ਅੱਜ ਲੋਕ ਸਭਾ ‘ਚ ਪੇਸ਼ ਹੋ ਸਕਦਾ ਵਨ ਨੇਸ਼ਨ ਵਨ ਇਲੈਕਸ਼ਨ, ਭਾਜਪਾ ਨੇ ਆਪਣੇ ਸੰਸਦ ਮੈਂਬਰਾਂ ਲਈ ਵ੍ਹਿਪ ਕੀਤਾ ਜਾਰੀ

ਕੇਂਦਰ ਸਰਕਾਰ ਮੰਗਲਵਾਰ ਨੂੰ ਲੋਕ ਸਭਾ ਵਿੱਚ ਵਨ ਨੇਸ਼ਨ ਵਨ ਇਲੈਕਸ਼ਨ ਬਿੱਲ ਪੇਸ਼ ਕਰ ਸਕਦੀ ਹੈ। ਭਾਜਪਾ ਨੇ ਆਪਣੇ ਲੋਕ ਸਭਾ ਸੰਸਦ ਮੈਂਬਰਾਂ ਲਈ ਤਿੰਨ ਲਾਈਨਾਂ ਵਾਲਾ ਵ੍ਹਿਪ ਵੀ ਜਾਰੀ ਕੀਤਾ ਹੈ।

ਪਾਰਟੀ ਨੇ ਆਪਣੇ ਸਾਰੇ ਸੰਸਦ ਮੈਂਬਰਾਂ ਨੂੰ ਸਦਨ ਵਿੱਚ ਲਾਜ਼ਮੀ ਤੌਰ ‘ਤੇ ਹਾਜ਼ਰ ਹੋਣ ਦਾ ਨਿਰਦੇਸ਼ ਦਿੱਤਾ ਹੈ, ਇਸ ਤੋਂ ਪਹਿਲਾਂ ਚਰਚਾ ਸੀ ਕਿ ਸਰਕਾਰ ਸੋਮਵਾਰ ਨੂੰ ਲੋਕ ਸਭਾ ਵਿੱਚ ਵਨ ਨੇਸ਼ਨ ਵਨ ਇਲੈਕਸ਼ਨ ਬਿੱਲ ਪੇਸ਼ ਕਰੇਗੀ, ਪਰ ਕੁਝ ਕਾਰਨਾਂ ਕਰਕੇ ਇਸ ਨੂੰ ਟਾਲ ਦਿੱਤਾ ਗਿਆ।

ਲੋਕ ਸਭਾ ‘ਚ ਸੋਧੇ ਹੋਏ ਏਜੰਡੇ ਦੇ ਸਾਹਮਣੇ ਆਉਣ ਤੋਂ ਬਾਅਦ ਬਿੱਲ ਸਬੰਧੀ ਤਸਵੀਰ ਸਪੱਸ਼ਟ ਹੋ ਗਈ ਹੈ। ਇਸ ਤੋਂ ਪਹਿਲਾਂ ਬਿੱਲ ਨੂੰ ਪਿਛਲੇ ਸ਼ੁੱਕਰਵਾਰ ਲੋਕ ਸਭਾ ਦੀ ਕਾਰੋਬਾਰੀ ਸੂਚੀ ‘ਚ ਸ਼ਾਮਲ ਕੀਤਾ ਸੀ ਅਤੇ ਬਿੱਲ ਦੀ ਕਾਪੀ ਸਾਰੇ ਸੰਸਦ ਮੈਂਬਰਾਂ ਨੂੰ ਵੰਡ ਦਿੱਤੀ ਗਈ ਸੀ। ਬਾਅਦ ‘ਚ ਇਸ ਬਿੱਲ ਨੂੰ ਲੋਕ ਸਭਾ ਦੀ ਸੋਧੀ ਹੋਈ ਕਾਰੋਬਾਰੀ ਸੂਚੀ ਵਿੱਚੋਂ ਹਟਾ ਦਿੱਤਾ ਗਿਆ ਸੀ।

ਜੇਪੀਸੀ ਦਾ ਹੋ ਸਕਦਾ ਗਠਨ

ਸੂਤਰਾਂ ਮੁਤਾਬਕ ਬਿੱਲ ਨੂੰ ਇਸ ਦੀ ਪੇਸ਼ਕਾਰੀ ਅਤੇ ਵਿਸਤ੍ਰਿਤ ਚਰਚਾ ਅਤੇ ਸਹਿਮਤੀ ਲਈ ਜੇਪੀਸੀ ਕੋਲ ਭੇਜਿਆ ਜਾ ਸਕਦਾ ਹੈ। ਸਰਕਾਰ ਨੂੰ ਇਸ ਬਿੱਲ ਨੂੰ ਸੰਸਦੀ ਕਮੇਟੀ ਕੋਲ ਭੇਜਣ ਵਿਚ ਕੋਈ ਇਤਰਾਜ਼ ਨਹੀਂ ਹੈ

ਜੇਕਰ ਸਦਨ ਵਿਚ ਇਸ ਦੀ ਮੰਗ ਕੀਤੀ ਜਾਂਦੀ ਹੈ। ਦੱਸਿਆ ਜਾ ਰਿਹਾ ਹੈ ਕਿ ਭਲਕੇ ਹੀ ਜੇਪੀਸੀ ਦਾ ਗਠਨ ਕੀਤਾ ਜਾਵੇਗਾ ਜਿਸ ਵਿੱਚ ਭਾਜਪਾ-ਕਾਂਗਰਸ ਸਮੇਤ ਸਾਰੀਆਂ ਪਾਰਟੀਆਂ ਦੇ ਮੈਂਬਰਾਂ ਦੇ ਨਾਵਾਂ ਦਾ ਐਲਾਨ ਵੀ ਕੀਤਾ ਜਾਵੇਗਾ।

error: Content is protected !!