ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਦਿਲਜੀਤ ਦੋਸਾਂਝ ਦੇ ਇਨ੍ਹਾਂ ਗਾਣਿਆਂ ‘ਤੇ ਲਗਾਈ ਗਈ ਰੋਕ, ਕਿਹਾ- ਬੱਚਿਆਂ ਨੂੰ ਸਟੇਜ ‘ਤੇ ਨਾ ਬੁਲਾਓ

ਵੀਓਪੀ ਬਿਊਰੋ -ਪੰਜਾਬੀ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਦਿਲ-ਲੁਮਣਤੀ ਟੂਰ ਨੂੰ ਲੈ ਕੇ ਸੁਰਖੀਆਂ ‘ਚ ਹਨ।  ਤੇਲੰਗਾਨਾ ਤੋਂ ਬਾਅਦ ਹੁਣ ਦਿਲਜੀਤ ਦੋਸਾਂਝ ਦੇ ਸ਼ੋਅ ਲਈ ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਨੇ ਐਡਵਾਇਜ਼ਰੀ ਕੀਤੀ ਜਾਰੀ।  ਚਾਈਲਡ ਰਾਈਟਸ ਪ੍ਰੋਟੈਕਸ਼ਨ ਕਮਿਸ਼ਨ ਨੇ 14 ਦਸੰਬਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੇ ਦਿਲਜੀਤ ਦੇ ਕੰਸਰਟ ਤੋਂ ਪਹਿਲਾਂ ਹੀ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ।

ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਚੇਅਰਪਰਸਨ ਸ਼ਿਪਰਾ ਬਾਂਸਲ ਵੱਲੋਂ ਪੰਡਿਤਰਾਓ ਧਰੇਨਵਰ ਵੱਲੋਂ ਦਾਇਰ ਕੀਤੀ ਗਈ ਪ੍ਰਤੀਨਿਧਤਾ ਦੇ ਆਧਾਰ ਉਤੇ ਪ੍ਰਬੰਧਕਾਂ ਅਤੇ ਗਾਇਕ ਦਿਲਜੀਤ ਦੁਸਾਂਝ ਨੂੰ ਪਟਿਆਲੇ ਪੈੱਗ, 5 ਤਾਰਾ ਥੇਕੇ ਅਤੇ ਕੇਸ ਤੋੜ-ਮਰੋੜ ਕੇ ਗੀਤ ਨਾ ਗਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਸੀ.ਸੀ.ਪੀ.ਸੀ.ਆਰ ਨੇ ਸਪੱਸ਼ਟ ਤੌਰ ‘ਤੇ ਜ਼ਿਕਰ ਕੀਤਾ ਹੈ ਕਿ ਇਹ ਗੀਤ ਪ੍ਰਭਾਵਸ਼ਾਲੀ ਉਮਰ ਦੇ ਬੱਚਿਆਂ ਨੂੰ ਪ੍ਰਭਾਵਿਤ ਕਰਦੇ ਹਨ। ਐਡਵਾਈਜ਼ਰੀ ਵਿੱਚ ਸਪੱਸ਼ਟ ਤੌਰ ‘ਤੇ ਲਾਈਵ ਸ਼ੋਅ ਦੌਰਾਨ ਬੱਚਿਆਂ ਨੂੰ ਸਟੇਜ ‘ਤੇ ਨਾ ਬੁਲਾਉਣ ਦਾ ਜ਼ਿਕਰ ਕੀਤਾ ਗਿਆ ਹੈ ਜਿੱਥੇ ਪੀਕ ਸਾਊਂਡ ਪ੍ਰੈਸ਼ਰ ਲੈਵਲ 120db ਤੋਂ ਉੱਪਰ ਹੈ ਜੋ ਬੱਚਿਆਂ ਲਈ ਨੁਕਸਾਨਦੇਹ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਅਸਿਸਟੈਂਟ ਪ੍ਰੋਫੈਸਰ ਪੰਡਿਤਰਾਓ ਨੇ ਗਾਇਕ ਦਿਲਜੀਤ ਦੁਸਾਂਝ ਖਿਲਾਫ ਤੇਲੰਗਾਨਾ ਸਰਕਾਰ ਨੂੰ ਸ਼ਿਕਾਇਤ ਦਿੱਤੀ ਸੀ। ਜਿਸ ‘ਤੇ ਜ਼ਿਲ੍ਹਾ ਬਾਲ ਕਲਿਆਣ ਅਧਿਕਾਰੀ, ਤੇਲੰਗਾਨਾ ਨੇ ਬੱਚਿਆਂ ਨੂੰ ਸਟੇਜ ‘ਤੇ ਨਾ ਬੁਲਾਉਣ ਅਤੇ ਸ਼ਰਾਬ, ਨਸ਼ਿਆਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ ਗਾਉਣ ਲਈ ਨੋਟਿਸ ਵੀ ਜਾਰੀ ਕੀਤਾ ਸੀ।

ਮਸ਼ਹੂਰ ਪੰਜਾਬੀ ਗਾਇਕ ਬਲਜੀਤ ਦੋਸਾਂਜ ਆਪਣੇ ਪੰਜਾਬੀ ਗਾਣਿਆਂ ਦੇ ਸਦਕਾ ਲੋਕਾਂ ਦੇ ਦਿਲਾਂ ਦੇ ਵਿੱਚ ਅਜਿਹੀ ਥਾਂ ਬਣਾਈ ਬੈਠੇ ਹਨ ਜਿਸ ਦੇ ਕਾਰਨ ਦੇਸ਼ਾਂ ਵਿਦੇਸ਼ਾਂ ਦੇ ਵਿੱਚ ਉਹਨਾਂ ਦੇ ਚਰਚੇ ਹੁੰਦੇ ਹਨ। ਹਾਲ ਹੀ ਦੇ ਵਿੱਚ ਦਿਲਜੀਤ ਦੋਸਾਂਝ ਦੇ ਵੱਲੋਂ ‘ਦਿਲ-ਨੂੰ-ਮਿਨਾਟੀ’ ਟੂਰ ਨੂੰ ਲੈ ਕੇ ਭਾਰਤ ਦੇ ਵੱਖ ਵੱਖ ਸੂਬਿਆਂ ਦੇ ਵਿੱਚ ਜਾ ਕੇ ਸ਼ੋਅ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਦੇ ਵਿੱਚ ਹਜ਼ਾਰਾਂ-ਲੱਖਾਂ ਦੀ ਗਿਣਤੀ ਦੇ ਵਿੱਚ ਲੋਕ ਗਾਇਕ ਦਿਲਜੀਤ ਦੋਸਾਂਝ ਦੇ ਗਾਣਿਆਂ ‘ਤੇ ਥਿਰਕਦੇ ਹੋਏ ਵੀ ਵਿਖਾਈ ਦੇ ਰਹੇ ਹਨ, ਜਿਸਦੀਆਂ ਕਿ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ। ਦੱਸ ਦੀਏ ਕਿ ਹੁਣ ਤੱਕ ਦਿਲਜੀਤ ਦੋਸਾਂਝ ਦੇ ਵੱਲੋਂ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਜਾ ਕੇ ਸ਼ੋਅ ਦਾ ਆਯੋਜਨ ਕੀਤਾ ਜਾ ਚੁੱਕਿਆ ਹੈ, ਜਿਸ ਵਿੱਚ ਕਈ ਵੱਡੀ ਹਸਤੀਆਂ ਵੀ ਸ਼ਿਰਕਤ ਕਰਨ ਦੇ ਲਈ ਪਹੁੰਚੀਆਂ ਸਨ।

error: Content is protected !!