ਕਿਸਾਨ ਅੰਦੋਲਨ ਨੂੰ ਲੈਕੇ ਕਿਸਾਨ ਜਥੇਬੰਦੀਆਂ ਚ ਪਈ ਦਰਾਰ!, ਉਗਰਾਹਾਂ ਨੇ ਡੱਲੇਵਾਲ ਦੇ ਮਰਨ ਵਰਤ ‘ਤੇ ਚੁੱਕੇ ਸਵਾਲ !

 ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ । ਉਨ੍ਹਾਂ ਕਿਹਾ ਹਰ ਗੱਲ ‘ਤੇ ਦਿੱਲੀ ਕੂਚ ਠੀਕ ਨਹੀਂ ਹੈ,ਰੌਲਾ ਮੁੱਦਿਆਂ ਦਾ ਨਹੀਂ ਹੈ ਲੜਾਈ ਲੜਨ ਦੇ ਤਰੀਕੇ ‘ਤੇ ਹੈ । ਉਗਰਾਹਾਂ ਨੇ ਕਿਹਾ MSP ਗਰੰਟੀ ਕਾਨੂੰਨ ਕੋਈ ਬਚਿਆਂ ਦੀ ਖੇਡ ਨਹੀਂ ਹੈ। ਇਹ ਤਿੰਨ ਖੇਤੀ ਕਾਨੂੰਨੀ ਦੀ ਵਾਪਸੀ ਤੋਂ ਵੀ ਵੱਡੀ ਲੜਾਈ ਹੈ ।

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਮਰਨ ਵਰਤ ‘ਤੇ ਬੈਠਣ ਦਾ ਫੈਸਲਾ ਡੱਲੇਵਾਲ ਦੀ ਜਥੇਬੰਦੀ ਦਾ ਨਿੱਜੀ ਫੈਸਲਾ ਸੀ । ਅਸੀਂ ਇਸ ਤੋਂ ਸਹਿਮਤ ਨਹੀਂ ਹੈ ਸਰਕਾਰ ਨੂੰ ਕਿਸੇ ਦੇ ਮਰਨ ਤੋਂ ਕੋਈ ਪਰਵਾਹ ਨਹੀਂ ਹੁੰਦੀ ਹੈ, ਲੜਾਈ ਸੰਘਰਸ਼ ਦੇ ਨਾਲ ਲੜੀ ਜਾਂਦੀ ਹੈ । ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਇੱਕ-ਇੱਕ ਨਾਲ ਫੋਨ ‘ਤੇ ਗੱਲ ਕਰਕੇ ਸਹਿਮਤੀ ਨਹੀਂ ਬਣਾਈ ਜਾਂਦੀ ਹੈ ਬਲਕਿ ਸਾਰਿਆਂ ਨੂੰ ਮਿਲ ਕੇ ਸਹਿਮਤੀ ਬਣਾਉਣੀ ਚਾਹੀਦੀ ਹੈ ।

7y ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲਵਾਲ (Jagjeet Singh Dallewal) ਤੇ ਸੁਪਰੀਮ ਕੋਰਟ (Supreme Court) ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਆਦੇਸ਼ ਜਾਰੀ ਕਰ ਕਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹੱਇਆ ਕਰਵਾਈ ਜਾਵੇ।

ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਦੋਵੇਂ ਸਰਕਾਰਾਂ ਨੂੰ ਹੁਕਮ ਦਿੰਦੇ ਕਿਹਾ ਕਿ ਉਹ ਤਾਕਤ ਦਾ ਇਸਤਮਾਲ ਨਾ ਕਰਨ ਬਲਕਿ ਸਾਂਤੀ ਵਰਤ ਕੇ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲੇ ਨੂੰ ਸੁਲਝਾਉਣ।

ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਤੋਂ ਜ਼ਿਆਦਾ ਕੀਮਤੀ ਹੈ। ਡੱਲੇਵਾਲ ਖਿਲਾਫ ਜਬਰਦਸਤੀ ਨਾ ਕੀਤੀ ਜਾਵੇ ਅਤੇ ਨਾ ਹੀ ਉਨ੍ਹਾਂ ਨੂੰ ਖਾਣ ਲਈ ਮਜ਼ਬੂਰ ਕੀਤਾ ਜਾਵੇ। ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨੂੰ ਵੀ ਸਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।

error: Content is protected !!