ਨਗਰ ਨਿਗਮ ਚੋਣਾਂ… ਪ੍ਰਸ਼ਾਸਨ ਤਿਆਰ, ਉਮੀਦਵਾਰ ਹੁਣ ਘਰਾਂ ‘ਚੋਂ ਲੋਹੜੀ ਵਾਂਗ ਮੰਗਣਗੇ ਵੋਟਾਂ

ਨਗਰ ਨਿਗਮ ਚੋਣਾਂ… ਪ੍ਰਸ਼ਾਸਨ ਤਿਆਰ, ਉਮੀਦਵਾਰ ਹੁਣ ਘਰਾਂ ‘ਚੋਂ ਲੋਹੜੀ ਵਾਂਗ ਮੰਗਣਗੇ ਵੋਟਾਂ

ਵੀਓਪੀ ਬਿਊਰੋ – ਕੱਲ 21 ਦਸੰਬਰ ਨੂੰ ਹੋਣ ਵਾਲੀਆਂ ਪੰਜ ਨਗਰ ਨਿਗਮਾਂ ਦੀਆਂ ਵੋਟਾਂ ਲਈ ਚੋਣ ਪ੍ਰਚਾਰ ਠੱਪ ਹੋ ਗਿਆ। ਹੁਣ ਸਿਰਫ਼ ਘਰ-ਘਰ ਜਾ ਕੇ ਹੀ ਵੋਟਾਂ ਮੰਗੀਆਂ ਜਾਣਗੀਆਂ। ਜਲੰਧਰ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 21 ਦਸੰਬਰ 2024 ਨੂੰ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਉਪ ਚੋਣ-2024 ਲਈ 731 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿੱਥੇ ਜ਼ਿਲ੍ਹੇ ਦੇ ਵੋਟਰਾਂ ਦੀ ਵੋਟਿੰਗ 139 ਵਾਰਡਾਂ ਲਈ ਹੋਵੇਗੀ।

ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ। ਡਾ: ਅਗਰਵਾਲ ਨੇ ਦੱਸਿਆ ਕਿ ਜਲੰਧਰ ਨਗਰ ਨਿਗਮ ਦੇ 85 ਵਾਰਡਾਂ ਲਈ 677 ਪੋਲਿੰਗ ਬੂਥ ਬਣਾਏ ਗਏ ਹਨ, ਜਦਕਿ ਨਗਰ ਕੌਂਸਲ ਭੋਗਪੁਰ ਅਤੇ ਗੁਰਾਇਆ, ਨਗਰ ਪੰਚਾਇਤ ਬਿਲਗਾ ਅਤੇ ਸ਼ਾਹਕੋਟ ਲਈ 13-13 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਲਿੰਗ ਸਟੇਸ਼ਨਾਂ ‘ਤੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਬੂਥਾਂ ’ਤੇ ਸੀ.ਸੀ.ਟੀ.ਵੀ. ਕੈਮਰੇ, ਲਾਈਟਾਂ, ਫਰਨੀਚਰ, ਪੀਣ ਵਾਲੇ ਪਾਣੀ, ਪਖਾਨੇ ਸਮੇਤ ਹੋਰ ਲੋੜੀਂਦੇ ਪ੍ਰਬੰਧ ਕੀਤੇ ਜਾਣ।

error: Content is protected !!