ਸੇਵਾ ਕਰਨ ਆਏ ਸੁਖਬੀਰ ਬਾਦਲ ਤੇ ਚੱਲੀ ਗੋ+ਲੀ, ਪੁਲਿਸ ਨੇ ਆਰੋਪੀ ਕੀਤਾ ਕਾਬੂ, ਕੌਣ ਹੈ ਸੁਖਬੀਰ ਬਾਦਲ ਤੇ ਗੋਲੀ ਚਲਾਉਣ ਵਾਲਾ ?

(ਵੀਓਪੀ ਬਿਓਰੋ)ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਬੁੱਧਵਾਰ ਨੂੰ ਹਰਿਮੰਦਰ ਸਾਹਿਬ ਦੇ ਬਾਹਰ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। ਹਾਲਾਂਕਿ, ਉਹ ਇਸ ਘਟਨਾ ‘ਚ ਬਾਲ ਬਾਲ ਬਚ ਗਏ। ਦੱਸ ਦਈਏ ਕਿ ਬਾਦਲ ਅੱਜ ਸਵੇਰੇ ਅਕਾਲ ਤਖ਼ਤ ਸਾਹਿਬ ਵਿਖੇ ਸਜ਼ਾ ਭੁਗਤਣ ਪਹੁੰਚੇ ਸਨ ਤਾਂ ਅਚਾਨਕ ਇਕ ਵਿਅਕਤੀ ਨੇ ਗੋਲੀ ਚਲਾ ਦਿੱਤੀ, ਜਿਸ ਨੂੰ ਮੌਕੇ ’ਤੇ ਕਾਬੂ ਕਰ ਲਿਆ ਗਿਆ।
ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਨਰਾਇਣ ਸਿੰਘ ਚੌੜਾ ਵਾਸੀ ਡੇਰਾਬਾਬਾ ਨਾਨਕ, ਗੁਰਦਾਸਪੁਰ ਵਜੋਂ ਹੋਈ ਹੈ। ਉਸ ਦਾ ਸੰਬੰਧ ਦਲ ਖਾਲਸਾ ਦੇ ਨਾਲ ਹੈ। ਬਾਦਲ ਸਵੇਰੇ ਹੀ ਅਕਾਲ ਤਖ਼ਤ ਸਾਹਿਬ ਵਿਖੇ ਸਜ਼ਾ ਭੁਗਤਣ ਪਹੁੰਚੇ ਸਨ। ਜਿਸ ਦੌਰਾਨ ਉਨ੍ਹਾਂ ‘ਤੇ ਹਮਲੇ ਦੀ ਕੋਸ਼ਿਸ਼ ਕੀਤੀ ਗਈ।

ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਦਰਬਾਰ ਸਾਹਿਬ ਦੇ ਬਾਹਰ ਗੋਲੀ ਚੱਲੀ ਹੈ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗੇਟ ‘ਤੇ ਫਾਇਰਿੰਗ ਹੋਈ ਹੈ।

ਸੁਖਬੀਰ ਬਾਦਲ ‘ਤੇ ਜਾਨਲੇਵਾ ਹਮਲਾ

ਹਮਲਾਵਰ ਨੇ ਦਰਬਾਰ ਸਾਹਿਬ ਦੇ ਘੰਟਾ ਘਰ ਦੇ ਬਾਹਰ ਸੇਵਾ ਕਰ ਰਹੇ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਮੌਕੇ ਤੋਂ ਹਮਲਾਵਰ ਨੂੰ ਕਾਬੂ ਕਰ ਲਿਆ। ਸੁਖਬੀਰ ਸਿੰਘ ਬਾਦਲ ਨੂੰ ਪੁਲਿਸ ਅਤੇ ਐਸਜੀਪੀਸੀ ਟਾਸਕ ਫੋਰਸ ਵੱਲੋ ਸਕਿਉਰੀਟੀ ਕਵਰ ਦਿੱਤਾ ਗਿਆ ਹੈ। ਇਸ ਗੋਲੀਬਾਰੀ ਤੋਂ ਬਾਅਦ ਵੀ ਸੁਖਬੀਰ ਸਿੰਘ ਬਾਦਲ ਆਪਣੀ ਸੇਵਾ ਨਿਭਾਉਂਦੇ ਨਜ਼ਰ ਆਏ।

