ਪੁਲਿਸ ਦੀ ਫਾੜੀ ਵਰਦੀ, ਕੀਤੀ ਕੁੱਟਮਾਰ, Karan Aujla ਦੇ ਕੰਸਰਟ ‘ਚ ਹੋਈ ਵਾਇਲੈਂਸ ਮਾਮਲੇ ‘ਚ 4 ਡਾਕਟਰ ਗ੍ਰਿਫਤਾਰ

ਪੰਜਾਬੀ ਗਾਇਕ ਕਰਨ ਔਜਲਾ ਆਪਣੇ ਇੰਡੀਆ ਟੂਰ ਨੂੰ ਲੈ ਕੇ ਸੁਰਖੀਆਂ ‘ਚ ਹਨ। ਇਸ ਦੌਰਾਨ ਉਨ੍ਹਾਂ ਦੇ ਸ਼ੋਅ ਨਾਲ ਜੁੜੇ ਕਈ ਵੀਡੀਓ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ।

ਕਰਨ ਔਜਲਾ ਦੇਸ਼ ਭਰ ‘ਚ ਮਿਊਜ਼ਿਕ ਕੰਸਰਟ ਕਰ ਰਹੇ ਹਨ, ਜਿੱਥੇ ਉਨ੍ਹਾਂ ਦੇ ਫੈਨਜ਼ ਦੀ ਭਾਰੀ ਭੀੜ ਦੇਖਣ ਨੂੰ ਮਿਲਦੀ ਹੈ। ਔਜਲਾ ਦੇ ਕੰਸਰਟ ‘ਚ ਸ਼ਾਮਲ ਹੋਣ ਲਈ ਦਰਸ਼ਕ ਵੱਡੀ ਗਿਣਤੀ ਵਿੱਚ ਹਿੱਸਾ ਬਣਦੇ ਹਨ। ਹਾਲਾਂਕਿ ਇਸ ਦੌਰਾਨ ਕਈ ਘਟਨਾਵਾਂ ਵੀ ਹੁੰਦੀਆਂ ਹਨ।

ਕੀ ਹੈ ਮਾਮਲਾ?

ਦੱਸ ਦੇਈਏ ਕਿ ਗਾਇਕ ਦੇ ਕੰਸਰਟ ਵਿੱਚ ਪੁਲਿਸ ਨਾਲ ਹੱਥੋਪਾਈ ਦੇ ਆਰੋਪ ‘ਚ 4 ਡਾਕਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਗਾਇਕ ਦੇ ਕੰਸਰਟ ਵਿੱਚ 4 ਡਾਕਟਰਾਂ ਨੇ ਐਗਜ਼ਿਟ ਗੇਟ ਤੋਂ ਐਂਟਰ ਹੋਣ ਦੀ ਕੋਸ਼ਿਸ਼ ਕੀਤੀ।

ਜਦੋਂ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਡਾਕਟਰਾਂ ਨੇ ਪੁਲਿਸ ਨਾਲ ਬਦਸਲੂਕੀ ਕੀਤੀ। ਪੁਲਿਸ ਵਾਲਆਂ ਨਾਲ ਹੱਥੋਪਾਈ ਕੀਤੀ ਅਤੇ ਉਨ੍ਹਾਂ ਦੀ ਵਰਦੀ ਵੀ ਪਾੜ ਦਿੱਤੀ। ਇਨ੍ਹਾਂ ਵਿੱਚੋਂ ਇੱਕ ਡਾਕਟਰ ਐਨ.ਐਸ.ਜੀ. ਦਾ ਮੈਂਬਰ ਸੀ।

ਇਸ ਮਾਮਲੇ ਵਿੱਚ ਪੁਲਿਸ ਨੇ ਚਾਰੋਂ ਡਾਕਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਥਾਣਾ ਇੰਚਾਰਜ ਦੀ ਸ਼ਿਕਾਇਤ ਤੇ ਪੁਲਿਸ ਕੋਲ ਕੇਸ ਵੀ ਦਰਜ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਫਿਲਹਾਲ ਚਾਰਾਂ ਨੂੰ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਗਏ ਹਨ।

error: Content is protected !!