ਘਰ ਚ ਅੱਧੀ ਰਾਤ ਨੂੰ ਲੱਗੀ ਅੱਗ, 2 ਬੱਚਿਆਂ ਸਮੇਤ 6 ਲੋਕਾਂ ਦੀ ਹੋਈ ਮੌ+ਤ

ਜੰਮੂ-ਕਸ਼ਮੀਰ ਦੇ ਕਠੂਆ ‘ਚ ਇਕ ਘਰ ਨੂੰ ਅੱਗ ਲੱਗਣ ਕਾਰਨ ਦੋ ਬੱਚਿਆਂ ਸਮੇਤ ਛੇ ਲੋਕਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।ਅਧਿਕਾਰੀਆਂ ਨੇ ਦਸਿਆ ਕਿ ਚਾਰ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਕਠੂਆ ਦੇ ਸ਼ਿਵ ਨਗਰ ਇਲਾਕੇ ‘ਚ ਇਕ ਘਰ ‘ਚ ਜਦੋਂ ਅੱਗ ਲੱਗੀ ਤਾਂ ਉਥੇ ਰਹਿਣ ਵਾਲੇ ਲੋਕ ਸੁੱਤੇ ਪਏ ਸਨ। ਅੱਗ ਲਗਣ ਕਾਰਨ ਘਰ ਦੇ ਅੰਦਰ ਧੂੰਆਂ ਭਰ ਗਿਆ।
ਅਧਿਕਾਰੀਆਂ ਨੇ ਦਸਿਆ ਕਿ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਕਰੀਬ 2.30 ਵਜੇ ਜਦੋਂ ਸਥਾਨਕ ਲੋਕਾਂ ਨੇ ਅੱਗ ਲੱਗੀ ਦੇਖੀ ਤਾਂ ਉਹ ਤੁਰਤ ਉਥੇ ਪਹੁੰਚ ਗਏ।ਉਨ੍ਹਾਂ ਦਸਿਆ ਕਿ ਉਸ ਘਰ ਵਿਚ ਰਹਿੰਦੇ ਲੋਕਾਂ ਨੂੰ ਕਠੂਆ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋ ਨਾਬਾਲਗਾਂ ਸਮੇਤ ਛੇ ਨੂੰ ਮ੍ਰਿਤਕ ਐਲਾਨ ਦਿਤਾ।

ਹਸਪਤਾਲ ਦੇ ਇਕ ਸੀਨੀਅਰ ਡਾਕਟਰ ਨੇ ਦਸਿਆ, ”ਦਸ ਲੋਕਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿਨ੍ਹਾਂ ‘ਚੋਂ ਛੇ ਨੂੰ ਮ੍ਰਿਤਕ ਐਲਾਨ ਦਿਤਾ ਗਿਆ ਅਤੇ ਚਾਰ ਹੋਰਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਡਾਕਟਰ ਨੇ ਦਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਸ ਦੀ ਮੌਤ ਦਮ ਘੁੱਟਣ ਕਾਰਨ ਹੋਈ ਹੈ। ਉਸ ਨੇ ਦਸਿਆ ਕਿ ਕਿਸੇ ਦੇ ਵੀ ਸਰੀਰ ‘ਤੇ ਜਲਣ ਦੇ ਨਿਸ਼ਾਨ ਨਹੀਂ ਸਨ।

error: Content is protected !!