ਨਗਰ ਨਿਗਮ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਕੱਸੀ ਕਮਰ, AAP ਦੀਆਂ ਤਿਆਰੀਆਂ ਸ਼ੁਰੂ, ਕਾਂਗਰਸ-ਭਾਜਪਾ ਵੀ ਤਿਆਰ

ਨਗਰ ਨਿਗਮ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਕੱਸੀ ਕਮਰ, AAP ਦੀਆਂ ਤਿਆਰੀਆਂ ਸ਼ੁਰੂ, ਕਾਂਗਰਸ-ਭਾਜਪਾ ਵੀ ਤਿਆਰ

ਜਲੰਧਰ (ਵੀਓਪੀ ਬਿਊਰੋ) ਚੋਣ ਕਮਿਸ਼ਨ ਪੰਜਾਬ ਨੇ ਨਿਗਮ ਨਿਗਮ ਤੇ ਕੌਂਸਲ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਵੱਖ-ਵੱਖ ਸਿਆਸੀ ਪਾਰਟੀਆਂ ਨੇ ਵੀ ਜ਼ੋਰ ਆਜ਼ਮਾਈਸ਼ ਸ਼ੁਰੂ ਕਰ ਦਿੱਤੀ ਹੈ। ਕਾਂਗਰਸ, ਭਾਜਪਾ ਤੇ ਆਮ ਆਦਮੀ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੀ ਐਲ਼ਾਨ ਕਰ ਚੁੱਕਾ ਹੈ ਕਿ ਉਹ ਇਸ ਵਾਰ ਨਗਰ ਨਿਗਮ ਚੋਣਾਂ ਲੜੇਗਾ।

ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਪਾਰਟੀ ਵੱਲੋਂ ਸਕਰੀਨਿੰਗ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਪਾਰਟੀ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਤੋਂ ਇਲਾਵਾ ਹੋਰ ਆਗੂਆਂ ਨੂੰ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ। ਕਮੇਟੀਆਂ ਵਿੱਚ ਘੱਟੋ-ਘੱਟ ਸੱਤ ਤੋਂ ਅੱਠ ਮੈਂਬਰ ਨਿਯੁਕਤ ਕੀਤੇ ਗਏ ਹਨ।

ਇਸ ਵਾਰ ਨਗਰ ਨਿਗਮ ਚੋਣਾਂ ‘ਆਪ’ ਲਈ ਬਹੁਤ ਅਹਿਮ ਹਨ। ਕਿਉਂਕਿ ਇਸ ਵੇਲੇ ਸੂਬੇ ਵਿੱਚ ਪਾਰਟੀ ਦੀ ਸਰਕਾਰ ਹੈ। ਪਾਰਟੀ ਦੇ 117 ਵਿਧਾਨ ਸਭਾ ਹਲਕਿਆਂ ਵਿੱਚੋਂ 95 ਵਿੱਚ ਵਿਧਾਇਕ ਹਨ। ਅਜਿਹੇ ‘ਚ ਪਾਰਟੀ ਇਨ੍ਹਾਂ ਚੋਣਾਂ ਨੂੰ ਜਿੱਤਣ ਲਈ ਪੂਰੀ ਤਰ੍ਹਾਂ ਕਮਰ-ਕੱਸੇ ਕਰੀ ਬੈਠੀ ਹੈ। ਨਗਰ ਨਿਗਮ ਚੋਣਾਂ ਦਿੱਲੀ ਚੋਣਾਂ ਤੋਂ ਠੀਕ ਪਹਿਲਾਂ ਹਨ। ਦਿੱਲੀ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਅਜਿਹੇ ‘ਚ ਜੇਕਰ ਪਾਰਟੀ ਨੂੰ ਇਨ੍ਹਾਂ ਚੋਣਾਂ ‘ਚ ਮਨਚਾਹੇ ਨਤੀਜੇ ਨਾ ਮਿਲੇ ਤਾਂ ਇਹ ਨਤੀਜੇ ਦਿੱਲੀ ਚੋਣਾਂ ਨੂੰ ਵੀ ਪ੍ਰਭਾਵਿਤ ਕਰ ਸਕਦੇ ਹਨ। ਸ਼ਹਿਰੀ ਖੇਤਰਾਂ ਵਿੱਚ ਨਗਰ ਨਿਗਮ ਚੋਣਾਂ ਹੋ ਰਹੀਆਂ ਹਨ। ਅਜਿਹੇ ‘ਚ ਇਸ ਵਾਰ ਕਾਂਗਰਸ ਨਾਲ ਸਿੱਧਾ ਮੁਕਾਬਲਾ ਨਹੀਂ ਹੋਵੇਗਾ। ਜਦੋਂਕਿ ਸ਼ਹਿਰੀ ਇਲਾਕਿਆਂ ਵਿੱਚ ਭਾਜਪਾ ਦੀ ਮਜ਼ਬੂਤ ਪਕੜ ਮੰਨੀ ਜਾਂਦੀ ਹੈ। ਕਈ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਪਿਛਲੇ ਸਮੇਂ ਵਿੱਚ ਭਾਜਪਾ ਦੇ ਕੌਂਸਲਰ ਅਤੇ ਇੱਥੋਂ ਤੱਕ ਕਿ ਮੇਅਰ ਵੀ ਰਹਿ ਚੁੱਕੇ ਹਨ। ਅਮਨ ਅਰੋੜਾ ਦੇ ਪੰਜਾਬ ਆਪ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਇਹ ਚੋਣਾਂ ਪਹਿਲੀ ਵਾਰ ਹੋ ਰਹੀਆਂ ਹਨ। ਉਹ ਇਨ੍ਹਾਂ ਚੋਣਾਂ ਦੀ ਅਗਵਾਈ ਕਰ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਕਈ ਜ਼ਿਲ੍ਹਿਆਂ ਵਿੱਚ ਜਾ ਕੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ। ਚੋਣਾਂ ਲਈ ਰਣਨੀਤੀ ਵੀ ਬਣਾਈ।

error: Content is protected !!