ਦਿੱਲੀ ਕੂਚ ਲਈ ਅਸਫਲ ਕਿਸਾਨਾਂ ਦਾ ਸਾਥ ਦੇਣ ਲਈ ਬੀਬੀਆਂ ਦਾ ਜੱਥਾ ਹੋਇਆ ਰਵਾਨਾ
ਫਰੀਦਕੋਟ (ਵੀਓਪੀ ਬਿਊਰੋ)Farmer protest, Punjab, political, women
ਕਿਸਾਨੀ ਮੰਗਾਂ ਨੂੰ ਲੈ ਕੇ ਫਰਵਰੀ 2024 ਤੋਂ ਸ਼ੁਰੂ ਹੋਏ ਕਿਸਾਨ ਮੋਰਚੇ ‘ਤੇ ਪਿਛਲੇ 20 ਦਿਨਾਂ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਮਰਨ ਵਰਤ ‘ਤੇ ਬੈਠੇ ਹਨ। ਡੱਲੇਵਾਲਾ ਦੀ ਸਿਹਤ ਇਹਨੀ ਦਿਨੀਂ ਕਾਫੀ ਨਾਜ਼ੁਕ ਬਣੀ ਹੋਈ ਹੈ ਪਰ ਕੇਂਦਰ ਸਰਕਾਰ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਨਾਲ ਕਿਸੇ ਵੀ ਤਰਾਂ ਦੀ ਗੱਲਬਾਤ ਨਹੀਂ ਕੀਤੀ ਜਾ ਰਹੀ। ਇਸੇ ਨੂੰ ਲੈ ਕੇ ਹੁਣ ਮਰਦ ਕਿਸਾਨਾਂ ਦੇ ਨਾਲ ਨਾਲ ਕਿਸਾਨ ਬੀਬੀਆਂ ਵੀ ਆਪਣੇ ਹੱਕਾਂ ਲਈ ਅੱਗੇ ਆਉਣ ਲੱਗੀਆਂ ਹਨ ਅਤੇ ਇਸੇ ਲੜੀ ਦੇ ਚਲਦੇ ਅੱਜ ਫਰੀਦਕੋਟ ਤੋਂ ਵੱਡੀ ਗਿਣਤੀ ਵਿਚ ਕਿਸਾਨ ਬੀਬੀਆਂ ਬੱਸਾਂ ਰਾਹੀਂ ਖਨੌਰੀ ਬਾਰਡਰ ਲਈ ਰਵਾਨਾ ਹੋਈਆਂ ਹਨ।