ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲੇ ਮੁਲਜ਼ਮ ਦਾ ਮਿਲਿਆ ਤਿੰਨ ਦਿਨ ਦਾ ਰਿਮਾਂਡ

ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲੇ ਮੁਲਜ਼ਮ ਦਾ ਮਿਲਿਆ ਤਿੰਨ ਦਿਨ ਦਾ ਰਿਮਾਂਡ

ਅੰਮ੍ਰਿਤਸਰ (ਵੀਓਪੀ ਬਿਊਰੋ) ਕੱਲ ਸੁਖਬੀਰ ਸਿੰਘ ਬਾਦਲ ‘ਤੇ ਸ਼੍ਰੀ ਅੰਮ੍ਰਿਤਸਰ ਵਿਖੇ ਗੋਲੀ ਚਲਾਉਣ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਅਦਾਲਤ ਵਿੱਚ ਪੰਜਾਬ ਪੁਲਿਸ ਜਿਸ ਸਮੇਂ ਦੋਸ਼ੀ ਨਰਾਇਣ ਸਿੰਘ ਚੌੜਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਉਸ ਸਮੇਂ ਪੰਜਾਬ ਪੁਲਿਸ ਨੇ ਕਾਫੀ ਸਖਤੀ ਕੀਤੀ ਹੋਈ ਸੀ। ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਇਸ ਦੌਰਾਨ ਹੁਣ ਪੁਲਿਸ ਹੋਰ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਇਸ ਹਮਲੇ ਪਿੱਛੇ ਅਸਲੀ ਮਕਸਦ ਕੀ ਸੀ ਅਤੇ ਇਸ ਸਾਹਮਣੇ ਵਿੱਚ ਹੋਰ ਕੌਣ ਸ਼ਾਮਿਲ ਨੇ। ਤੁਹਾਨੂੰ ਦੱਸ ਦਈਏ ਕਿ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਹੋਰ ਤਖਤਾਂ ਦੇ ਜਥੇਦਾਰ ਸਾਹਿਬਾਂ ਨੇ ਅਕਾਲੀ ਸਰਕਾਰ ਸਮੇਂ ਹੋਈ ਆ ਵੱਡੀਆਂ ਗਲਤੀਆਂ ਦੇ ਦੋਸ਼ੀ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਐਲਾਨਿਆ ਸੀ ਉਸ ਤੋਂ ਬਾਅਦ ਉਹਨਾਂ ਨੂੰ ਸਜ਼ਾ ਐਲਾਨੀ ਗਈ ਹੈ।

ਇਸ ਤੋਂ ਬਾਅਦ ਜਦ ਕੱਲ ਦੂਜੇ ਦਿਨ ਸੁਖਬੀਰ ਸਿੰਘ ਬਾਦਲਾਂ ਦੀ ਸਜ਼ਾ ਭੁਗਤ ਰਹੇ ਸਨ ਅਤੇ ਸ੍ਰੀ ਦਰਬਾਰ ਸਾਹਿਬ ਦੀ ਡਿਊਟੀ ਤੇ ਪਹਿਰੇਦਾਰੀ ਦੀ ਸੇਵਾ ਕਰ ਰਹੇ ਸਨ। ਤਾਂ ਇੱਕ ਸ਼ਖਸ ਨੇ ਉਹਨਾਂ ਵੱਲ ਵੱਧ ਕੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਫਿਲਹਾਲ ਘਟਨਾ ਵਿੱਚ ਪੰਜਾਬ ਪੁਲਿਸ ਦੀ ਮੁਸਤੈਦੀ ਨਾਲ ਸੁਖਬੀਰ ਸਿੰਘ ਬਾਦਲ ਦਾ ਬਚਾਅ ਹੋ ਗਿਆ।

error: Content is protected !!