ਮਿਲੀ ਜਾਣਕਾਰੀ ਅਨੁਸਾਰ ਸਵੇਰੇ 8:30 ਵਜੇ ਸੱਤ ਸਾਲਾ ਦੀ ਮਾਇਰਾ ਬੱਸ ਤੋਂ ਹੇਠਾਂ ਉਤਰ ਰਹੀ ਸੀ। ਇਸ ਦੌਰਾਨ ਉਹ ਉਸੇ ਸਕੂਲ ਦੀ ਬੱਸ ਦੇ ਨੀਚੇ ਆ ਗਈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮਾਇਰਾ ਦੂਜੀ ਜਮਾਤ ਦੀ ਵਿਦਿਆਰਥ ਸੀ। ਪਰਿਵਾਰਕ ਮੈਂਬਰਾਂ ਦੇ ਵੱਲੋਂ ਲਗਾਤਾਰ ਇਨਸਾਫ਼ ਦੀ ਅਪੀਲ ਕੀਤੀ ਜਾ ਰਹੀ ਹੈ।
ਉਧਰ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਬਿਆਨ ਲੈ ਲਏ ਗਏ ਹਨ ਅਤੇ ਉਨ੍ਹਾਂ ਦੇ ਆਧਾਰ ‘ਤੇ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੈ ਉਹ ਕੀਤੀ ਜਾ ਰਹੀ ਹੈ।
ਹਾਦਸੇ ਮਗਰੋਂ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਜਿਸ ’ਚ ਦੇਖਿਆ ਜਾ ਸਕਦਾ ਹੈ ਕਿ ਹਾਦਸੇ ਦੇ ਮਗਰੋਂ ਜਦੋਂ ਬੱਚੀ ਜ਼ਖਮੀ ਹੋਈ ਸੀ ਤਾਂ ਉਸ ਨੂੰ ਲਿਜਾਉਂਦੇ ਹੋਏ ਦੇਖਿਆ ਜਾ ਸਕਦਾ ਹੈ।
ਚਸ਼ਮਦੀਦਾਂ ਦਾ ਇਹ ਵੀ ਕਹਿਣਾ ਹੈ ਕਿ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਉਸ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।