ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਾਰਡ ਨੰਬਰ 34 ਤੋਂ ਉਮੀਦਵਾਰ ਤਜਿੰਦਰ ਮਹਿਤਾ ਨੇ ਕਿਹਾ ਕਿ ਭਾਜਪਾ ਦੇ ਉਮੀਦਵਾਰ ਵਲੋਂ ਬੂਥ ਦੇ ਅੰਦਰ ਹੰਗਾਮਾ ਕੀਤਾ ਗਿਆ ਹੈ। ਵੋਟਰਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਲਈ ਭਾਜਪਾ ਵਲੋਂ ਬਾਹਰੀ ਵਿਅਕਤੀਆਂ ਨੂੰ ਬੂਥ ਦੇ ਬਾਹਰ ਖੜ੍ਹਾ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਨੀਲ ਨਈਅਰ ਨੇ ਸੱਤਾ ਧਿਰ ‘ਤੇ ਦੋਸ਼ ਲਗਾਉਂਦਾ ਹੋਇਆ ਆਸ਼ਰਮ ਵਿਚ ਬਣੇ ਬੂਥ ਦੀ ਛੱਤ ‘ਤੇ ਚੜ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਭਾਜਪਾ ਉਮੀਦਵਾਰ ਦਾ ਦੋਸ਼ ਹੈ ਕਿ ਸੱਤਾ ਧਿਰ ਵਲੋਂ ਜਾਅਲੀ ਵੋਟਾਂ ਪਵਾਈਆਂ ਜਾ ਰਹੀਆਂ ਹਨ ਅਤੇ ਪੁਲਿਸ ਵਲੋਂ ਧੱਕਾ ਕਰਨ ਵਾਲਿਆਂ ਦਾ ਸਾਥ ਦਿਤਾ ਜਾ ਰਿਹਾ ਹੈ। ਇਸ ਹੰਗਾਮੇ ਦੌਰਾਨ ਸੁਰੱਖਿਆ ਬਲਾਂ ਵਲੋਂ ਬੂਥ ਦਾ ਗੇਟ ਬੰਦ ਕਰ ਕੇ ਵੋਟਿੰਗ ਕੁਝ ਦੇਰ ਲਈ ਰੋਕ ਦਿਤੀ ਗਈ ਹੈ।
ਤੜਕੇ ਹੀ ਹੋਈ ਪੱਥਰਬਾਜ਼ੀ
ਇਸ ਦੌਰਾਨ ਬੀਐਸਐਫ਼ ਵਲੋਂ ਵੀ ਪੱਥਰਬਾਜ਼ਾਂ ਨੂੰ ਮੌਕੇ ਤੋਂ ਭਜਾਇਆ ਗਿਆ ਅਤੇ ਪੁਲਿਸ ਵੀ ਮੌਕੇ ‘ਤੇ ਪੁੱਜੀ।