ਜਾਇਦਾਦ ਦੇ ਲਾਲਚ ਚ ਹੈਵਾਨ ਬਣਿਆ ਪੁੱਤਰ,ਫਿਰੌਤੀ ਦੇਕੇ ਕਰਵਾਇਆ ਪਿਤਾ ਦਾ ਕ+ਤ+ਲ

(ਵੀਓਪੀ ਬਿਓਰੋ)ਪੰਜਾਬ ਵਿੱਚ ਕਤਲ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਕਪੂਰਥਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਮਨੁੱਖੀ ਰਿਸ਼ਤੇ ਨੂੰ ਤਾਰ-ਤਾਰ ਕਰਦਿਆਂ ਹੋਏ ਇੱਕ ਕਤਲ ਨੂੰ ਕਪੂਰਥਲਾ ਪੁਲਿਸ ਨੇ ਬੇਨਕਾਬ ਕੀਤਾ ਹੈ। ਦਰਅਸਲ ਜਿਸ ਵਿੱਚ ਇੱਕ ਪੁੱਤ ਨੇ ਬੇਦਖਲੀ ਅਤੇ ਘਰੋਂ ਕੱਢੇ ਜਾਣ ਦੇ ਡਰ ਕਾਰਨ ਅਤੇ ਪਿਤਾ ਦੀ ਜਾਇਦਾਦ ਨੂੰ ਹੜੱਪਣ ਦੇ ਮਕਸਦ ਨਾਲ ਆਪਣੇ ਤਿੰਨ ਸਾਥੀਆਂ ਨੂੰ 4 ਲੱਖ ਰੁਪਏ ਦਾ ਲਾਲਚ ਦੇ ਕੇ ਆਪਣੇ ਹੀ ਪਿਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਵਾਇਆ ਸੀ।

ਪੁੱਤ ਵਲੋਂ ਪਿਤਾ ਦਾ ਕਤਲ ਕਰਵਾਉਣ ਤੋਂ ਬਾਅਦ ਉਸ ਨੇ ਖੁਦ ਹੀ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਉਸਦੇ ਪਿਓ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ ਅਤੇ ਲਾਸ਼ ਕਪੂਰਥਲਾ ਸੁਲਤਾਨਪੁਰ ਰੋਡ ਦੇ ਪਿੰਡ ਸੇਦੋ ਭੁਲਾਣਾ ਦੇ ਨੇੜੇ ਇਕ ਪਲਾਟ ਵਿੱਚ ਪਈ ਹੈ ਜਿਸ ਉੱਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਥਾਣਾ ਸਦਰ ‘ਚ ਕੇਸ ਦਰਜ ਕੀਤਾ।

ਪਰ ਮੁਢਲੀ ਤਫਤੀਸ਼ ਦੌਰਾਨ ਮ੍ਰਿਤਕ ਵਿਅਕਤੀ ਦੇ ਪੁੱਤਰ ਵੱਲੋਂ ਦਿੱਤੇ ਗਏ ਬਿਆਨ ਘਟਨਾ ਨਾਲ ਮੇਲ ਨਹੀਂ ਖਾ ਰਹੇ ਸਨ ਜਿਸ ਦੀ ਡੁੰਘਾਈ ਨਾਲ ਤਫਤੀਸ਼ ਕਰਨ ਉੱਤੇ ਪਤਾ ਲੱਗਾ ਉਸ ਨੇ ਹੀ ਆਪਣੇ ਤਿੰਨ ਜਾਣਕਾਰ ਸਾਥੀਆਂ ਨਾਲ ਮਿਲ ਕੇ ਆਪਣੇ ਪਿਓ ਦਾ ਕਤਲ ਕਰਵਾਇਆ ਜਿਸ ਉੱਤੇ ਜੁਰਮ ਵਿੱਚ ਵਾਧਾ ਹੋਇਆ ਹੈ।

ਮ੍ਰਿਤਕ ਵਿਅਕਤੀ ਦੇ ਲੜਕੇ ਅਤੇ ਉਸ ਦੇ ਤਿੰਨ ਸਾਥੀਆਂ ਖਿਲਾਫ਼ ਕੇਸ ਦਰਜ ਕਰਕੇ ਮ੍ਰਿਤਕ ਵਿਅਕਤੀ ਸੂਰਜ ਕੁਮਾਰ ਵਾਸੀ ਅਮਰੀਕ ਨਗਰ ਸੈਦੋ ਭੁਲਾਣਾ ਦੇ ਪੁੱਤਰ ਕਰਨ ਕੁਮਾਰ ਤੇ ਉਸ ਦੇ ਹੋਰ ਸਾਥੀ ਤਰਸੇਮ ਲਾਲ ਉਰਫ ਬਿੱਲਾ ਪੁੱਤਰ ਮੰਗਾ ਵਾਸੀ ਸਰਦੁੱਲਾਪੁਰ, ਮੰਗਤ ਰਾਮ ਉਰਫ ਗੋਲੀ ਪੁੱਤਰ ਸੁਖਦੇਵ ਸਿੰਘ ਵਾਸੀ ਮੁਹੱਲਾ ਉਚਾ ਧੋੜਾ ਅਤੇ ਹਰਜਿੰਦਰ ਸਿੰਘ ਉਰਫ ਜਿੰਦਰ ਪੁੱਤਰ ਮੁਲਖ ਰਾਜ ਵਾਸੀ ਬੂਸੋਵਾਲ ਨੂੰ ਕਾਬੂ ਕਰਕੇ ਇਹਨਾਂ ਪਾਸੋਂ ਵਾਰਦਾਤ ਲਈ ਵਰਤਿਆ ਗਿਆ ਦਾਤਰ ਤੇ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ।

ਇੱਥੇ ਜ਼ਿਕਰਯੋਗ ਹੈ ਕੀ ਮ੍ਰਿਤਕ ਦਾ ਆਪਣੀ ਪਤਨੀ ਨਾਲ ਕਰੀਬ 12 ਸਾਲ ਪਹਿਲਾ ਤਲਾਕ ਹੋ ਗਿਆ ਸੀ ਤੇ ਉਹ ਆਪਣੇ ਪੁੱਤਰ ਤੇ ਉਸਦੀ ਪਤਨੀ ਤੇ ਆਪਣੀ ਮਾਂ ਨਾਲ ਇੱਕੋਂ ਘਰ ਵਿਚ ਰਹਿੰਦੇ ਸੀ ਤੇ ਉਸ ਨੂੰ ਮਾਰਨ ਵਾਲਾ ਪੁੱਤ ਉਸ ਨੂੰ ਮਾਰ ਕੇ ਉਸਦੀ ਜਾਇਦਾਦ ਨੂੰ ਵੇਚ ਕੇ ਕੋਈ ਆਪਣਾ ਕਾਰੋਬਾਰ ਕਰਨਾ ਚਾਹੁੰਦਾ ਸੀ।

error: Content is protected !!