ਦੱਸ ਦਈਏ ਕਿ ਇਹ ਹਾਦਸਾ ਕਰੀਬ 10 ਵਜੇ ਵਾਪਰਿਆ ਸੀ। ਇਸ ਭਿਆਨਕ ਹਾਦਸੇ ਦੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਜਖ਼ਮੀ ਹੋ ਗਿਆ ਜਿਸ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਇਲਾਜ ਦੇ ਲਈ ਦਾਖਲ ਕਰਾਇਆ ਗਿਆ।
ਮ੍ਰਿਤਕ ਨੌਜਵਾਨਾਂ ਦੀ ਉਮਰ ਕਰੀਬ 19 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਦੋਨਾਂ ਨੌਜਵਾਨਾਂ ’ਚੋਂ ਇੱਕ ਦਾ ਨਾਂ ਹਰਨੂਰ ਕੁਮਾਰ ਦੂਜੇ ਦਾ ਨਾਂ ਭਾਰਤ ਹੈ ਤੇ ਇਹ ਨੌਜਵਾਨ ਸ਼੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਹਨ।
ਇਹ ਤਿੰਨੋ ਨੌਜਵਾਨ ਕੋਰੀਅਰ ਸਪਲਾਈ ਦਾ ਕੰਮ ਕਰਦੇ ਸਨ। ਉੱਥੇ ਹੀ ਇਸ ਮਾਮਲੇ ਸਬੰਧੀ ਥਾਣਾ ਸਦਰ ਦੇ ਐਸਐਚਓ ਮਲਕੀਤ ਸਿੰਘ ਨੇ ਦੱਸਿਆ ਕਿ ਟਰਾਲੇ ਨੂੰ ਕਬਜ਼ੇ ਦੇ ਵਿੱਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਐਸਐਚਓ ਮਲਕੀਤ ਸਿੰਘ ਨੇ ਦੱਸਿਆ ਕਿ ਟਰਾਲੇ ਦੇ ਚਾਲਕ ਦੀ ਲਾਪਰਵਾਹੀ ਦੇ ਕਾਰਨ ਇਹ ਹਾਦਸਾ ਵਾਪਰਿਆ ਹੈ ਜਿਸ ਦੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਈ ਹੈ ਤੇ ਇੱਕ ਨੌਜਵਾਨ ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਿਆ ਹੈ।