ਕੈਨੇਡਾ ‘ਚ 20 ਸਾਲਾਂ ਪੰਜਾਬੀ ਨੌਜਵਾਨ ਦਾ ਗੋ+ਲੀ ਮਾਰ ਕੇ ਕ+ਤ+ਲ


ਵੀਓਪੀ ਬਿਊਰੋ – ਕੈ਼ਨੇਡੇ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਹੋਰ ਪੰਜਾਬੀ ਨੌਜਵਾਨ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਇੱਕ ਡਾਊਨਟਾਊਨ ਅਪਾਰਟਮੈਂਟ ਬਿਲਡਿੰਗ ਵਿੱਚ ਇੱਕ 20 ਸਾਲਾ ਸੁਰੱਖਿਆ ਗਾਰਡ ਦੀ ਗੋਲੀ ਮਾਰ ਕੇ ਮੌਤ ਦੇ ਸਬੰਧ ਵਿੱਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।


ਹਰਸ਼ਨਦੀਪ ਸਿੰਘ ਨੂੰ 106 ਸਟਰੀਟ ਅਤੇ 107 ਐਵੇਨਿਊ ‘ਤੇ ਸਥਿਤ ਇਕ ਇਮਾਰਤ ‘ਚ ਰਾਤ 12:30 ਵਜੇ ਦੇ ਕਰੀਬ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸ਼ਨੀਵਾਰ ਨੂੰ, ਪੁਲਿਸ ਨੇ ਕਿਹਾ ਕਿ 30 ਸਾਲਾ ਇਵਾਨ ਰੇਨ ਅਤੇ 30 ਸਾਲਾ ਜੂਡਿਥ ਸੌਲਟੋਕਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

