ਅੰਦਰੋਂ ਖਾ ਰਿਹਾ ਡੱਲੇਵਾਲ ਨੂੰ ਸ਼ਰੀਰ, ਡਾਕਟਰਾਂ ਨੂੰ ਸਤਾ ਰਹੀ ਚਿੰਤਾ, “ਕਿਸੇ ਸਮੇਂ ਵੀ ਆ ਸਕਦਾ ਹੈ ਹਾਰਟ ਅਟੈਕ”

ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਦਾ ਅੱਜ 22ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਬੇਹਦ ਨਾਜ਼ੁਕ ਸਥਿਤੀ ਦੇ ਵਿੱਚ ਹੈ।  ਹਾਲਤ ਨਾਜ਼ੁਕ ਹੋਣ ਦੇ ਬਾਵਜੂਦ ਕਿਸਾਨ ਆਗੂ ਡੱਲੇਵਾਲ ਦੇ ਹੌਂਸਲੇ ਬੁਲੰਦ ਹਨ।ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਜੀ ਦੀ ਸਿਹਤ ਜ਼ਿਆਦਾ ਬੇਹਤਰ ਨਹੀਂ ਹੈ।

ਉਨਾਂ ਨੇ ਦੱਸਿਆ ਕਿ ਲਗਾਤਾਰ ਭੁੱਖੇ ਰਹਿਣ ਦੇ ਨਾਲ ਉਨ੍ਹਾਂ ਦਾ ਸਰੀਰ ਹੀ ਉਨ੍ਹਾਂ ਨੂੰ ਅੰਦਰੋਂ ਖਾਣ ਲੱਗ ਗਿਆ ਹੈ। ਡਾਕਟਰਾਂ ਨੇ ਕਿਹਾ ਕਿ ਡੱਲੇਵਾਲ ਦਾ ਬੀਪੀ ਕਿਸੇ ਵੀ ਸਮੇਂ ਵੱਧ ਜਾਂਦਾ ਹੈ ਜੋ ਕਿ ਕਾਫੀ ਪਰੇਸ਼ਾਨੀ ਵਾਲੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਡੱਲੇਵਾਲ ਦੀ ਹਾਲਤ ਵਿਗੜਗੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਟਾਈਮ ਹਾਰਟ ਅਟੈਕ ਆ ਸਕਦਾ ਹੈ।

ਉਨ੍ਹਾਂ ਨੇ ਕਿਹਾ ਕਿ ਡੱਲੇਵਾਲ ਮੈਡੀਕਲ ਟ੍ਰੀਟਮੈਂਟ ਲੈਣ ਤੋਂ ਇਨਕਾਰ ਕਰ ਰਹੇ ਹਨ। ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਕਿਡਨੀਆਂ ਖਰਾਬ ਹੋ ਸਕਦੀਆਂ ਹਨ।

ਇਸ ਤੋਂ ਇਲਾਵਾ ਅੱਜ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨ ਪਟਿਆਲਾ ਦੇ ਡੀ.ਸੀ. ਤੇ ਐਸ.ਐਸ.ਪੀ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਜਿਥੇ ਡਾਕਟਰੀ ਟੀਮ ਨੂੰ ਹਦਾਇਤ ਕੀਤੀ ਗਏ ਓਥੇ ਹੀ ਉਨ੍ਹਾਂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਿਆ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਵਿਚ ਬੁਧਵਾਰ ਦੁਪਹਿਰ 12 ਵਜੇ ਤੋਂ ਤਿੰਨ ਘੰਟੇ ਲਈ ‘ਰੇਲ ਰੋਕੋ’ ਅੰਦੋਲਨ ਦੀ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਇਸ ਧਰਨੇ ਵਿਚ ਸ਼ਾਮਲ ਹੋਣ ਲਈ ਕਿਹਾ ਹੈ।70 ਸਾਲਾ ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 22ਵੇਂ ਦਿਨ ਵੀ ਜਾਰੀ ਹੈ। ਮਰਨ ਵਰਤ ’ਤੇ  ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਰ ਵਿਗੜੀ ਰਹੀ ਹੈ। ਡਾਕਟਰ ਨੇ ਕਿਹਾ ਕਿ ਉਨ੍ਹਾਂ ਦੀ ਕਿਡਨੀ ’ਚ ਸਮੱਸਿਆ ਪੈਦਾ ਹੋ ਰਹੀ ਹੈ। ਅੱਜ ਡੱਲੇਵਾਲ ਨੂੰ ਸਟੇਜ ’ਤੇ ਨਹੀਂ ਲਿਆਂਦਾ ਗਿਆ। ਕਿਸਾਨ ਆਗੂ ਅਭਿਮਮੈਨੂੰ ਕਹਾੜ ਨੇ ਜਾਣਕਾਰੀ ਸਾਂਝੀ ਕੀਤੀ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ‘ਤੇ ਚਰਚਾ ਕਰਨ ਲਈ ਕਾਂਗਰਸੀ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਮੰਗਲਵਾਰ ਨੂੰ ਲੋਕ ਸਭਾ ‘ਚ ਮੁਲਤਵੀ ਮਤਾ ਪੇਸ਼ ਕੀਤਾ।

ਅੱਜ ਖਨੌਰੀ ਬਾਰਡਰ ਉੱਤੇ ਐਸਐਸਪੀ ਨਾਨਕ ਸਿੰਘ ਵੀ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਨ ਪਹੁੰਚੇ। ਉਨ੍ਹਾਂ ਨਾਲ ਪਟਿਆਲਾ ਦੇ ਡੀਸੀ ਪ੍ਰੀਤੀ ਯਾਦਵ ਵੀ ਮੌਜੂਦ ਰਹੇ।

error: Content is protected !!