ਭਲਕੇ MC ਚੋਣਾਂ, ਇਹ ਪਛਾਣ ਪੱਤਰ ਦਿਖਾ ਕੇ ਪਾ ਸਕਦੇ ਹੋ ਵੋਟ, ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਦਾ ਹੈ ਸਮਾਂ

ਭਲਕੇ MC ਚੋਣਾਂ, ਇਹ ਪਛਾਣ ਪੱਤਰ ਦਿਖਾ ਕੇ ਪਾ ਸਕਦੇ ਹੋ ਵੋਟ, ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਦਾ ਹੈ ਸਮਾਂ

ਵੀਓਪੀ ਬਿਊਰੋ- ਪੰਜਾਬ ਮਿਉਂਸਪਲ ਚੋਣਾਂ ਭਲਕੇ ਹਨ ਅਤੇ ਸੂਬੇ ਦੀਆਂ ਸਾਰੀਆਂ ਨਗਰ ਨਿਗਮਾਂ ਅਤੇ ਨਗਰ ਪੰਚਾਇਤਾਂ ਲਈ ਸ਼ਨੀਵਾਰ ਨੂੰ ਵੋਟਾਂ ਪੈਣਗੀਆਂ ਅਤੇ ਸ਼ਾਮ ਨੂੰ ਨਤੀਜੇ ਐਲਾਨੇ ਜਾਣਗੇ। ਚੋਣਾਂ ਲਈ ਪੋਲਿੰਗ ਸਟਾਫ਼ ਦੀ ਡਿਊਟੀ ਲਗਾਈ ਗਈ ਹੈ। ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਇਸ ਤੋਂ ਬਾਅਦ ਚੋਣ ਨਤੀਜੇ ਐਲਾਨੇ ਜਾਣਗੇ। ਲੋਕ ਸਭਾ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਅਤੇ ਪ੍ਰਸ਼ਾਸਨ ਨੇ ਕਮਰ ਕੱਸ ਲਈ ਹੈ।

ਨਗਰ ਨਿਗਮ ਅਤੇ ਨਗਰ ਪੰਚਾਇਤ ਚੋਣਾਂ ਲਈ ਵੋਟਰਾਂ ਦੀ ਸਹੂਲਤ ਲਈ ਪੰਜਾਬ ਰਾਜ ਚੋਣ ਕਮਿਸ਼ਨ ਨੇ ਵੋਟਰ ਸ਼ਨਾਖਤੀ ਕਾਰਡ ਦੀ ਅਣਹੋਂਦ ਵਿੱਚ ਵੋਟ ਪਾਉਣ ਲਈ ਵਰਤੇ ਜਾ ਸਕਣ ਵਾਲੇ ਦਸਤਾਵੇਜ਼ਾਂ ਦੀ ਸੂਚੀ ਜਾਰੀ ਕੀਤੀ ਹੈ। ਜਿਨ੍ਹਾਂ ਵੋਟਰਾਂ ਕੋਲ ਫੋਟੋ ਵਾਲਾ ਵੋਟਰ ਕਾਰਡ ਨਹੀਂ ਹੈ, ਉਹ ਵਿਕਲਪਕ ਦਸਤਾਵੇਜ਼ ਦਿਖਾ ਕੇ ਆਪਣੀ ਵੋਟ ਪਾ ਸਕਦੇ ਹਨ।

ਵੋਟਰ ਇਨ੍ਹਾਂ ਦਸਤਾਵੇਜ਼ਾਂ ਨੂੰ ਦਿਖਾ ਕੇ ਆਪਣੀ ਵੋਟ ਪਾ ਸਕਣਗੇ। ਇਨ੍ਹਾਂ ਵਿੱਚ ਆਧਾਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਮਨਰੇਗਾ ਜੌਬ ਕਾਰਡ, ਫੋਟੋ ਵਾਲਾ ਰਾਸ਼ਨ ਕਾਰਡ, ਅਸਲਾ ਲਾਇਸੈਂਸ, ਪੈਨਸ਼ਨ ਦਸਤਾਵੇਜ਼, ਸੁਤੰਤਰਤਾ ਸੈਨਾਨੀ ਪਛਾਣ ਪੱਤਰ, ਬੈਂਕ ਜਾਂ ਪੋਸਟ ਆਫਿਸ ਪਾਸਬੁੱਕ, ਸਿਹਤ ਬੀਮਾ ਕਾਰਡ, ਵਿਧਾਇਕ ਜਾਂ ਸੰਸਦ ਮੈਂਬਰ ਨੂੰ ਜਾਰੀ ਕੀਤਾ ਸਰਕਾਰੀ ਕਾਰਡ ਸ਼ਾਮਲ ਹਨ।

error: Content is protected !!