ਇਸੇ ਦੌਰਾਨ ਨਾਮਜ਼ਦਗੀਆਂ ਭਰਨ ਨੂੰ ਲੈ ਕੇ ਜ਼ਬਰਦਸਤ ਹੰਗਾਮਾ ਹੋਇਆ ਹੈ। ਜਦੋਂ ਇੱਕ ਵਿਅਕਤੀ ਦੇ ਵਲੋਂ ਦੋ ਭਾਜਪਾਈ ਉਮੀਦਵਾਰਾਂ ਦੀਆਂ ਨਾਮਜ਼ਦਗੀ ਵਾਲੀਆਂ ਫ਼ਾਈਲਾਂ ਹੀ ਖੋਹ ਲਈਆਂ ਗਈਆਂ ਅਤੇ ਉਕਤ ਵਿਅਕਤੀ ਮੌਕੇ ਤੋਂ ਭੱਜ ਗਿਆ। ਇਹ ਸਾਰੀ ਵਾਰਦਾਤ ਪੁਲਿਸ ਦੀ ਮੌਜ਼ੂਦਗੀ ਵਿੱਚ ਵਾਪਰੀ।
ਦੱਸਿਆ ਜਾ ਰਿਹਾ ਹੈ ਕਿ, ਖ਼ਬਰਾਂ ਇਹ ਵੀ ਹਨ ਕਿ, ਵਿਰੋਧ ਪ੍ਰਦਰਸ਼ਨ ਦੇ ਦੌਰਾਨ ਇਕ ਉਮੀਦਵਾਰ ਨੇ ਆਪਣੇ ਹੀ ਕਾਗਜ਼ ਖੁਦ ਪਾੜ ਦਿੱਤੇ।ਇਸ ਦੇ ਨਾਲ ਹੀ ਕਾਂਗਰਸੀ ਆਗੂਆਂ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ।
ਪੁਲਿਸ ਨੇ ਸਾਰੇ ਗੇਟ ਬੰਦ ਕਰ ਦਿੱਤੇ ਹਨ। ਹੁਣ ਲੋਕਾਂ ਨੂੰ ਸਿਰਫ਼ ਇੱਕ ਗੇਟ ਰਾਹੀਂ ਹੀ ਅੰਦਰ ਜਾਣ ਦੀ ਇਜਾਜ਼ਤ ਹੈ।ਆਮ ਆਦਮੀ ਪਾਰਟੀ ਦੇ ਆਗੂ ਜੌਨੀ ਕੋਹਲੀ ਨੇ ਮੀਡੀਆ ਨੂੰ ਦੱਸਿਆ ਕਿ ਇਹ ਸਭ ਡਰਾਮਾ ਹੈ।
ਉਨ੍ਹਾਂ ਕਿਹਾ ਕਿ ਅੰਦਰ ਸਿਰਫ਼ ਉਮੀਦਵਾਰ ਅਤੇ ਪ੍ਰਸਤਾਵਕ ਹੀ ਜਾ ਰਹੇ ਹਨ। ਕੰਮ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਚੋਣ ਨਹੀਂ ਲੜਨਾ ਚਾਹੁੰਦੇ। ਉਸ ਦੀ ਪਤਨੀ ਵੀ ਨਾਮਜ਼ਦਗੀ ਭਰਨ ਲਈ ਅੰਦਰ ਗਈ ਹੈ।