ਨਿਬੇੜ ਲਓ ਸਾਰੇ ਕੰਮ, ਪੰਜਾਬ ਬੰਦ ਦਾ ਕਿਸਾਨ ਜਥੇਬੰਦੀਆਂ ਨੇ ਦਿੱਤਾ ਸੱਦਾ, ਕੀ ਬੰਦ ਤੇ ਕੀ ਰਹੇਗਾ ਖੁੱਲ੍ਹਾ, ਪੜ੍ਹੋ ਪੂਰੀ ਖ਼ਬਰ

 ਕਿਸਾਨ ਜਥੇਬੰਦੀਆਂ ਵਲੋਂ ਕੀਤੇ ਰੇਲਾਂ ਰੋਕਣ ਦੇ ਐਲਾਨ ਤਹਿਤ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਕੀਤਾ ਗਿਆ। ਜਿਸ ਤੋਂ ਬਾਅਦ  ਕਿਸਾਨ ਮਜ਼ਦੂਰ ਮੋਰਚਾ ਅਤੇ ਐਸ.ਕੇ.ਐਮ. ਗੈਰ ਰਾਜਨੀਤਕ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ ਕਿ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ.ਕੇ.ਐਮ. ਗੈਰ ਰਾਜਨੀਤਕ ਵਲੋਂ 30 ਦਸੰਬਰ ਨੂੰ ਪੰਜਾਬ ਕੀਤਾ ਜਾਵੇਗਾ। 30 ਦਸੰਬਰ ਨੂੰ ਪੰਜਾਬ ਬੰਦ ਦੀ ਕਾਲ ਦਿੰਦਿਆਂ ਪੰਧੇਰ ਨੇ ਪੰਜਾਬ ਵਾਸੀਆਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਹੈ।

ਸ਼ੰਭੂ ਬਾਰਡਰ ‘ਤੇ ਕਿਸਾਨੀ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਤੇ ਨਾਲ ਹੀ ਪੰਜਾਬ ਵਾਸੀਆਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਹੈ।

ਦੱਸ ਦਈਏ ਕਿ ਅੱਜ ਪੰਜਾਬ ਭਰ ਵਿੱਚ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਕਿਸਾਨਾਂ ਵੱਲੋਂ 3 ਘੰਟੇ ਲਈ ਰੇਲਾਂ ਰੋਕੀਆਂ ਗਈਆਂ। ਹੁਣ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੱਡਾ ਐਲਾਨ ਕੀਤਾ ਹੈ।

ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ 30 ਦਸੰਬਰ ਨੂੰ ਪੂਰੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਸਰਵਣ ਸਿੰਘ ਪੰਧੇਰ ਨੇ ਵਪਾਰਕ, ਧਾਰਮਿਕ, ਰਾਜਸੀ ਅਤੇ ਹੋਰ ਜਥੇਬੰਦੀਆਂ ਨੂੰ ਪੰਜਾਬ ਬੰਦ ਦੀ ਹਮਾਇਤ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਬੰਦ ਦੌਰਾਨ ਸਿਰਫ ਐਂਮਰਜੈਂਸੀ ਸੇਵਾਵਾਂ ਛੱਡ ਕੇ ਸਾਰਾ ਪੰਜਾਬ ਬੰਦ ਕੀਤਾ ਜਾਵੇਗਾ।

error: Content is protected !!