Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
December
11
ਕਿਸਾਨਾਂ ਵੱਲੋਂ ਡਿਜੀਟਲ ਸਟ੍ਰਾਈਕ ਦਾ ਦਾਅਵਾ, ਕਿਹਾ- ਸੋਸ਼ਲ ਮੀਡੀਆ ਪੇਜ ਕੀਤੇ ਜਾ ਰਹੇ ਬੰਦ
Delhi
Latest News
National
Punjab
ਕਿਸਾਨਾਂ ਵੱਲੋਂ ਡਿਜੀਟਲ ਸਟ੍ਰਾਈਕ ਦਾ ਦਾਅਵਾ, ਕਿਹਾ- ਸੋਸ਼ਲ ਮੀਡੀਆ ਪੇਜ ਕੀਤੇ ਜਾ ਰਹੇ ਬੰਦ
December 11, 2024
Voice of Punjab
ਵੀਓਪੀ ਬਿਊਰੋ : ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡ ‘ਤੇ ਪਿਛਲੇ 10 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਇੱਕ ਵਾਰ ਫਿਰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਮੁੜ ਦਿੱਲ ਕੂਚ ਲਈ 14 ਦਸੰਬਰ ਨੂੰ 101 ਕਿਸਾਨਾਂ ਦਾ ਜਥਾ ਦਿੱਲੀ ਨੂੰ ਚਾਲੇ ਪਾਏਗਾ। ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਇਸ ਨੂੰ ਲੈ ਕੇ ਮੀਟਿੰਗ ਹੋਈ। ਇਸ ਤੋਂ ਪਹਿਲਾਂ ਕਿਸਾਨ ਦੋ ਵਾਰ ਦਿੱਲੀ ਲਈ ਰਵਾਨਾ ਹੋਏ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਬਾਰਡਰ ‘ਤੇ ਰੋਕ ਦਿੱਤਾ।
ਕਿਸਾਨ ਅੰਦੋਲਨ ਨਾਲ ਸਬੰਧਤ ਫੋਟੋਆਂ ਅਤੇ ਵੀਡੀਓਜ਼ ਆਪਣੇ ਸੋਸ਼ਲ ਮੀਡੀਆ ਅਕਾਊਂਟ (ਐਕਸ, ਫੇਸਬੁੱਕ ਅਤੇ ਇੰਸਟਾਗ੍ਰਾਮ) ‘ਤੇ ਸ਼ੇਅਰ ਕਰਦੇ ਹਨ। ਕਿਸਾਨਾਂ ਦਾ ਇਲਜ਼ਾਮ ਹੈ ਕਿ ਹੁਣ ਉਨ੍ਹਾਂ ਦੇ ਸੋਸ਼ਲ ਮੀਡੀਆ ਪੇਜ ਬੰਦ ਕੀਤੇ ਜਾ ਰਹੇ ਹਨ। ਇਸ ਨਾਲ ਅੰਦੋਲਨ ਦੀ ਲੋਕਾਂ ਤੱਕ ਪਹੁੰਚ ਵੀ ਘਟ ਗਈ ਹੈ।
ਕਿਸਾਨ ਆਗੂ ਤੇਜਬੀਰ ਸਿੰਘ ਨੇ ਦੱਸਿਆ ਕਿ ਮੰਗਲਵਾਰ ਨੂੰ ਜਦੋਂ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਪੋਸਟ ਕਰਨਾ ਸ਼ੁਰੂ ਕੀਤਾ ਤਾਂ ਇਹ ਅਪਲੋਡ ਨਹੀਂ ਹੋਇਆ। ਫਿਰ ਉਨ੍ਹਾਂ ਨੂੰ ਪਤਾ ਲੱਗਾ ਕਿ ਫੇਸਬੁੱਕ ਪੇਜ ਬੰਦ ਹੋ ਗਿਆ ਹੈ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦਾ ਪੇਜ ਵੀ ਬੰਦ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਸਭ ਕੁਝ ਕਰ ਰਹੀ ਹੈ। ਮੰਗਲਵਾਰ ਨੂੰ ਹੀ ਲੋਕਾਂ ਨੂੰ ਕਿਸਾਨਾਂ ਦੇ ਸਮਰਥਨ ‘ਚ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਨ ਲਈ ਕਿਹਾ ਗਿਆ ਹੈ।
ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਦੇ ਪੰਡਾਲ ਤੋਂ ਕਰੀਬ 500 ਮੀਟਰ ਦੀ ਦੂਰੀ ‘ਤੇ ਪੁਲ ‘ਤੇ ਬਣੇ ਸ਼ੈੱਡ ਨੂੰ ਮਜ਼ਬੂਤ ਕਰ ਰਹੀ ਹੈ। ਛੱਤ ‘ਤੇ ਲੋਹੇ ਦੇ ਐਂਗਲ ਲਗਾਏ ਗਏ ਹਨ। ਤਾਂ ਜੋ ਕੋਈ ਉੱਪਰ ਨਾ ਚੜ੍ਹ ਸਕੇ। ਇਸੇ ਥਾਂ ਤੋਂ 8 ਦਸੰਬਰ ਨੂੰ ਪੁਲਿਸ ਨੇ ਪਹਿਲਾਂ ਕਿਸਾਨਾਂ ‘ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਬਾਅਦ ਵਿੱਚ ਅੱਥਰੂ ਗੈਸ ਦੇ ਗੋਲੇ ਛੱਡੇ।
ਸ਼ੰਭੂ ਬਾਰਡਰ ‘ਤੇ ਸਥਿਤੀ ਅਤੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਲੱਭਣ ਲਈ ਬਣੀ ਸਾਈ ਪਾਵਰਡ ਕਮੇਟੀ ਨੇ ਸੁਪਰੀਮ ਕੋਰਟ ਨੂੰ ਅੰਤ੍ਰਿਮ ਰਿਪੋਰਟ ਸੌਂਪ ਦਿੱਤੀ ਹੈ। ਅੰਤਿਮ ਰਿਪੋਰਟ ਅਜੇ ਬਾਕੀ ਹੈ।
Post navigation
ਜਗਜੀਤ ਸਿੰਘ ਡੱਲੇਵਾਲ ਦੀ ਕਿਸੇ ਵੇਲੇ ਵੀ ਵਿਗੜ ਸਕਦੀ ਸਿਹਤ, ਨਿਗਰਾਨੀ ਲਈ ਲੱਗੀਆਂ ਮਸ਼ੀਨਾਂ
ਪੰਜਾਬ ‘ਚ ਵਧੇਗਾ ਠੰਡ ਦਾ ਕਹਿਰ, 17 ਜ਼ਿਲ੍ਹਿਆਂ ‘ਚ ਸੀਤ ਲਹਿਰ ਜਾਰੀ, 14 ਦਸੰਬਰ ਤੱਕ ਯੈਲੋ ਅਲਰਟ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us