ਸ਼੍ਰੋਮਣੀ ਅਕਾਲੀ ਦਲ ਦੇ ਵੱਖ ਹੋਏ ਸਾਥੀ ਇਕਜੁੱਟ ਹੋਣ ਦੀ ਰਾਹ ‘ਤੇ, ਸੁਧਾਰ ਲਹਿਰ ਨੇ ਭੰਗ ਕੀਤੀ ਪਾਰਟੀ

ਸ਼੍ਰੋਮਣੀ ਅਕਾਲੀ ਦਲ ਦੇ ਵੱਖ ਹੋਏ ਸਾਥੀ ਇਕਜੁੱਟ ਹੋਣ ਦੀ ਰਾਹ ‘ਤੇ, ਸੁਧਾਰ ਲਹਿਰ ਨੇ ਭੰਗ ਕੀਤੀ ਪਾਰਟੀ

ਅੰਮ੍ਰਿਤਸਰ (ਵੀਓਪੀ ਬਿਊਰੋ) 2007 ਤੋਂ ਲੈ ਕੇ 2017 ਤੱਕ ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਕਾਰਜਕਾਲ ਸਮੇਂ ਹੋਈਆਂ ਭੁੱਲਾਂ ਦੀ ਸਜ਼ਾ ਅਕਾਲੀ ਦਲ ਭੁਗਤ ਰਿਹਾ ਹੈ। ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਇਸੇ ਦੌਰਾਨ ਜਥੇਦਾਰ ਸਾਹਿਬਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਵੱਖ-ਵੱਖ ਜਥੇਬੰਦੀਆਂ ਜੋ ਕਿ ਵੱਖ-ਵੱਖ ਪਾਰਟੀਆਂ ਦੇ ਰੂਪ ਵਿੱਚ ਕੰਮ ਕਰ ਰਹੀਆਂ ਸਨ, ਉਹਨਾਂ ਸਾਰਿਆਂ ਨੂੰ ਇੱਕਜੁੱਟ ਹੋਣ ਦੀ ਸਲਾਹ ਦਿੱਤੀ ਸੀ, ਇਸ ਤੋਂ ਬਾਅਦ ਹੁਣ ਤਾਜ਼ਾ ਖਬਰ ਸਾਹਮਣੇ ਆਈ ਹੈ ਕਿ ਬਾਗੀ ਧੜਾ, ਜਿਨਾਂ ਨੂੰ ਸੁਧਾਰ ਲਹਿਰ ਅਕਾਲੀ ਦਲ ਵੀ ਕਿਹਾ ਜਾਂਦਾ ਹੈ ਉਹਨਾਂ ਦੇ ਆਗੂਆਂ ਦੀ ਸਜ਼ਾ ਅੱਜ ਪੂਰੀ ਹੋ ਗਈ ਹੈ।


ਇਸ ਦੌਰਾਨ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਤੇ ਬੀਬੀ ਜਗੀਰ ਕੌਰ ਨੇ ਸ਼੍ਰੀ ਅਕਾਲ ਤਖਤ ਸਾਹਿਬ ਜਾ ਕੇ ਅਰਦਾਸ ਕੀਤੀ ਅਤੇ 11,000 ਦੀ ਕੜਾਹ ਪ੍ਰਸ਼ਾਦ ਦੀ ਦੇਗ ਚੜਾਈ। ਇਸ ਤੋਂ ਬਾਅਦ ਉਹਨਾਂ ਨੇ ਮੀਟਿੰਗ ਬੁਲਾਈ ਅਤੇ ਐਲਾਨ ਕੀਤਾ ਹੈ ਕਿ ਉਹ ਆਪਣੇ ਸੁਧਾਰ ਲਹਿਰ ਨੂੰ ਭੰਗ ਕਰਦੇ ਹਨ ਅਤੇ ਜਥੇਦਾਰ ਸਾਹਿਬਾਨਾਂ ਦੇ ਹੁਕਮਾਂ ਦੇ ਮੁਤਾਬਕ ਦੁਬਾਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਅਤੇ ਚੜ੍ਹਾਈ ਲਈ ਕੰਮ ਕਰਨਾ ਸ਼ੁਰੂ ਕਰਨਗੇ।

ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਬਣਾਈ ਗਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸੁਧਾਰ ਲਹਿਰ ਦੇ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਨੇ ਦਿੱਤੀ ਹੈ। ਸੋਮਵਾਰ ਨੂੰ ਸੁਧਾਰ ਲਹਿਰ ਦੀ ਮੀਟਿੰਗ ਬੁਲਾਈ ਗਈ, ਜਿਸ ਵਿਚ ਸਾਰੇ ਅਧਿਕਾਰੀਆਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸੁਧਾਰ ਲਹਿਰ ਨੂੰ ਭੰਗ ਕੀਤਾ ਜਾਵੇ। ਅਕਾਲ ਤਖ਼ਤ ਨੇ ਪੈਨਸ਼ਨਰ ਐਲਾਨੇ ਗਏ ਸੁਖਬੀਰ ਬਾਦਲ ਨੂੰ ਸਜ਼ਾ ਸੁਣਾਉਂਦੇ ਹੋਏ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ।

error: Content is protected !!