ਠੰਡ ਨੇ ਕੱਢੇ ਲੋਕਾਂ ਦੇ ਵੱਟ, ਮੌਸਮ ਵਿਭਾਗ ਵੱਲੋਂ ਸੀਤ ਲਹਿਰ ਦੀ ਚੇਤਾਵਨੀ
ਚੰਡੀਗੜ੍ਹ (ਵੀਓਪੀ ਬਿਊਰੋ) ਉੱਤਰੀ ਭਾਰਤ ਦੇ ਕਈ ਰਾਜਾਂ ‘ਚ ਸੀਤ ਲਹਿਰ ਦਾ ਪ੍ਰਭਾਵ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ, ਉਥੇ ਹੀ ਕ੍ਰਿਸਮਿਸ ‘ਤੇ ਸ਼ਿਮਲਾ ਜਾਣ ਵਾਲਿਆਂ ਲਈ ਬੁਰੀ ਖਬਰ ਹੈ। ਹਿਮਾਚਲ ਪ੍ਰਦੇਸ਼ ‘ਚ ਕ੍ਰਿਸਮਿਸ ‘ਤੇ ਇਸ ਵਾਰ ਬਰਫਬਾਰੀ ਨਹੀਂ ਹੋਵੇਗੀ। ਮੌਸਮ ਵਿਭਾਗ ਨੇ 25 ਦਸੰਬਰ ਨੂੰ ਪੂਰੇ ਸੂਬੇ ਵਿੱਚ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਹਿਲ ਸਟੇਸ਼ਨ ਸ਼ਿਮਲਾ ਅਤੇ ਮਨਾਲੀ ‘ਚ ਕ੍ਰਿਸਮਸ ਵਾਲੇ ਦਿਨ ਮੌਸਮ ‘ਚ ਕੋਈ ਬਦਲਾਅ ਨਹੀਂ ਹੋਵੇਗਾ ਅਤੇ ਧੁੱਪ ਨਿਕਲੇਗੀ।
ਇਸ ਦੇ ਨਾਲ ਹੀ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਵੀ ਤਾਪਮਾਨ 1 ਡਿਗਰੀ ਤੋਂ ਘੱਟ ਯਾਨੀ 0.9 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਘੱਟੋ-ਘੱਟ ਤਾਪਮਾਨ 5 ਡਿਗਰੀ ਤੋਂ ਘੱਟ ਪਾਇਆ ਗਿਆ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਸਮੇਤ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।