ਅੰਮ੍ਰਿਤਸਰ ਪੁਲਿਸ ਥਾਣੇ ‘ਤੇ ਗ੍ਰੇਨੇਡ ਹਮਲਾ, ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ
ਵੀਓਪੀ ਬਿਊਰੋ- ਅੰਮ੍ਰਿਤਸਰ ਦੇ ਦਿਹਾਤੀ ਥਾਣਾ ਮਜੀਠਾ, ਥਾਣਾ ਅਜਨਾਲਾ ਅਤੇ ਗੁਰਬਖਸ਼ ਨਗਰ ਚੌਂਕੀ ਤੋਂ ਬਾਅਦ ਥਾਣਾ ਇਸਲਾਮਾਬਾਦ ਤੇ ਹੋਇਆ ਗਰਨੇਡ ਹਮਲਾ ਹੋਇਆ ਹੈ।
ਸਵੇਰੇ ਤੜਕੇ ਤਕਰੀਬਨ 3:30 ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਨੂੰ ਹੈਂਡ ਗਰਨੇਡ ਸੁੱਟ ਕੇ ਬਣਾਇਆ ਨਿਸ਼ਾਨਾ ਗਿਆ ਹੈ। ਬਾਹਰ ਬੈਠੇ ਗੈਂਗਸਟਰ ਜੀਵਨ ਫੌਜੀ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਥਾਣੇ ਦੇ ਅੰਦਰ ਸੰਤਰੀ ਦੀ ਪੋਸਟ ਦੇ ਨਾਲ ਵਾਲੀ ਜਗ੍ਹਾ ਨੂੰ ਬਣਾਇਆ ਗਿਆ ਨਿਸ਼ਾਨਾ।
ਇਹ ਹਮਲਾ ਤੜਕੇ ਤਕਰੀਬਨ ਸਾਢੇ ਤਿੰਨ ਵਜੇ ਹੋਇਆ ਹੈ। ਵਿਦੇਸ਼ ਬੈਠੇ ਜੀਵਨ ਫੌਜੀ ਨੇ ਜ਼ਿੰਮੇਵਾਰੀ ਇਸ ਦੀ ਜ਼ਿੰਮੇਵਾਰੀ ਹੈ।
ਇਸ ਤੋਂ ਪਹਿਲਾਂ ਕੁਝ ਦਿਨ ਪਹਿਲਾਂ ਥਾਣਾ ਅਜਨਾਲਾ ਪੁਲਿਸ ਚੌਂਕੀ ਗੁਰਬਖਸ਼ ਨਗਰ ਅਤੇ ਥਾਣਾ ਮਜੀਠਾ ਵਿਖੇ ਵੀ ਹੋ ਚੁੱਕਾ ਹੈ ਬਲਾਸਟਅੰਮ੍ਰਿਤਸਰ ਕਮਿਸ਼ਨਰੇਟ ਅਤੇ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਿਆਂ ਦੇ ਵਿੱਚ ਪਿਛਲੇ ਕੁਝ ਦਿਨਾਂ ਚ ਵੱਖ-ਵੱਖ ਸਮੇਂ ਦੌਰਾਨ ਬਲਾਸਟ ਹੋਣ ਦੇ ਮਾਮਲੇ ਸਾਹਮਣੇ ਆਏ ਹੈ। ਅਤੇ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਦਾ ਹੈ ਜਿੱਥੇ ਅੱਜ ਸਵੇਰੇ 4 ਵਜੇ ਦੇ ਕਰੀਬ ਬਲਾਸਟ ਹੋਇਆ ਇਸ ਸੰਬੰਧੀ ਜਾਣਕਾਰੀ ਮਿਲਦਿਆਂ ਹੀ ਮੌਕੇ ਤੇ ਪੁਲਿਸ ਦੀਆਂ ਟੀਮਾਂ ਵੀ ਥਾਣੇ ਦੇ ਬਾਹਰ ਪਹੁੰਚੀਆਂ ਅਤੇ ਉਨਾਂ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਮੌਕੇ ਤੇ ਪਹੁੰਚੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਵੱਖ-ਵੱਖ ਥਾਣਿਆਂ ਦੇ ਵਿੱਚ ਹੋਏ ਬਲਾਕ ਦੇ ਮਾਮਲੇ ਚ ਹੁਣ ਤੱਕ ਪੁਲਿਸ ਨੇ 12 ਵਿਅਕਤੀਆਂ ਨੂੰ ਕਾਬੂ ਕੀਤਾ ਹੋਇਆ ਹੈ ਅਤੇ ਉਹਨਾਂ ਤੋਂ ਬਰੀਕੀ ਨਾਲ ਪੁੱਚ ਗਏ ਥੇ ਕੀਤੀ ਜਾ ਰਹੀ ਹੈ। ਅਤੇ ਇਸ ਮਾਮਲੇ ਦੇ ਵਿੱਚ ਹਜੇ ਇੱਕ ਵਿਅਕਤੀ ਅਮਨ ਖੋਖਰ ਨੂੰ ਕਾਬੂ ਕਰਨਾ ਬਾਕੀ ਹੈ। ਅਤੇ ਇਸ ਤੋਂ ਇਲਾਵਾ ਵੀ ਤਿੰਨ ਹੋਰ ਵਿਅਕਤੀ ਉਹਨਾਂ ਦੇ ਰਡਾਰ ਤੇ ਹਨ ਪੁਲਿਸ ਨੇ ਦੱਸਿਆ ਕਿ ਜਦੋਂ ਕਿਸੇ ਗਰੁੱਪ ਦੇ ਇੰਨੇ ਵਿਅਕਤੀਆਂ ਨੂੰ ਪੁਲਿਸ ਗ੍ਰਫਤਾਰ ਕਰ ਲੈਂਦੀ ਹੈ ਤਾਂ ਗਰੁੱਪ ਦਾ ਮੁਖੀ ਆਪਣੀ ਪਾਵਰ ਦਿਖਾਉਣ ਲਈ ਅਜਿਹੀਆਂ ਹਰਕਤਾਂ ਕਰਦਾ ਹੈ ਲੇਕਿਨ ਇਸ ਗਰੁੱਪ ਦੇ ਸਾਰਿਆਂ ਵਿਅਕਤੀਆਂ ਨੂੰ ਜਲਦ ਹੀ ਪੁਲਿਸ ਗ੍ਰਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕਰੇਗੀ। ਉਹਨਾਂ ਕਿਹਾ ਕਿ ਬਲਾਸਟ ਹੋਣ ਦੀ ਆਵਾਜ਼ ਜਰੂਰ ਆਈ ਹੈ ਹਜੇ ਤੱਕ ਬਲਾਸਟ ਦੀ ਕੋਈ ਸਮਗਰੀ ਪੁਲਿਸ ਨੂੰ ਬਰਾਮਦ ਨਹੀਂ ਹੋਈ ਹੈ ਤੇ ਨਾ ਹੀ ਇਸ ਬਲਾਸਟ ਦੇ ਨਾਲ ਕੋਈ ਜਾਨੀ ਮਾਲੀ ਨੁਕਸਾਨ ਹੋਇਆ ਹੈ।