ਗੁਨਾਹਾਂ ਦੀ ਸਜ਼ਾ ਭੁਗਤ ਰਿਹਾ ਸੁਖਬੀਰ ਬਾਦਲ ਅੱਜ ਸ੍ਰੀ ਕੇਸਗੜ੍ਹ ਸਾਹਿਬ ਕਰੇਗਾ ਸੇਵਾ, ਹਮਲੇ ਤੋਂ ਬਾਅਦ ਪੁਲਿਸ ਤਾਇਨਾਤ

ਗੁਨਾਹਾਂ ਦੀ ਸਜ਼ਾ ਭੁਗਤ ਰਿਹਾ ਸੁਖਬੀਰ ਬਾਦਲ ਅੱਜ ਸ੍ਰੀ ਕੇਸਗੜ੍ਹ ਸਾਹਿਬ ਕਰੇਗਾ ਸੇਵਾ, ਹਮਲੇ ਤੋਂ ਬਾਅਦ ਪੁਲਿਸ ਤਾਇਨਾਤ


ਵੀਓਪੀ ਬਿਊਰੋ – ਅਕਾਲੀ ਸਰਕਾਰ ਸਮੇਂ ਕੀਤੀਆਂ ਗਲਤੀਆਂ ਸ੍ਰੀ ਅਕਾਲ ਤਖਤ ਸਾਹਿਬ ਮੰਨ ਚੁੱਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਅੱਜ ਤੋਂ ਦੋ ਦਿਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ। ਸੁਖਬੀਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਧਾਰਮਿਕ ਸਜ਼ਾ ਦਿੱਤੀ ਗਈ ਹੈ।

ਬੁੱਧਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਦੌਰਾਨ ਸੁਖਬੀਰ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਦੇ ਮੱਦੇਨਜ਼ਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇੱਥੇ 400 ਦੇ ਕਰੀਬ ਪੁਲੀਸ ਮੁਲਾਜ਼ਮ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤਾਇਨਾਤ ਹੈ। ਸੁਖਬੀਰ ਸਵੇਰੇ 9 ਵਜੇ ਤੋਂ ਸੇਵਾ ਕਰਨਗੇ।

error: Content is protected !!