ਉਕਤ ਜਾਣਕਾਰੀ ਦਿੰਦੇ ਹੋਏ ਪੀੜਤ ਨੇ ਦੱਸਿਆ ਕਿ ਸਾਡੇ ਘਰ ‘ਚ ਨਿਰੰਜਨ ਨਾਂ ਦਾ ਪ੍ਰਵਾਸੀ ਮਜ਼ਦੂਰ ਕੰਮ ਕਰਦਾ ਸੀ। ਤਿੰਨ ਮਹੀਨੇ ਪਹਿਲਾ ਮੈ ਉਸ ਨੂੰ ਨੌਕਰੀ ਤੋਂ ਹਟਾ ਦਿੱਤਾ ਸੀ। ਜਿਸ ਕਾਰਨ ਉਸ ਨੇ ਮੇਰੀ ਬੇਟੀ ਦੀ ਸੋਸ਼ਲ ਮੀਡੀਆ ਆਈਡੀ ਤੋਂ ਸਾਡੇ ਪਰਿਵਾਰ ਦੀਆਂ ਫੋਟੋਆਂ ਕੱਢ ਕੇ ਉਸ ਨੂੰ ਗ਼ਲਤ ਤਰੀਕੇ ਨਾਲ ਐਡਿਟ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਫੋਟੋਆਂ ਨੂੰ ਐਡਿਟ ਕਰਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ।
ਫੋਟੋਆਂ ਰਾਹੀ ਕਰ ਰਿਹਾ ਸੀ ਬਲੈਕਮੇਲ
ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਉਸ ਦੀ ਧੀ ਨਾਲ ਆਪਣੀ ਫੋਟੋ ਐਡਿਟ ਕਰਕੇ ਲਗਾ ਦਿੱਤੀ ਤੇ ਉਸ ਦੇ ਸਹੁਰਾ ਪਰਿਾਰ ਨੂੰ ਉਹ ਫੋਟੋ ਭੇਜ ਦਿੱਤੀ। ਉਨ੍ਹਾਂ ਨਾਲ ਹੀ ਦੱਸਿਆ ਕਿ ਮੁਲਜ਼ਮ ਨੇ ਸਾਨੂੰ ਬਲੈਕਮੇਲ ਕਰਕੇ 2 ਲੱਖ ਰੁਪਏ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।
ਪੁਲਿਸ ਅਧਿਕਾਰੀ ਨੇ ਕਿਹਾ ਕਿ ਪੀੜਤ ਦੇ ਬਿਆਨਾਂ ‘ਤੇ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਅਗਲੀ ਜਾਂਚ ਕਰਕੇ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।