ਪ੍ਰੇਮ ਸੰਬੰਧਾਂ ਦੀ ਭੇਟ ਚੜ੍ਹਿਆ ਨੌਜਵਾਨ, ਕੁੜੀ ਨੇ ਘਰ ਬੁਲਾ ਕੇ ਭਰਾਵਾਂ ਕੋਲੋਂ ਮੌਤ ਦੀ ਨੀਂਦ ਸੁਲਾਇਆ

ਪ੍ਰੇਮ ਸੰਬੰਧਾਂ ਦੀ ਭੇਟ ਚੜ੍ਹਿਆ ਨੌਜਵਾਨ, ਕੁੜੀ ਨੇ ਘਰ ਬੁਲਾ ਕੇ ਭਰਾਵਾਂ ਕੋਲੋਂ ਮੌਤ ਦੀ ਨੀਂਦ ਸੁਲਾਇਆ

 

 

ਤਰਨਤਾਰਨ (ਵੀਓਪੀ ਬਿਊਰੋ) ਬੀਤੀ ਰਾਤ ਕੁੱਝ ਅਣਪਛਾਤੇ ਨੌਜਵਾਨਾਂ ਨੇ ਇੱਕ ਨੌਜਵਾਨ ਦੀ ਤਰਨਤਾਰਨ ਦੇ ਜੰਡਿਆਲਾ ਰੋਡ ‘ਤੇ ਕੁੱਟਮਾਰ ਕਰਕੇ ਅਗਵਾ ਕਰ ਲਿਆ। ਇਸ ਦੌਰਾਨ ਉਕਤ ਨੌਜਵਾਨ ਨੂੰ ਗੱਡੀ ਵਿੱਚ ਸੁੱਟ ਕੇ ਲੈ ਗਏ ਸਨ ਅਤੇ ਬਾਅਦ ਵਿੱਚ ਜਿਸ ਨੂੰ ਜ਼ਖਮੀ ਹਾਲਤ ਵਿੱਚ ਮੱਖੂ ਨਜ਼ਦੀਕ ਸੜਕ ਕਿਨਾਰੇ ਸੁੱਟ ਕੇ ਫ਼ਰਾਰ ਹੋ ਗਏ। ਉਕਤ ਨੌਜਵਾਨ ਨੂੰ ਜ਼ਖਮੀ ਹਾਲਤ ਵਿੱਚ ਪਰਿਵਾਰ ਵਲੋਂ ਚੁੱਕ ਕੇ ਤਰਨਤਾਰਨ ਦੇ ਸਰਕਾਰੀ ਹਸਪਤਾਲ ਵਿਖ਼ੇ ਲਿਆਂਦਾ ਗਿਆ, ਜਿੱਥੇ ਉਸਦੀ ਹਾਲਤ ਗੰਭੀਰ ਵੇਖਦੇ ਹੋਏ ਉਸਨੂੰ ਅੰਮ੍ਰਿਤਸਰ ਦੇ ਹਸਪਤਾਲ ਭੇਜ ਦਿੱਤਾ ਗਿਆ। ਜਿੱਥੇ ਕੱਲ ਉਸਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਕਿਸੇ ਕੁੜੀ ਨਾਲ ਪ੍ਰੇਮ ਸੰਬੰਧ ਸਨ ਅਤੇ ਕਿਹਾ ਜਾ ਰਿਹਾ ਹੈ ਕਿ ਉਸ ਕੁੜੀ ਨੇ ਉਕਤ ਨੌਜਵਾਨ ਨੂੰ ਘਰ ਬੁਲਾਇਆ ਅਤੇ ਫਿਰ ਉਸ ਦੇ ਭਰਾਵਾਂ ਨੇ ਉਸ ਦਾ ਕਤਲ ਕਰ ਦਿੱਤਾ। ਪੁਲਿਸ ਵਲੋਂ ਪਰਿਵਾਰ ਦੇ ਬਿਆਨਾਂ ‘ਤੇ ਮਿਰਤਕ ਨੌਜਵਾਨ ਜੱਜੀ ਸਿੰਘ ਦੀ ਪ੍ਰੇਮਿਕਾ ਅਤੇ ਦੋ ਹੋਰ ਵਿਅਕਤੀਆਂ ਖਿਲਾਫ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰ ਲਿਆ ਹੈ ਅਤੇ ਅਰੋਪੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਮ੍ਰਿਤਕ ਜੱਜੀ ਸਿੰਘ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਦੇ ਲੜਕੇ ਦੀ ਕੁੱਟਮਾਰ ਕਰਕੇ ਉਸਨੂੰ ਮਾਰ ਮੁਕਾਇਆ ਹੈ ਅਤੇ ਪੁਲਿਸ ਵਲੋਂ ਭਾਵੇਂ ਮਾਮਲਾ ਦਰਜ ਕਰ ਲਿਆ ਹੈ ਪਰ ਅਸੀਂ ਮੰਗ ਕਰਦੇ ਹਾਂ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਪੁਲਿਸ ਗ੍ਰਿਫਤਾਰ ਕਰਕੇ ਸਾਨੂੰ ਇਨਸਾਫ਼ ਦਿਵਾਏ।

ਉਧਰ ਇਸ ਮਾਮਲੇ ਬਾਰੇ ਡੀਐੱਸਪੀ ਕਮਲ ਮੀਤ ਸਿੰਘ ਨੇ ਦੱਸਿਆ ਕਿ ਜੱਜੀ ਸਿੰਘ ਅਤੇ ਬਲਵਿੰਦਰ ਕੌਰ ਦਾ ਇੰਸਟਾਗ੍ਰਾਮ ‘ਤੇ ਦੋਸਤ ਬਣੇ ਸਨ। ਜਿਸਦੇ ਚਲਦਿਆਂ ਜੱਜੀ ਸਿੰਘ ਦੀ ਕੁੱਟਮਾਰ ਕੀਤੀ ਗਈ ਸੀ, ਜਿਸ ਕਾਰਨ ਉਸਦੀ ਮੌਤ ਹੋ ਗਈ, ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦ ਹੀ ਅਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

error: Content is protected !!