਾਤੇ ਨੂੰ ਬਰਾਮਦ ਕੀਤਾ ਗਿਆ ਸੀ।
ਪੰਜਾਬ-ਹਰਿਆਣਾ ਹਾਈਕੋਰਟ ਨੇ ਕੁੱਲ੍ਹੜ ਪੀਜ਼ਾ ਕਪਲ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਪੁਲਿਸ ਨੂੰ ਅਰੋੜਾ ਪਰਿਵਾਰ ਦੀ ਸੁਰੱਖਿਆ ਦੇ ਹੁਕਮ ਵੀ ਦਿੱਤੇ ਹਨ। ਦੱਸ ਦੇਈਏ ਕਿ ਨਿਹੰਗ ਮਾਨ ਸਿੰਘ ਦੇ ਵਿਰੋਧ ਕਾਰਨ ਕਪਲ ਨੇ ਹਾਈਕੋਰਟ ਤੱਕ ਪਹੁੰਚ ਕੀਤੀ ਸੀ ਅਤੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।
ਜਿਸ ਵਿੱਚ ਉਨ੍ਹਾਂ ਨੇ ਸੁਰੱਖਿਆ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਬਾਬਾ ਬੁੱਢਾ ਗਰੁੱਪ ਦੇ ਨਿਹੰਗਾਂ ਨੇ ਕੁੱਲ੍ਹੜ ਪੀਜ਼ਾ ਦੀ ਦੁਕਾਨ ‘ਤੇ ਹੰਗਾਮਾ ਕਰ ਦਿੱਤਾ ਸੀ। ਕੁੱਲ੍ਹੜ ਪੀਜ਼ਾ ਜੋੜੇ ਸਹਿਜ ਅਰੋੜਾ ਅਤੇ ਗੁਰਪ੍ਰੀਤ ਨੇ ਜਾਨ ਦੀ ਸੁਰੱਖਿਆ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਨਿਹੰਗਾਂ ਦਾ ਦੋਸ਼ ਹੈ ਕਿ ਕੁੱਲ੍ਹੜ ਪੀਜ਼ਾ ਜੋੜੇ ਵੱਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਓ ਦਾ ਬੱਚਿਆਂ ‘ਤੇ ਮਾੜਾ ਅਸਰ ਪੈ ਰਿਹਾ ਹੈ। ਅਜਿਹੇ ‘ਚ ਨਿਹੰਗ ਸਿੰਘਾਂ ਦੀ ਮੰਗ ਹੈ ਕਿ ਉਨ੍ਹਾਂ ‘ਤੇ ਅਸ਼ਲੀਲਤਾ ਫੈਲਾਉਣ ਦੇ ਦੋਸ਼ ‘ਚ ਥਾਣੇ ‘ਚ ਮਾਮਲਾ ਦਰਜ ਕੀਤਾ ਜਾਵੇ।