ਅਕਾਲੀ ਵੱਲੋਂ ਚੁੱਕੇ ਗਏ ਸਵਾਲ

ਅਕਾਲੀ ਦਲ ਦੇ ਆਗੂਆਂ ਵੱਲੋਂ ਸੁਰੱਖਿਆ ਨੂੰ ਲੈ ਕੇ ਪੰਜਾਬ ਪੁਲਿਸ ‘ਤੇ ਸਵਾਲ ਚੁੱਕੇ ਗਏ ਹਨ। ਅਕਾਲੀ ਆਗੂ ਬੰਟੀ ਰੋਮਾਨਾ ਨੇ ਕਿਹਾ ਕਿ ਜੇਕਰ ਪੁਲਿਸ ਨੂੰ ਪਹਿਲਾਂ ਤੋਂ ਪਤਾ ਸੀ ਤਾਂ ਪੁਲਿਸ ਨੇ ਕਾਰਵਾਈ ਕਿਊਂ ਨਹੀਂ ਕੀਤੀ ਗਈ। ਉਹ ਕਿਸੇ ਘਟਨਾ ਹੋਣ ਦਾ ਇੰਤਜ਼ਾਰ ਕਰ ਹਹੇ ਸਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ

ਕੌਣ ਹੈ ਸੁਖਬੀਰ ਬਾਦਲ ਤੇ ਗੋਲੀ ਚਲਾਉਣ ਵਾਲਾ ?

ਗੋਲੀ ਚਲਾਉਣ ਵਾਲਾ ਖਾਲਿਸਤਾਨੀ ਲਿਬਰੇਸ਼ਨ ਫੋਰਸ ਤੇ ਆਕਾਲ ਫੈਡਰੇਸ਼ਨ ਨਾਲ ਜੁੜਿਆ ਹੋਇਆ ਹੈ।ਚੌੜਾ ਨੂੰ 28 ਫਰਵਰੀ 2013 ਨੂੰ ਤਰਨਤਾਰਨ ਦੇ ਪਿੰਡ ਜਲਾਲਾਬਾਦ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਦੇ ਸਾਥੀਆਂ ਸੁਖਦੇਵ ਸਿੰਘ ਅਤੇ ਗੁਰਿੰਦਰ ਸਿੰਘ ਨੂੰ ਉਸੇ ਦਿਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਦੀ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਮੁਹਾਲੀ ਜ਼ਿਲ੍ਹੇ ਦੇ ਪਿੰਡ ਕੁਰਾਲੀ ਵਿਖੇ ਇੱਕ ਛੁਪਣਗਾਹ ‘ਤੇ ਛਾਪਾ ਮਾਰਿਆ ਅਤੇ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਇੱਕ ਕੈਸ਼ ਬਰਾਮਦ ਕਰਨ ਦਾ ਦਾਅਵਾ ਕੀਤਾ।ਉਸ ‘ਤੇ ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ਵਿਚ 8 ਮਈ 2010 ਨੂੰ ਵਿਸਫੋਟਕ ਐਕਟ ਦੇ ਤਹਿਤ ਇਕ ਦਰਜਨ ਦੇ ਕਰੀਬ ਕੇਸ ਦਰਜ ਕੀਤੇ ਗਏ ਸਨ। ਉਹ ਅੰਮ੍ਰਿਤਸਰ, ਤਰਨਤਾਰਨ ਅਤੇ ਰੋਪੜ ਜ਼ਿਲ੍ਹਿਆਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਅਧੀਨ ਕੇਸਾਂ ਵਿੱਚ ਵੀ ਲੋੜੀਂਦਾ ਸੀ।ਚੌੜਾ ਦੇ ਵਕੀਲ ਵੀਪੀ ਸਿੰਘ ਭਾਟੀਆ ਨੇ ਦੱਸਿਆ ਕਿ ਮਾਰਚ ਵਿੱਚ, ਮੁਲਜ਼ਮ ਨੂੰ ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਵਿਸਫੋਟਕ ਐਕਟ ਦੇ ਤਹਿਤ ਕੇਸ ਵਿੱਚ ਬਰੀ ਕਰ ਦਿੱਤਾ ਸੀ।

error: Content is protected !!